Tag Archive "punjab-farmers-delhi-chalo"

ਸ਼ੰਭੂ ਤੇ ਖਨੌਰੀ ਨਾਕਿਆਂ ਉੱਤੇ ਤੀਜੇ ਦਿਨ ਵੀ ਡਟੇ ਹੋਏ ਹਨ ਕਿਸਾਨ; ਕਿਸਾਨ ਯੂਨੀਅਨਾਂ ਤੇ ਸਰਕਾਰ ਨਾਲ ਅੱਜ ਮੁੜ ਗੱਲਬਾਤ ਹੋਵੇਗੀ

ਬੀਤੇ ਦਿਨ ਕਿਸਾਨਾਂ ਦੇ ਦਿੱਲੀ ਚੱਲੋ ਦੇ ਸੱਦੇ ਤਹਿਤ ਦੂਸਰੇ ਦਿਨ ਵੀ ਸ਼ੰਭੂ ਅਤੇ ਖਨੌਰੀ ਨਾਕਿਆਂ ਉੱਤੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਕਸ਼ਮਕਸ਼ ਜਾਰੀ ਰਹੀ।

ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਰਹੀ ਬੇਸਿੱਟਾ; ਦਿੱਲੀ ਕੂਚ ਲਈ ਟਰਾਲੀਆਂ ਦੇ ਕਾਫਲੇ ਸ਼ੰਬੂ ਬੈਰੀਅਰ ਪਹੁੰਚਣੇ ਸ਼ੁਰੂ

ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਭਾਵ ਐਮਐਸਪੀ ਦੀ ਗਾਰੰਟੀ ਸਮੇਤ ਬਾਕੀ ਮਸਲਿਆਂ ਉੱਤੇ ਸਹਿਮਤੀ ਨਹੀਂ ਬਣ ਸਕੀ।

ਕੇਂਦਰ ਦੇ ਵਜ਼ਾਰਤੀ ਮੰਡਲ ਨੇ ਖੇਤੀ ਕਾਨੂੰਨੀ ਵਾਪਸੀ ਨੂੰ ਹਰੀ ਝੰਡੀ ਦਿੱਤੀ; ਮੰਤਰੀ ਐਮ.ਐਸ.ਪੀ ਦੀ ਕਾਨੂੰਨੀ ਜਾਮਨੀ ਉੱਤੇ ਚੁੱਪ ਰਹੇ

ਲੰਘੀ 19 ਨਵੰਬਰ ਨੂੰ ਪਹਿਲੇ ਪਾਤਿਸਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਉੱਤੇ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ 24 ਨਵੰਬਰ ਨੂੰ ਇੰਡੀਆ ਦੇ ਵਜ਼ਾਰਤੀ ਮੰਡਲ (ਕੈਬਨਟ) ਨੇ ਉਕਤ ਐਲਾਨ ਉੱਤੇ ਮੁਹਰ ਲਗਾ ਦਿੱਤੀ ਹੈ। ਅੱਜ ਦੀ ਇਕੱਤਰਤਾ ਵਿਚ ਵਜ਼ਾਰਤੀ ਮੰਡਲ ਨੇ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਨੂੰ ਹਰੀ ਝੰਡੀ ਦਿੰਦਿਆਂ ਅਗਲੇ ਹਫਤੇ ਸ਼ੁਰੂ ਹੋ ਰਹੇ ਇੰਡੀਅਨ ਪਾਰਲੀਮੈਂਟ ਦੀ ਸਭਾ (ਸੈਸ਼ਨ) ਵਿਚ ਵਿਧਾਨਕ ਪ੍ਰਕਿਰਿਆ ਰਾਹੀਂ ਤਿੰਨੋ ਵਿਵਾਦਤ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨੀ ਸੰਘਰਸ਼ ਦੇ ਦੁਨਿਆਵੀ ਸਰੋਕਾਰ/ਪ੍ਰਬੰਧ

ਕਿਸਾਨੀ ਸੰਘਰਸ਼ ਨੂੰ ਦੇਖਿਆਂ ਤੇ ਗੱਲ ਕੀਤਿਆਂ ਕਿਸਾਨੀ ਲੱਗਦਾ ਹੈ ਪਰ ਮਹਿਸੂਸ ਕੀਤਿਆਂ ਤੇ ਵਿਚਾਰਿਆਂ ਬਹੁਤ ਕੁਝ ਹੋਰ, ਵਿਲੱਖਣ ਤੇ ਨਵਾਂ ਲੱਗਣ ਲੱਗ ਪੈਂਦਾ ਹੈ ਜਿਸ ਬਾਰੇ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ ਤੇ ਨਾ ਹੀ ਕਿਸੇ ਦੇ ਹੱਥ-ਵੱਸ ਕੁਝ ਲੱਗਦਾ ਹੈ, ਇਹ ਤਾਂ ਬਸ ਵਾਪਰ ਰਿਹਾ ਹੈ ਅਤੇ ਇਸ ਵਿਚ ਮਰਜ਼ੀ ਕਿਸੇ ਵਿਅਕਤੀ ਦੀ ਨਹੀਂ ਚੱਲ ਸਕਦੀ, ਮਰਜ਼ੀ ਚਲਾਉਂਣ ਦੀ ਸੋਚਣ ਵਾਲਾ ਨਾ-ਚਾਹੁੰਦਿਆਂ ਹੋਇਆਂ ਵੀ ਇਸਦੇ ਵਹਿਣ ਵਿੱਚ ਵਹਿ ਜਾਂਦਾ ਹੈ। ਕਿਸਾਨ ਸੰਘਰਸ਼ ਨੂੰ ਚੱਲ ਰਹੇ ਸਿਸਟਮ ਦੀਆਂ ਕਸੌਟੀਆਂ ਨਹੀਂ ਲੱਗ ਸਕਦੀਆਂ, ਇਸ ਨੂੰ ਸਮਝਣ ਲਈ ਤੀਖਣ ਬੁੱਧੀ ਜਾਂ ਦੁਨਿਆਵੀ ਵਿੱਦਿਆ ਦੀ ਲੋੜ ਨਹੀਂ ਸਗੋਂ ਹਰ ਕੋਈ ਪੜਿਆ ਅਣਪੜਿਆ ਜੋ ਵੀ 'ਨਾਨਕ ਨਾਮ ਚੜਦੀ ਕਲਾ-ਤੇਰੇ ਭਾਣੇ ਸਰਬਤ ਦਾ ਭਲਾ ਦੇ ਸਿਧਾਂਤ ਬਾਰੇ ਜਾਣਦਾ ਹੈ ਇਸ ਕਿਸਾਨੀ ਸੰਘਰਸ਼ ਦੀ ਅਜ਼ਮਤ ਨੂੰ ਸਮਝ ਸਕਦਾ ਹੈ।

ਕਿਸਾਨੀ ਸੰਘਰਸ਼ ਦਾ ਅਣਥਕ ਸਿਪਾਹੀ 75 ਸਾਲਾਂ ਦੇ ਬਾਪੂ ਜੋਰਾਵਰ ਸਿੰਘ 26 ਜਨਵਰੀ ਤੋਂ ਲਾਪਤਾ ਪਰ ਕਿਸੇ ਨੇ ਧੀ ਦੀ ਸਾਰ ਨਾ ਲਈ

ਬੀਬੀ ਪਰਮਜੀਤ ਕੌਰ ਆਪਣੇ ਘਰ ਦੇ ਵਿਹੜੇ ਚ ਇੱਕ ਮੰਜੇ ਉੱਤੇ ਚੁੱਪਚਾਪ ਬੈਠੀ ਹੈ। ਪਰਿਵਾਰ ਨਾਲ ਵਾਪਰ ਰਹੀ ਤਰਾਸਦੀ ਤੋਂ ਬੇਖਬਰ ਉਸਦਾ ਪੰਜਾਂ ਸਾਲਾਂ ਦਾ ਬੇਟਾ ਲੱਕੜੀ ਦੇ ਟਰੈਕਰ ਨਾਲ ਪਿੱਛੇ ਖੇਡ ਰਿਹਾ ਹੈ।

ਵਾਹੀਕਾਰਾਂ ਦੇ ਖਿਆਲ ਦੇ ਘੇਰੇ

ਕਿਸਾਨ ਜਥੇਬੰਦੀਆਂ ਆਪਣੇ ਧੜੇ ਦੇ ਲੋਕਾਂ ਅਤੇ ਮਾਰਕਸੀ ਕਿਸਮ ਦੇ ਰਾਜਸੀ ਖਿਆਲ ਦੀ ਅਗਵਾਈ ਕਰ ਰਹੀਆਂ ਹਨ ਪਰ ਮੋਰਚੇ ਉਤੇ ਪਹੁੰਚੇ ਲੋਕਾਂ ਦੀ ਗਿਣਤੀ ਅਤੇ ਭਾਵਨਾ ਓਹਨਾਂ ਦੇ ਘੇਰੇ ਅਤੇ ਖਿਆਲ ਤੋਂ ਬਹੁਤ ਵੱਡੀ ਹੈ।ਇਹ ਵਡਿੱਤਣ ਨੂੰ ਕਈ ਜਥੇਬੰਦੀਆਂ ਦੇ ਆਗੂ ਸਿੱਧੇ ਰੂਪ ਵਿਚ ਮੰਨ ਵੀ ਗਏ ਅਤੇ ਸੂਝਵਾਨ ਲੋਕਾਂ ਨੇ ਵੀ ਇਹ ਪੱਖ ਨੂੰ ਅਹਿਮ ਮੰਨਿਆ ਹੈ।ਅਸਲ ਗੱਲ ਜਥੇਬੰਦੀਆਂ ਦੇ ਆਗੂਆਂ ਅਤੇ ਰਾਜਸੀ ਸਮਝ ਦੇ ਚਲੰਤ ਮਾਹਰਾਂ ਦੇ ਮੰਨਣ ਤੋਂ ਅਗਾਂਹ ਸ਼ੁਰੂ ਹੁੰਦੀ ਹੈ। ਇਹਦਾ ਇਕ ਪੱਖ ਸਰਕਾਰ ਵਲੋਂ ਲੋਕਾਂ ਨੂੰ ਸਮਝਣ ਦਾ ਹੈ।

ਜਿੱਤ ਦੇ ਨਿਸ਼ਾਨ

ਜਿੱਤ ਆਪਣੇ ਆਪ ਵਿੱਚ ਬਹੁਤ ਵੱਡੀ ਸ਼ੈਅ ਹੈ ਪਰ ਜੇ ਜਿੱਤ ਵੱਡੀ ਹੋਵੇ ਅਤੇ ਕਿਸੇ ਵੱਡੇ ਮੰਨੇ ਗਏ ਨੂੰ ਹੀ ਜਿੱਤਿਆ ਹੋਵੇ ਤਾਂ ਉਹ ਜਿੱਤਣ ਵਾਲਿਆਂ ਉਸ ਨਾਲ ਜੁੜੇ ਸਕੇ ਸਬੰਧੀਆਂ ਤੇ ਸਮਰਥਕਾਂ ਦੀ ਸਰੀਰ ਕਿਰਿਆ (ਮੈਟਾਬੋਲਿਜ਼ਮ) ਅਤੇ ਤੰਦਰੁਸਤੀ (ਇਮਿਊਨਿਟੀ) ਨੂੰ ਇੰਨਾ ਤੇਜ਼ ਕਰ ਦਿੰਦੀ ਹੈ ਕਿ ਉਸ ਵਿਚੋਂ ਪੈਦਾ ਹੋਈ ਊਰਜਾ ਪੁਰਾਣੀਆਂ ਸਭ ਬਿਮਾਰੀਆਂ ਨੂੰ ਖ਼ਤਮ ਕਰ ਦਿੰਦੀ ਹੈ ਅਤੇ ਨਵੀਆਂ ਦੇ ਹਮਲਾਵਰਾਂ ਨੂੰ ਰਾਹੋਂ ਹੀ ਮੋੜਨ ਲੱਗ ਜਾਂਦੀ ਹੈ। ਜਦੋਂ ਕੋਈ ਸਮੂਹ ਕੌਮ ਸਮਾਜ ਅਜਿਹੀ ਜਿੱਤ ਜਿੱਤਦਾ ਹੈ ਤਾਂ ਉਸ ਦੇ ਅਚੇਤ ਦੀਆਂ ਅੰਦਰਲੀਆਂ ਸੱਚੀਆਂ ਪਰਤਾਂ ਉੱਘੜਨੀਆਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਦਾ ਸਮੂਹਿਕ/ਸਮਾਜਿਕ/ਕੌਮੀ ਕਿਰਦਾਰ ਆਪਣੇ ਅਚੇਤ ਵਿੱਚ ਪਏ ਅਸਲ ਮੂਲ ਵਰਗਾ ਹੋਣਾ ਸ਼ੁਰੂ ਹੋ ਜਾਂਦਾ ਹੈ। ਉਹ ਮੂਲ ਕਿਸੇ ਦਾ ਸਰਬੱਤ ਦਾ ਭਲਾ ਚਾਹੁਣ ਵਾਲਾ ਪਰਉਪਕਾਰੀ ਵੀ ਹੋ ਸਕਦਾ ਹੈ ਜਾਂ ਆਪਣਾ ਭਲਾ ਚਾਹੁਣ ਵਾਲਾ ਨਿੱਜਵਾਦੀ ਵੀ ਹੋ ਸਕਦਾ ਹੈ। ਇਹ ਹਰੇਕ ਕੌਮ ਦੀ ਆਪਣੇ ਮੂਲ ਕੀਮਤ ਤੇ ਨਿਰਭਰ ਕਰਦਾ ਹੈ। ਇੱਕੋ ਧਰਤੀ ਤੇ ਵੱਖੋ ਵੱਖ ਖਿਆਲ/ਵਿਚਾਰਧਾਰਾ ਨਾਲ ਜੁੜੇ ਸਮੂਹਾਂ ਦੀ ਕਈ ਵਾਰੀ ਸਾਂਝੇ ਵਿਰੋਧੀ ਖਿਲਾਫ਼ ਜੁਗਵੀਂ ਲੜਾਈ ਹੁੰਦੀ ਹੈ।

ਕਿਰਸਾਨੀ ਘੋਲ ਬਾਰੇ ਪੰਜਾਬੀ ਗਾਣੇ

ਬਹੁਤੇ ਗੀਤਾਂ ਵਿੱਚ ਇੱਕ ਸਾਂਝੀ ਗੱਲ ਜੋ ਵੇਖਣ ਨੂੰ ਮਿਲੀ ਕਿ ਇਸ ਕਿਰਸਾਨੀ ਤੇ ਹੋਰ ਸਾਰੇ ਮਸਲਿਆਂ ਦੀ ਅਤੇ ਪੂਰੇ ਹਿੰਦੁਸਤਾਨ ਦੀ ਲੋਕਾਈ ਤੇ ਆਵਾਮ ਦੀਆਂ ਸਮੱਸਿਆਵਾਂ ਦੀ ਜੜ੍ਹ ਦਿੱਲੀ ਨੂੰ ਮੰਨਿਆ ਗਿਆ ਤੇ ਸ਼ਾਇਦ ਇਹੀ ਕਾਰਨ ਹੈ ਕਿ ਬਹੁਤੇ ਗੀਤਾਂ ਵਿੱਚ ਦਿੱਲੀ ਨੂੰ ਸਿੱਧਿਆਂ ਕਰਡ਼ੇ ਹੱਥੀਂ ਲਿਆ ਗਿਆ ਤੇ ਦਿੱਲੀ ਦੇ ਮੱਥੇ ਸਾਰੇ ਦੋਸ਼ਾਂ ਨੂੰ ਸਿੱਧਿਆਂ ਮੜ੍ਹਿਆ ਗਿਆ। ਬਹੁਤੇ ਥਾਂ ਇਹ ਨੂੰ ਦਿੱਲੀਏ ਆਖ ਕੇ ਬੁਲਾਇਆ ਗਿਆ। ਇਸ ਸੰਬੰਧੀ ਕੁਝ ਹੇਠ ਲਿਖੀਆਂ ਤੁਕਾਂ ਵਾਚੀਆਂ ਜਾ ਸਕਦੀਆਂ ਹਨ।

ਸ਼ੰਭੂ ਬਾਰਡਰ ਮੁੜ ਖੁਲ੍ਹਵਾਇਆ ਤੇ ਪੁਲਿਸ ਦੇ ਅੱਥਰੂ ਗੈਸ ਦੇ ਗੋਲੇ ਬੰਦ ਕਰਵਾਏ

ਪੰਜਾਬ ਦੇ ਕਿਸਾਨਾਂ ਨੇ ਜਿਸ ਦਿ੍ਰੜਤਾ ਨਾਲ ਦਿੱਲੀ ਪੁੱਜਣ ਦਾ ਨਿਸ਼ਚਾ ਧਾਰਿਆ ਹੋਇਆ ਹੈ ਉਸ ਨਾਲ ਸਰਕਾਰ ਅੱਜੇ ਬਿਲਕੁਲ ਅਣਕਿਆਸੀ ਹਾਲਾਤ ਪੈਦਾ ਹੋ ਗਈ ਹੈ। ਹਰਿਆਣੇ ਦੀ ਸਰਕਾਰ ਦੀਆਂ ਰੋਕਾਂ ਪੰਜਾਬ ਦੇ ਵਾਰਿਸਾਂ ਦੇ ਵੇਗ ਅੱਗ ਖਿੰਡ ਗਈਆਂ ਅਤੇ ਅੱਜ ਸਵੇਰੇ ਕਿਸਾਨਾਂ ਦੇ ਦਿੱਲੀ ਦੀ ਫਸੀਲਾਂ ਜਾ ਛੂਹੀਆਂ।