ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ 9 ਮਾਰਚ 2020 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ 'ਪੰਜਾਬ ਦਾ ਸਿਆਸੀ ਏਜੰਡਾ' ਵਿਖੇ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਕਈ ਬੁਲਾਰਿਆਂ, ਵਿਚਾਰਕਾਂ ਅਤੇ ਕਾਰਕੁੰਨਾਂ ਵੱਲੌਨ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਉਮਰ-ਕੈਦ ਦੇ ਕਾਨੂੰਨ ਤਹਿਤ ਬਣਦੀ ਮਿਆਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦਾ ਮਾਮਲਾ ਪਿਛਲੇ ਸਮੇਂ ਦੌਰਾਨ ਕਈ ਵਾਰ ਚਰਚਾ ਵਿਚ ਰਿਹਾ ਹੈ। ਹੁਣ ਇਕ ਵਾਰ ਫਿਰ ਇਸ ਮਸਲੇ ਉੱਤੇ ਸਰਗਰਮੀ ਤੇਜ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੀਪੀਐਫ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ 1 ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ ਵਿਚ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ (7 ਨਵੰਬਰ, 2017) ਚੰਡੀਗੜ੍ਹ ਵਿਖੇ ਸੱਦੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਮੀਟਿੰਗ ਵਿਚੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਸਣੇ 6 ਵਿਧਾਇਕ ਗੈਰ-ਹਾਜ਼ਰ ਰਹੇ, ਜਦਕਿ 14 ਵਿਧਾਇਕ ਖਹਿਰਾ ਦੀ ਹਮਾਇਤ ਵਿਚ ਖੜ੍ਹੇ ਹੋਏ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਜੁਰਅਤ ਦਿਖਾਉਣ। 2015 'ਚ ਹੋਏ ਇਸ ਗੋਲੀਕਾਂਡ 'ਚ ਫਰੀਦਕੋਟ ਦੇ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਸੀ।
ਪੰਜਾਬ ਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਅਤੇ ਮੁੱਖ ਦਫਤਰ ਨੇ ਕੱਲ੍ਹ (ਸੋਮਵਾਰ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਬਿਨਾ ਸ਼ਰਤ' ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਬਾਦਲ ਦਲ ਦੇ ਆਗੂਆਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਹਮਾਇਤ ਲੈਣ ਅਤੇ ਡੇਰਾ ਸਿਰਸਾ ਮੁੱਖੀ ਦੇ ਪੰਜਾਬ 'ਚ ਪ੍ਰੋਗਰਾਮ ਕਰਾਉਣ ਦੇ ਐਲਾਨ ਦੀ ਜਾਂਚ ਕਰਨ ਲਈ ਬਣੀ ਤਿੰਨ ਮੈਂਬਰੀ ਕਮੇਟੀ ਦੀ ਮਿਆਦ 7 ਮਾਰਚ ਤਕ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ 'ਚ ਹੋਈ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਮੀਟਿੰਗ 'ਚ ਮੀਡੀਆ ਨੂੰ ਇਸਦੀ ਜਾਣਕਾਰੀ ਦਿੱਤੀ ਗਈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਭਾਰਤੀ ਸੁਪਰੀਮ ਕੋਰਟ ਮੁਤਾਬਕ ਖੁਦ ਇਕ ਟਰੱਸਟ ਹੈ ਆਪਣੇ ਅਧੀਨ ਹੋਰ ਟਰੱਸਟ ਕਿਵੇਂ ਬਣਾ ਸਕਦੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕੱਲ੍ਹ 1 ਨਵੰਬਰ ਨੂੰ ਕਿਹਾ ਕਿ ਸਿੱਧੂ ਨੂੰ ਪਾਰਟੀ ਦੇ ਸਿਧਾਂਤਾਂ ਨਾਲ ਕੋਈ ਸਮਝੌਤਾ ਕਰਕੇ ‘ਆਪ’ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਸਿੱਧੂ ਨੂੰ ਅਗਾਊਂ ਸ਼ਰਤਾਂ ਦੇ ਅਧਾਰ ’ਤੇ ਵੀ ਪਾਰਟੀ ਵਿੱਚ ਸ਼ਾਮਲ ਕਰਨਾ ਨਾਮੁਮਕਿਨ ਹੈ। ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਵੱਲੋਂ ਭਾਜਪਾ ਦੇ ਸਾਬਕਾ ਆਗੂ ਬਾਰੇ ਅਜਿਹੀ ਕੋਈ ਸਖ਼ਤ ਸ਼ਰਤ ਨਾ ਲਾਉਣ ਬਾਰੇ ਜਰਨੈਲ ਸਿੰਘ ਨੇ ਸਾਫ਼ ਕੀਤਾ ਕਿ ਉਹ ਆਪਣੀ ਗੱਲ ਉਪਰ ਕਾਇਮ ਹਨ ਅਤੇ ਸੰਜੇ ਸਿੰਘ ਦੇ ਉਨ੍ਹਾਂ ਤੋਂ ਵੱਖਰੇ ਵਿਚਾਰ ਹੋ ਸਕਦੇ ਹਨ। ਸੰਜੇ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ ਕਿ ਸਿੱਧੂ ਨਾਲ ਗੱਲ ਚੱਲ ਰਹੀ ਹੈ। ਇਸ ਦੇ ਉਲਟ ਜਰਨੈਲ ਸਿੰਘ ਵੱਲੋਂ ਸਿੱਧੂ ਵਿਰੁੱਧ ਸਖ਼ਤ ਸਟੈਂਡ ਲੈਣ ਕਾਰਨ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ੍ਹ ਐਤਵਾਰ ਸਰਹੱਦੀ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ 'ਤੇ ਹੀ ਕੌਮਾਂਤਰੀ ਸਰਹੱਦ ਨਾਲ ਲੱਗਦਾ ਦਸ ਕਿਲੋਮੀਟਰ ਤੱਕ ਇਲਾਕਾ ਖਾਲੀ ਕਰਾਇਆ ਗਿਆ ਹੈ ਅਤੇ ਕੇਂਦਰ ਦੀ ਸਲਾਹ ਨਾਲ ਹੀ ਲੋਕਾਂ ਨੂੰ ਘਰਾਂ ’ਚ ਪਰਤਣ ਲਈ ਕਿਹਾ ਜਾਵੇਗਾ। ਮੁੱਖ ਮੰਤਰੀ ਨੇ ਕੱਲ੍ਹ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਹੇਠ ਆਉਂਦੇ ਅੱਠ ਪਿੰਡਾਂ ਦਾ ਦੌਰਾ ਕੀਤਾ।