ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਲੰਘੀ 14 ਅਪ੍ਰੈਲ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੀ ਗਈ ਇੱਕ ਬੀਬੀ ਨੂੰ ਪੁਲਿਸ ਵੱਲੋਂ ਪਿਛਲੇ ਸਾਲ ਅਜਨਾਲਾ ਠਾਣੇ ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਸੀ।
ਪੰਜਾਬ ਪੁਲਿਸ ਦੇ ਸਥਾਨਕ ਅਫਸਰਾਂ ਵੱਲੋਂ ਅੱਜ ਪੰਥ ਸੇਵਕ ਜੁਝਾਰੂ ਸਖਸ਼ੀਅਤ ਭਾਈ ਦਲਜੀਤ ਸਿੰਘ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਦਿੱਲੀ ਵੱਲੋਂ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸਵੇਰੇ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਲਾਏ ਗਏ ਨਾਕਿਆਂ ਉੱਤੇ ਪ੍ਰਬੰਧ ਹੋਰ ਵੀ ਕਰੜੇ ਕਰ ਦਿੱਤੇ ਗਏ। ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਜੇ.ਸੀ.ਬੀ. ਮਸ਼ੀਨਾਂ ਤੈਨਾਤ ਕਰ ਦਿੱਤੀਆਂ।
ਕਿਸਾਨ ਆਗੂਆਂ ਵੱਲੋਂ 21 ਫਰਵਰੀ ਨੂੰ ਦਿੱਲੀ ਵੱਲ ਅੱਗੇ ਵਧਣ ਦੇ ਐਲਾਨ ਤੋਂ ਬਾਅਦ ਸਭ ਨਿਗਾਹਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਵੱਲ ਲੱਗੀਆਂ ਹੋਈਆਂ ਹਨ।
ਨਜ਼ਦੀਕੀ ਕੋਟਫੱਤਾ ’ਚ ਮਾਸੂਮ ਦਲਿਤ ਭੈਣ ਭਰਾ ਬਲੀ ਕਾਂਡ ਇਕ ਵਾਰ ਫਿਰ ਚਰਚਾ ’ਚ ਆ ਗਿਆ ਜਦੋਂ ਇਸ ਦੂਹਰੇ ਕਤਲ ਕਾਂਡ ਦਾ ਸਜਾ ਜਾਫਤਾ ਉਮਰ ਕੈਦੀ ਮੁਖ ਮੁਲਜ਼ਮ ਤਾਂਤਰਿਕ ਲਖਵਿੰਦਰ ਸਿੰਘ ਲੱਖੀ ਪੁਲਿਸ ਪ੍ਰਸ਼ਾਸਨ ਤੇ ਨਾਸਕ ਪ੍ਰਬੰਧ ਕਾਰਣ ਫਰਾਰ ਹੋਣ ਵਿਚ ਸਫ਼ਲ ਹੋ ਗਿਆ।
ਕੌਮੀਅਤਾਂ ਦੇ ਅਧਿਕਾਰਾਂ ਦੀ ਉਲੰਘਣਾ ਖਿਲਾਫ ਦਲ ਖਾਲਸਾ ਵੱਲੋਂ ਕੀਤੇ ਜਾ ਰਹੇ ਮਾਰਚ ਨੂੰ ਰੋਕਣ ਲਈ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਨਜ਼ਰਬੰਦ ਕਰਨ ਦੀ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਨਿੰਦਾ ਕੀਤੀ ਹੈ।
ਕੌਮੀਅਤਾਂ ਦੇ ਅਧਿਕਾਰਾਂ ਦੀ ਉਲੰਘਣਾ ਖਿਲਾਫ ਦਲ ਖਾਲਸਾ ਵੱਲੋਂ ਕੀਤੇ ਜਾ ਰਹੇ ਮਾਰਚ ਚ ਸ਼ਾਮਲ ਹੋਣ ਤੋਂ ਪਹਿਲਾ ਦੇਰ ਰਾਤ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਪੰਜਾਬ ਪੁਲਿਸ ਨੇ ਉਹਨਾਂ ਨੂੰ ਘਰ ਚ ਹੀ ਨਜ਼ਰਬੰਦ ਕੀਤਾ ਹੋਇਆ ਹੈ।
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੇ ਦੋਸ਼ ਵਿਚ
ਮੌਜੂਦਾ ਹਾਲਤਾਂ ਵਿੱਚ ਪੰਜਾਬ ਵਿੱਚ ਪੱਤਰਕਾਰਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਕਰਨ ਦਾ ਦੌਰ ਜਾਰੀ ਹੈ।
Next Page »