ਖਾਲੜਾ ਮਿਸ਼ਨ ਆਰਗੇਨਾਈਜੇਸ਼ਨ (ਖਾ.ਮਿ.ਆ.) ਦੀ ਅਹਿਮ ਇਕਤਰਤਾ ਵਿਚ ਹਰਜੀਤ ਸਿੰਘ ਸਹਾਰਨ ਮਾਜਰਾ ਦੇ ਝੂਠੇ ਮੁਕਾਬਲੇ ਦੇ ਦੋਸ਼ੀਆਂ ਨੂੰ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜ਼ੁਰਮ ਮਾਫ ਕਰਕੇ ਰਿਹਾਅ ਦੀ ਕਾਰਵਾਈ ਨੂੰ ਗੰਭਰਤਾ ਨਾਲ ਲੈਂਦਿਆਂ ਇਸ ਦੀ ਸਖਤ ਨਿਖੇਧੀ ਕੀਤੀ ਗਈ।
ਪੰਜਾਬ ਵਿਚ ਹੋਏ ‘ਮਨੁੱਖਤਾ ਖਿਲਾਫ ਜ਼ੁਰਮਾਂ’ ਦੇ ਮਾਮਲੇ ਵਿਚ ਦੋਸ਼ੀ ਭਾਰਤੀ ਸਟੇਟ ਦੇ ਕਰਿੰਦਿਆਂ ਨੂੰ ਦਿੱਤੀ ਗਈ ਛੂਟ ਤੇ ਮਾਫੀ ਦੀ ਨੀਤੀ ਬੇਰੋਕ ਜਾਰੀ ਹੈ ਜਿਸ ਦਾ ਸਬੂਤ ਉਸ ਵੇਲੇ ਮੁੜ ਉਜਾਗਰ ਹੋਇਆ ਜਦੋਂ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਿਦਨੌਰ ਨੇ 1993 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਚਾਰ ਪੁਲਿਸ ਵਾਲਿਆਂ ਦਾ ਜ਼ੁਰਮ ਮਾਫ ਕਰਕੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਜਾਰੀ ਕਰ ਦਿੱਤਾ।
ਸਾਲ 1986 ਵਿਚ ਨੋਕਦਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੁਲਿਸ ਵਲੋਂ ਸਾਕਾ ਨਕੋਦਰ ਵਰਤਾ ਕੇ ਚਾਰ ਸਿੱਖ ਨੌਜਵਾਨ ਨੂੰ ਗੋਲੀਆਂ ਨਾਲ ਸ਼ਹੀਦ ਦੇਣ ਦੇ ਮਾਮਲੇ ਵਿਚ ਸਾਕਾ ਬਹਿਬਲ ਕਲਾਂ ਮਾਮਲੇ ਵਾਙ ਖਾਸ ਜਾਂਚ ਦਲ ਕੋਲੋਂ ਤਫਦੀਸ਼ ਕਰਵਾਉਣ ਦੀ ਮੰਗ ਉੱਠੀ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ ਅਮਲ ਵਿਚ ਆ ਗਏ ਹਨ।
ਜਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਜੋਧੇ ਦੇ ਜਗੀਰ ਸਿੰਘ ਨਾਮੀ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਗਰੀਬ ਕਿਸਾਨ ਦੀ 2 ਏਕੜ ਜਮੀਨ ਵੀ ਬਾਕੀ ਕਈ ਹੋਰ ਗਰੀਬ ਲੋਕਾਂ ਸਮੇਤ ਡੇਰਾ ਬਿਆਸ ਵਲੋਂ ਧੱਕੇ ਹੇਠ ਕਬਜੇ ਹੇਠ ਕਰ ਲਈ ਗਈ ਸੀ।
ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਲੰਘੇ ਦਿਨੀਂ ਇਕ ਫੈਸਲਾ ਸੁਣਾਉਂਦਿਆਂ ਲੁਧਿਆਣਾ ਵਾਸੀ ਅਮਰੀਕ ਸਿੰਘ ਖਿਲਾਫ ਪੰਜਾਬ ਪੁਲਿਸ ਵਲੋਂ 15 ਸਾਲਾਂ ਬਾਅਦ ਮੁੜ ਖੋਲ੍ਹੇ ਗਏ ਇਕ ਮੁਕਦਮੇਂ ਨੂੰ ਖਾਰਿਜ ਕੀਤਾ ਅਤੇ ਪੁਲਿਸ ਮਹਿਕਮੇਂ ਨੂੰ ਹਿਦਾਇਤ ਕੀਤੀ ਹੈ ਕਿ ਮੁਕਦਮਾ ਮੁੜ ਖੋਲ੍ਹਣ ਵਾਲੇ ਠਾਣੇਦਾਰ ਵਿਰੁਧ ਕਾਰਵਾਈ ਕੀਤੀ ਜਾਵੇ।
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ ਨੂੰ ਕਰਵਾਉਣ ਲਈ ਲੋਕਾਂ ਵੱਲੋਂ ਸਰਕਾਰ ਨੂੰ ਦਿੱਤੇ ਜਾਂਦੇ ਖਰਚ ਦੀ ਰਕਮ ਦੁੱਗਣੀ ਕਰ ਦਿੱਤੀ ਜਾਵੇ।
ਆਮ ਆਦਮੀ ਪਾਰਟੀ ਦੇ ਆਗੂ ਤੇ ਦਾਖਾ ਹਲਕੇ ਤੋਂ ਐਮ. ਐਲ. ਏ. ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਦਮ-ਕਦਮ 'ਤੇ ਮਾਰਨ ਲੱਗੀਆਂ ਹੋਈਆਂ ਹਨ, ਜਦਕਿ ਕਿਰਸਾਨੀ ਪਹਿਲਾਂ ਹੀ ਕਰਜ਼ ਦੇ ਅਸਹਿ ਬੋਝ ਅਤੇ ਗੰਭੀਰ ਆਰਥਿਕ ਸੰਕਟ 'ਚ ਗੁਜ਼ਰ ਰਹੀ ਹੈ।
ਸਾਊਥਾਲ: ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰਦੁਆਰਾ ਸਿੰਘ ਸਭਾ ਸਾਊਥਾਲ ...
« Previous Page — Next Page »