ਪਟਿਆਲਾ: ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਵਲੋਂ ਸੱਤ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਅਤੇ ਸ਼ਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ...
ਪੰਜਾਬ ਸਰਕਾਰ ਵਲੋਂ ਜੋ ਪੰਜਾਬ ਪੁਲਿਸ ਐਕਟ 2007 ਪਾਸ ਕੀਤਾ ਗਿਆ ਹੈ ਉਹ ਭਾਵੇਂ ਅਜੇ ਲਾਗੂ ਹੋਣ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰ ਰਿਹਾ ਹੈ ਪਰ ਜਿਸ ਦਿਨ ਇਹ ਐਕਟ ਲਾਗੂ ਹੋਵੇਗਾ ਉਹ ਦਿਨ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ।
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਜੇ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਹਿਰਾਸਤ 'ਚ ਸਰੀਰਕ ਤਕਲੀਫਾਂ ਨਹੀਂ ਦਿੱਤੀਆਂ ਤਾਂ ਉਸਨੇ ਅਦਾਲਤ 'ਚ ਮੈਡੀਕਲ ਜਾਂਚ ਦੀ ਅਰਜ਼ੀ ਦਾ ਵਿਰੋਧ ਕਿਉਂ ਕੀਤਾ, ਇਸਦਾ ਮਤਲਬ ਸਾਫ ਹੈ ਕਿ ਉਹ ਕੁਝ ਛੁਪਾਉਣਾ ਚਾਹੁੰਦੇ ਸੀ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬੁੱਧਵਾਰ (5 ਜੁਲਾਈ) ਨੂੰ 21 ਨੌਜਵਾਨ ਸਿੱਖਾਂ ਦੇ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਮੁਖ ਸਕੱਤਰ ਅਤੇ ਮੁਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ ’ਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਜਸਪ੍ਰੀਤ ਸਿੰਘ ਜੱਸਾ 'ਤੇ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ 23 ਅਗਸਤ ਨੂੰ ਜਾਰੀ ਕੀਤੀ ਹੈ।
ਪੰਜਾਬ ਵਿੱਚ ਖਾੜਕੂਵਾਦ ਦੌਰਾਨ ਲੋਕਾਂ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੀ ਪੰਜਾਬ ਪੁਲਿਸ ਦੀ ਮਾਨਸਿਕਤਾ ਵਿੱਚ ਕੋਈ ਬਦਲਾਅ ਨਹੀਂ ਆਇਆ। ਹਰ ਦਿਨ ਪੁਲਿਸ ਵੱਲੋਂ ਕੀਤੇ ਅਣਮਨੁੱਖੀ ਕਾਰੇ ਮਨੁੱਖਤਾ ਨੂੰ ਸਰਮਸ਼ਾਰ ਕਰ ਰਹੇ ਹਨ।
ਸਾਬਕਾ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਸਮੇਧ ਸੈਣੀ ਦੇ ਲੁਧਿਆਣਾ ਦਾ ਐੱਸਐੱਸਪੀ ਹੁੰਦਿਆਂ ਪੁਲਿਸ ਵੱਲੋਂ ਕੀਤੇ ਗੈਰਕਾਨੂੰਨੀ ਕਤਲਾਂ ਦਾ ਪਰਦਾਫਾਸ਼ ਕੀਤਾ ਹੈ। ਯੂ-ਟਿਊਬ ‘ਤੇ ਪੱਤਰਕਾਰ ਕੰਵਰ ਸੰਧੂ ਵੱਲੋਂ ਪਾਈ ਵੀਡੀਓੁ ਵਿੱਚ ਪਿੰਕੀ ਨੇ ਦੱਸਿਆ ਕਿ ਉਹ ਪੁਲਿਸ ਵੱਲੋਂ ਕੀਤੇ 50 ਝੂਠੇ ਪੁਲਿਸ ਮੁਕਾਬਲਿਆਂ ਦਾ ਚਸ਼ਮਦੀਦ ਗਵਾਹ ਹੈ।
ਸਿੱਖ ਸਿਆਸਤ ਨਿਉਜ਼ ਵੱਲੋਂ ਸ੍ਰ. ਅਜਮੇਰ ਸਿੰਘ ਨਾਲ ਕੋਟਕਪੂਰਾ ਅਤੇ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਕਤਿੀ ਗੋਲੀਬਾਰੀ ਬਾਰੇ ਗੱਲਬਾਤ ਕੀਤੀ ਗਈ। ਇਸ ਗੋਲੀਬਾਰੀ ਵਿੱਚ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਈਆਂ ਨੂੰ ਪੁਲਿਸ ਨੇ ਜ਼ਖਮੀ ਕਰ ਦਿੱਤਾ ਸੀ। ਸਿੱਖ ਸੰਗਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਧਰਨਾ ਦੇਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸੀ।ਇਹ ਵੀਡੀਓੁ ਸ੍ਰ. ਅਜਮੇਰ ਸਿੰਘ ਨਾਲ ਕੀਤੀ ਗੱਲਬਾਤ ਦਾ ਇੱਕ ਹਿੱਸਾ ਹੈ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਸਿੱਖ ਸੰਗਤਾਂ ‘ਤੇ ਕੀਤੀ ਗੋਲੀਬਾਰੀ ਵਿੱਚ ਦੋ ਸਿੱਖਾਂ ਦੇ ਸ਼ਹੀਦ ਹੋ ਜਾਣ ਅਤੇ ਅਨੇਕਾਂ ਦੇ ਜ਼ਖ਼ਮੀ ਹੋਣ ਦੀ ਘਟਨਾਂ ਦੀ ਸਿੱਖ ਫੈਡਰੇਸ਼ਨ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
« Previous Page — Next Page »