Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Elections 2017 (ਪੰਜਾਬ ਚੋਣਾਂ 2017)

Punjab Elections 2017 (ਪੰਜਾਬ ਚੋਣਾਂ 2017)

ਪੰਜਾਬ ’ਚ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਸੰਸਦੀ ਸੀਟ ਦੀ ਉਪ ਚੋਣ ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਨੂੰ ਪੰਜਾਬ 'ਚ 80 ਫ਼ੀਸਦੀ ਤੋਂ ਵੱਧ ਵੋਟਾਂ ਭੁਗਤਣ ਦੀ ਉਮੀਦ ਹੈ। ਪੰਜਾਬ ਸੂਬੇ 'ਚ ਕੁੱਲ੍ਹ 1 ਕਰੋੜ 98 ਲੱਖ 79 ਹਜ਼ਾਰ 69 ਵੋਟਰ ਹਨ। ਇਸ ’ਚ ਔਤਰ ਵੋਟਰਾਂ ਦੀ ਗਿਣਤੀ 93 ਲੱਖ 75 ਹਜ਼ਾਰ 546 ਹੈ। ਪੰਜਾਬ ਸੂਬੇ ’ਚ ਜ਼ਿਆਦਾ ਗਿਣਤੀ ਪੇਂਡੂ ਵੋਟਰਾਂ ਦੀ ਹੈ, ਜੋ 64 ਫ਼ੀਸਦ ਬਣਦੀ ਹੈ ਜਦੋਂ ਕਿ ਸ਼ਹਿਰੀ ਵੋਟਰ 36 ਫ਼ੀਸਦ ਹਨ।
ਮੀਡੀਆਂ ਦੀਆਂ ਖ਼ਬਰਾਂ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਲੋਕਾਂ ਨੇ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਇੰਨੀ ਤਾਦਾਦ 'ਚ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਲਿਜਾਈ ਜਾ ਰਹੀ ਸੀ। ਆਨਲਾਈਨ ਖ਼ਬਰ ਚੈਨਲਾਂ 'ਤੇ ਪ੍ਰਕਾਸ਼ਿਤ ਤਸਵੀਰਾਂ 'ਚ ਲੋਕ ਸ਼ਰਾਬ ਦੀਆਂ ਬੋਤਲਾਂ ਅਤੇ ਪੇਟੀਆਂ ਲੁੱਟ ਕੇ ਲਿਜਾਂਦੇ ਦਿਖਾਏ ਦੇ ਰਹੇ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕਾਰਜਕਰਤਾ 'ਤੇ ਰਾਮਪੁਰਾ ਫੂਲ ਵਿਖੇ ਵੀਰਵਾਰ ਦੀ ਰਾਤ ਗੋਲੀ ਮਾਰ ਕੇ ਹਮਲਾ ਕੀਤਾ ਗਿਆ। ਆਪ ਵਲੋਂ ਇਸ ਹਮਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਾਰਜਕਰਤਾਵਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਲੰਬੀ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਰਨੈਲ ਸਿੰਘ ਤੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਉੱਤੇ ਵੋਟਰਾਂ ਨੂੰ ਪੈਸੇ ਵੰਡਣ ਦਾ ਇਲਜ਼ਾਮ ਲਾਇਆ ਹੈ।
4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ 117 ਉਮੀਦਵਾਰਾਂ ਦੀ ਚੋਣ ਲਈ ਪੰਜਾਬ ਦੇ ਵੋਟਰ ਆਪਣੇ ਵੋਟ ਦਾ ਹੱਕ ਇਸਤੇਮਾਲ ਕਰਨਗੇ।
ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੇ ਕਿਸੇ ਡੇਰਾ ਪ੍ਰੇਮੀ ਨੂੰ ਬਾਦਲ-ਭਾਜਪਾ ਗਠਜੋੜ ਨੂੰ ਵੋਟ ਪਾਉਣ ਦੀ ਹਦਾਇਤ ਨਹੀਂ ਕੀਤੀ।
ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਪੰਜਾਬ ਨੇ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੇਰਾ ਸਿਰਸਾ ਤੋਂ ਸਮਰਥਨ ਲੈਣ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਫੈਸਲੇ ਨੂੰ ਸਿੱਖ ਕੌਮ ਨਾਲ ਧ੍ਰੋਹ ਕਰਾਰ ਦਿੱਤਾ ਹੈ। ਸਭਾ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸਿੱਖ ਪੰਥ ਦੇ ਦੋਖੀਆਂ ਨੂੰ ਵਿਧਾਨ ਸਭਾ ਚੋਣਾਂ ਵਿਚ ਵੋਟ ਸ਼ਕਤੀ ਨਾਲ ਸਬਕ ਸਿਖਾਉਣ ਦਾ ਸੱਦਾ ਦਿੱਤਾ ਹੈ।
ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਿਵਾਦਤ ਡੇਰਾ ਸਿਰਸਾ ਨਾਲ ਹੱਥ ਮਿਲਾਉਣ ਦੀ ਸਖਤ ਨਿੰਦਾ ਕੀਤੀ ਗਈ ਹੈ।
ਬਾਦਲ ਦਲ ਵਲੋਂ ਡੇਰਾ ਸਿਰਸਾ ਦੇ ਮੁਖੀ ਕੋਲੋਂ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਲੈਣ ਦਾ ਮੁੱਦਾ ਭਖ ਗਿਆ ਹੈ। ਵੀਰਵਾਰ ਨੂੰ ਕਈ ਸਿੱਖ ਜਥੇਬੰਦੀਆਂ ਨੇ ਅਕਾਲੀ ਦਲ ਬਾਦਲ ਵਲੋਂ ਡੇਰੇ ਤੋਂ ਹਮਾਇਤ ਲੈਣ ਦਾ ਗੰਭੀਰ ਨੋਟਿਸ ਲੈਂਦਿਆਂ ਅਕਾਲੀ ਦਲ ਬਾਦਲ ਦਾ ਸਿਆਸੀ ਅਤੇ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਚੋਣਾਂ ਵਿਚ ਅਕਾਲੀ ਦਲ ਬਾਦਲ ਨੂੰ ਵੋਟਾਂ ਨਾ ਪਾਉਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਵੱਖ-ਵੱਖ ਹਲਕਿਆਂ ਵਿਚ ਜਿਹੜੀ ਵੀ ਪਾਰਟੀ ਦਾ ਉਮੀਦਵਾਰ ਬਾਦਲ ਦਲ ਦੇ ਉਮੀਦਵਾਰ ਨੂੰ ਹਰਾਉਣ ਦੇ ਸਮਰੱਥ ਜਾਪੇ, ਉਸ ਨੂੰ ਵੋਟਾਂ ਪਾਈਆਂ ਜਾਣ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦੀ ਹਮਾਇਤ ਹਾਸਲ ਕਰਨ ਵਾਲੇ ਬਾਦਲ ਦਲ ਲਈ ਇਹ ਪਾਸਾ ਉਲਟਾ ਵੀ ਪੈ ਸਕਦਾ ਹੈ। ਇਸ ਸਮਰਥਨ ਤੋਂ ਬਾਅਦ ਡੇਰਾ ਵਿਰੋਧੀ ਸਿੱਖ ਵੋਟ ਬਾਦਲ ਦਲ ਤੋਂ ਵੱਖ ਹੋਣ ਦਾ ਖ਼ਦਸ਼ਾ ਵੱਧ ਗਿਆ ਹੈ। ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਬਾਦਲ ਦਲ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।