Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Elections 2017 (ਪੰਜਾਬ ਚੋਣਾਂ 2017)

Punjab Elections 2017 (ਪੰਜਾਬ ਚੋਣਾਂ 2017)

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਕਰੀਬ 117 ਨੋਟਿਸ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਿੱਚ ਸੱਤਾਧਾਰੀ ਬਾਦਲ ਦਲ ਨੂੰ ਸਭ ਤੋਂ ਵੱਧ ਨੋਟਿਸ ਜਾਰੀ ਹੋਏ ਹਨ। ਇਸ ਗੱਲ ਦਾ ਖੁਲਾਸਾ ਕਰਦਿਆਂ ਮੁਹਾਲੀ ਦੇ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਅਨੁਪ੍ਰੀਤਾ ਜੌਹਲ ਨੇ ਦੱਸਿਆ ਕਿ ਅਕਾਲੀ ਦਲ ਬਾਦਲ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 21 ਤੇ ਚੋਣ ਪ੍ਰਚਾਰ ’ਤੇ ਖਰਚਾ ਕਰਨ ਸਬੰਧੀ ਸਮੇਂ ਸਿਰ ਹਿਸਾਬ ਨਾ ਦੇਣ ਦੇ ਦੋਸ਼ ਵਿੱਚ 16 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਡੇਰਾ ਸਿਰਸਾ ਦੀ ਸਭਾ 'ਚ ਜਾ ਕੇ "ਅਕਾਲੀ ਆਗੂਆਂ" ਵਲੋਂ ਪੰਜਾਬ ਅੰਦਰ ਡੇਰਾ ਮੁਖੀ ਦੇ ਸਮਾਗਮ ਸ਼ੁਰੂ ਕਰਵਾਉਣ ਸਬੰਧੀ ਕੀਤੇ ਵਾਅਦੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਰਾ ਸਿਰਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦਿੱਤੇ ਸਮਰਥਨ 'ਤੇ ਅਖੰਡ ਕੀਰਤਨੀ ਜਥੇ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ।
ਦਲ ਖ਼ਾਲਸਾ ਦਾ ਮੰਨਣਾ ਹੈ ਕਿ ਅਖੌਤੀ ਡੇਰਾ ਸਿਰਸਾ ਨਾਲ ਹੱਥ ਮਿਲਾਉਣ ਦੇ ਨਾਲ ਅਕਾਲੀ ਦਲ ਬਾਦਲ ਦਾ ਪਤਨ 4 ਫਰਵਰੀ ਨੂੰ ਨਿਸ਼ਚਿਤ ਹੈ। ਜਥੇਬੰਦੀ ਨੇ ਕਿਹਾ ਕਿ 11 ਮਾਰਚ ਤੋਂ ਬਾਅਦ ਪੰਜਾਬ ਦਾ ਚਿਹਰਾ ਕੋਈ ਵੀ ਬਣੇ, ਸਿੱਖ ਕੌਮ ਸਿਰਸਾ ਡੇਰੇ ਨੂੰ ਪੰਜਾਬ ਦੀ ਧਰਤੀ 'ਤੇ 'ਗੁਰਮਤਿ ਵਿਰੋਧੀ ਕੋਈ ਵੀ ਸਤਿਸੰਗ ਜਾਂ ਸਮਾਗਮ' ਕਰਨ ਦੀ ਇਜ਼ਾਜਤ ਨਹੀਂ ਦੇਵੇਗੀ।
ਚੋਣ ਕਮਿਸ਼ਨ ਨੇ ਉਨ੍ਹਾਂ ਲੋਕਾਂ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਪੰਜਾਬ ਤੋਂ ਬਾਹਰ ਜਾਣ ਦੇ ਹੁਕਮ ਦੇ ਦਿੱਤੇ ਹਨ ਜਿਨ੍ਹਾਂ ਦੀ ਪੰਜਾਬ ਵਿੱਚ ਵੋਟ ਨਹੀਂ। ਚੋਣ ਕਮਿਸ਼ਨ ਦਾ ਇਹ ਹੁਕਮ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ ਲਾਗੂ ਹੁੰਦਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਚੋਣਾਂ ਵਿੱਚ ਡੇਰਾ ਸਿਰਸਾ ਦੀ ਹਮਾਇਤ ਲੈਣ ਉੱਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਗੁਰਲਾਡ ਸਿੰਘ ਕਾਹਲੋਂ ਨੇ ਸਵਾਲ ਚੁੱਕਦਿਆਂ ਸਿੱਖਾਂ ਨੂੰ ਬਾਦਲ ਦਲ ਦੇ ਸਮੂਹਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਬੋਪਾਰਾਏ ਵਿਖੇ ਬੀਤੀ ਰਾਤ ਵੋਟਰਾਂ ਨੂੰ ਪੈਸੇ ਵੰਡ ਰਹੇ ਬਾਦਲ ਦਲ ਦੇ ਆਗੂਆਂ ਨੂੰ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਬੋਪਾਰਾਏ ਵੱਲੋਂ ਰੋਕਣ 'ਤੇ ਗੁੱਸੇ 'ਚ ਆਏ ਬਾਦਲ ਦਲ ਦੇ ਆਗੂਆਂ ਨੇ ਅੱਜ ਸਵੇਰੇ ਹਰਜਿੰਦਰ ਸਿੰਘ ਦੇ ਘਰ 'ਤੇ ਹਮਲਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਗੁੱਟ ਵੱਢ ਦਿੱਤਾ ਤੇ ਇਕ ਹੋਰ ਸ਼ਖਸ ਦੀਆਂ ਉਂਗਲਾਂ ਵੱਢ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਪੱਟੀ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰਨਾ ਪਿਆ।
4 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅਾਪਣੀ ਮਹੀਨਾਵਾਰ ਮੀਟਿੰਗ 'ਚ ਫ਼ੈਸਲਾ ਲਿਅਾ ਕਿ ਜਥੇਬੰਦੀ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦਾ ਸਮਰਥਨ ਕਰੇਗੀ। ਮੀਟਿੰਗ 'ਚ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਅਾਂ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਅਾਂ ਬੇਅਦਬੀਅਾਂ ਦੀਆਂ ਘਟਨਾਵਾਂ ਲਈ ਬਾਦਲ-ਭਾਜਪਾ ਸਰਕਾਰ ਜ਼ਿੰਮੇਵਾਰ ਹੈ।
ਪੰਜਾਬ ਵਿਧਾਨ ਸਭਾ ਲਈ ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਖ਼ਤਮ ਹੋ ਜਾਵੇਗਾ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਨਵੇਂ ਨਿਰਦੇਸ਼ ਜਾਰੀ ਕਰਦਿਆਂ 3 ਅਤੇ 4 ਫਰਵਰੀ ਨੂੰ ਰੇਡੀਓ, ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਪ੍ਰਚਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਅਕਾਲ ਤਖ਼ਤ ਸਾਹਿਬ ਵਲੋਂ ਜਾਰੀ 2007 ਦੇ ਹੁਕਮਨਾਮੇ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦਾ ਐਲਾਨ ਕੀਤਾ ਹੈ। ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਬੁੱਧਵਾਰ ਬਠਿੰਡਾ ਵਿਖੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਬਠਿੰਡਾ ਅਤੇ ਮਾਨਸਾ ਦੇ ਬਾਦਲ ਦਲ ਦੇ ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਸਿੱਧੇ ਤੌਰ ਉਤੇ ਮੌੜ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਲਈ ਦੋਸ਼ੀ ਠਹਿਰਾਇਆ ਅਤੇ ਸ਼ਾਂਤੀਪੂਰਨ ਚੋਣ ਲਈ ਉਸਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।