ਪੰਜਾਬ ਸੂਬੇ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿਚ ਇਸ ਵਾਰ 1863 ਸਰਪੰਚ ਅਤੇ 22203 ਪੰਚ ਸਰਬਸੰਮਤੀ ਨਾਲ ਬਿਨਾਂ ਕਿਸੇ ਮੁਕਾਬਲੇ ਦੇ ਚੁਣੇ ਗਏ ਹਨ।
ਜਾਬ ਵਿੱਚ 19 ਸਤੰਬਰ ਨੂੰ ਪੈਣ ਵਾਲੀਆਂ ਪੰਚਾਇਤ ਸਮਿਤੀ ਚੋਣਾਂ 'ਚ ਲੰਬੀ ਹਲਕੇ ਦੇ ਪੇਂਡੂ ਵਿਕਾਸ ਦੀ ਇਬਾਰਤ ਅਨਪੜ੍ਹ ਅਤੇ ਘੱਟ ਪੜ੍ਹੇ-ਲਿਿਖਆਂ ਦੀ ਕੈਬਨਿਟ ਲਿਖੇਗੀ।
ਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਕੇ ਨੀਮ ਸੁਰੱਖਿਆ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਬੇਸ਼ੱਕ ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਭੰਗ ਕਰ ਦਿੱਤੀਆਂ ਹਨ। ਪਰ ਪੰਚਾਇਤਾਂ ਭੰਗ ਹੋਣ ਦੇ ਬਾਵਜੂਦ ਗ੍ਰਾਮ ਸਭਾ ਕਾਇਮ ਹੈ ਕਿਉਂਕਿ ਗ੍ਰਾਮ ਸਭਾ ਤਾਂ ਪੰਜਾਬ ਪੰਚਾਇਤ ਕਾਨੂੰਨ ਤਹਿਤ ਸਥਾਈ ਸੰਸਥਾ ਹੈ ਅਤੇ ਧੁਰ ਹੇਠਾਂ ਤਕ ਸਿੱਧੀ ਜਮਹੂਰੀਅਤ ਦਾ ਸੰਵਿਧਾਨਕ ਤੇ ਕਾਨੂੰਨੀ ਪ੍ਰਾਵਧਾਨ ਹੈ। ਪਿੰਡ ਪੱਧਰ ’ਤੇ ਪੰਚਾਇਤ ਅਤੇ ਗ੍ਰਾਮ ਸਭਾ ਤੋਂ ਉੱਪਰ ਕਿਸੇ ਵੀ ਪੱਧਰ ’ਤੇ ਸਾਡੇ ਸੰਵਿਧਾਨ ਅਨੁਸਾਰ ਸਿੱਧੀ ਜਮਹੂਰੀਅਤ ਨਹੀਂ ਸਗੋਂ ਨੁਮਾਇੰਦਾ ਤਰਜ਼ ਦੀ ਜਮਹੂਰੀਅਤ ਅਤੇ ਹਕੂਮਤ ਹੈ।
ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨੋਟੀਫਿਕੇਸ਼ਨ ਨਾਲ ਹੀ ਪੰਜਾਬ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੰਡੀਗੜ੍ਹ: ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਸਤੰਬਰ 2018 ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ...