ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ ਕਰ ਕੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵਿਰੁੱਧ ਭੜਾਸ ਕੱਢੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਇਕਾਈ ਭਵਿੱਖ ਵਿੱਚ ਖ਼ੁਦਮੁਖਤਾਰੀ ਨਾਲ ਚੱਲੇਗੀ ਤੇ ਫੈਸਲੇ ਲਵੇਗੀ। ਮੀਟਿੰਗ ਵਿੱਚ ਇਹ ਗੱਲ ਵੀ ਉੱਭਰੀ ਕਿ ਪੰਜਾਬ ਚੋਣਾਂ ਲਈ ਦਿੱਲੀ ਦੀ ਲੀਡਰਸ਼ਿਪ ਵੱਲੋਂ ਘੜੀ ਰਣਨੀਤੀ ਪੂਰੀ ਤਰ੍ਹਾਂ ਫੇਲ੍ਹ ਹੋਈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੇ ਉਮੀਦ ਤੋਂ ਘੱਟ 20 ਸੀਟਾਂ ਹੀ ਜਿੱਤੀਆਂ। 10 ਸਾਲ ਪੰਜਾਬ ਦੀ ਸੱਤਾ 'ਚ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 15 ਸੀਟਾਂ ਜਿੱਤੀਆਂ। ਹਾਲਾਂਕਿ ਸਿਆਸੀ ਮਾਹਰਾਂ ਬਾਦਲ ਦਲ ਨੂੰ 5-7 ਸੀਟਾਂ ਹੀ ਦੇ ਰਹੇ ਸਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ (ਸ਼ਨੀਵਾਰ) ਨੂੰ ਪੂਰੀ ਹੋ ਗਈ। 117 ਵਿਧਾਨ ਸਭਾ ਸੀਟਾਂ ਵਿਚੋਂ 77 ਸੀਟਾਂ ਜਿੱਤ ਕੇ ਕਾਂਗਰਸ ਸਰਕਾਰ ਬਣਾਉਣ ਜਾ ਰਹੀ ਹੈ, ਜਦਕਿ ਆਮ ਆਦਮੀ ਪਾਰਟੀ-ਲੋਕ ਇਨਸਾਫ ਪਾਰਟੀ ਗਠਜੋੜ 22 ਸੀਟਾਂ ਅਤੇ ਬਾਦਲ-ਭਾਜਪਾ ਗਠਜੋੜ 18 ਸੀਟਾਂ 'ਤੇ ਹੀ ਜਿੱਤ ਪ੍ਰਾਪਤ ਕਰ ਸਕਿਆ।
ਬਹੁਚਰਚਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ 24 ਹਜ਼ਾਰ ਵੋਟ ਲੈ ਕੇ ਪਹਿਲੇ ਸਥਾਨ 'ਤੇ ਚੱਲ ਰਹੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ 14 ਹਜ਼ਾਰ ਵੋਟਾਂ ਨਾਲ ਦੂਜੇ ਅਤੇ ਕਾਂਗਰਸ ਦੇ ਰਵਨੀਤ ਬਿੱਟੂ 9 ਹਜ਼ਾਰ ਵੋਟਾਂ ਨਾਲ ਤੀਜੇ ਸਥਾਨ 'ਤੇ ਚੱਲ ਰਹੇ ਹਨ।
ਪੰਜਾਬ ਵਿਧਾਨ ਸਭਾ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਆਸਾਰ ਨਜ਼ਰ ਆ ਰਹੇ ਹਨ। ਹੁਣ ਤਕ ਦੇ ਰੁਝਾਨਾਂ 'ਚ ਕਾਂਗਰਸ ਨੂੰ 113 ਵਿਚੋਂ 61 ਸੀਟਾਂ 'ਤੇ ਲੀਡ ਮਿਲੀ ਹੋਈ ਹੈ। ਜਦਕਿ ਸਰਕਾਰ ਬਣਾਉਣ ਲਈ 117 ਵਿਚੋਂ 59 ਸੀਟਾਂ ਚਾਹੀਦੀਆਂ ਹਨ। ਗਿਣਤੀ ਹਾਲੇ ਜਾਰੀ ਹੈ।
ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ (11 ਮਾਰਚ ਨੂੰ) ਹੋਏਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਦੇ 117 ਹਲਕਿਆਂ ਲਈ ਵੋਟਾਂ ਦੀ ਗਿਣਤੀ ਨੇਪਰੇ ਚਾੜ੍ਹਨ ਲਈ 14 ਹਜ਼ਾਰ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਸਵੇਰੇ 27 ਸਥਾਨਾਂ 'ਤੇ ਸਥਾਪਤ ਕੀਤੇ ਗਏ 54 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਵੇਗਾ।
ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ (ਵੀਰਵਾਰ ਨੂੰ) ਨਸ਼ਰ ਹੋਏ ਸਰਵੇਖਣਾਂ ਮੁਤਾਬਕ ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿਚੋਂ ਕੋਈ ਅਗਲੀ ਸਰਕਾਰ ਬਣਾਏਗਾ।
ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾਂ ਕਰਕੇ ਡੇਰਾ ਸਿਰਸਾ ਗਏ ਸਿਆਸੀ ਆਗੂਆਂ ਦੀ ਜਾਂਚ ਲਈ ਬਣੀ ਤਿੰਨ ਮੈਂਬਰੀ ਕਮੇਟੀ ਨੇ 6 ਮਾਰਚ ਨੂੰ ਇਸ ਸਬੰਧੀ ਆਪਣੀ ਜਾਂਚ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਨੂੰ ਸੌਂਪੀ ਸੀ। ਇਸ ਮੁੱਦੇ ਸਬੰਧੀ ਮੀਡੀਆ ਨਾਲ ਗੱਲ ਕਰਿਦਆਂ ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਦਿੱਤੀ ਰਿਪੋਰਟ ਵਿੱਚ ਲਗਪਗ 50 ਵਿਅਕਤੀਆਂ ਦੇ ਨਾਵਾਂ ਦਾ ਜ਼ਿਕਰ ਹੈ, ਜਿਨ੍ਹਾਂ ਵੋਟਾਂ ਵਾਸਤੇ ਸਮਰਥਨ ਪ੍ਰਾਪਤ ਕਰਨ ਲਈ ਡੇਰਾ ਸਿਰਸਾ ਦੇ ਮੁਖੀ ਨਾਲ ਸੰਪਰਕ ਕੀਤਾ।
ਵੋਟਾਂ ਖਾਤਰ ਡੇਰਾ ਸਿਰਸਾ ਤੋਂ ਹਮਾਇਤ ਮੰਗਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਜਾਂਚ ਕਰ ਰਹੀ ਤਿੰਨ ਮੈਂਬਰੀ ਕਮੇਟੀ ਨੇ ਕੱਲ੍ਹ (ਮੰਗਲਵਾਰ) ਗਿਆਨੀ ਗੁਰਬਚਨ ਸਿੰਘ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ’ਚ ਵੱਖ-ਵੱਖ ਸਿਆਸੀ ਦਲਾਂ ਦੇ ਲਗਭਗ 4 ਦਰਜਨ ਸਿੱਖ ਆਗੂਆਂ ਨੂੰ ਹੁਕਮਨਾਮੇ ਦੀ ਉਲੰਘਣਾ ਦਾ ਦੋਸ਼ੀ ਦੱਸਿਆ ਗਿਆ ਹੈ। ਗਿਆਨੀ ਗੁਰਬਚਨ ਸਿੰਘ ਨੇ ਇਹ ਜਾਂਚ ਰਿਪੋਰਟ ਲੈਣ ਮਗਰੋਂ ਕਿਹਾ ਕਿ ਹੋਲੇ ਮਹੱਲੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ’ਤੇ ਵਿਚਾਰ ਕੀਤਾ ਜਾਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਜੀਵਨ ਯਾਤਰਾ 'ਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਲਿਖੀ ਗਈ ਪੁਸਤਕ ਸਬੰਧੀ ਇਕ ਗੋਸ਼ਟੀ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 'ਚ ਭਾਰਤੀ ਫੌਜ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਸਬੰਧੀ ਉਨ੍ਹਾਂ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਜਦੋਂ ਕਦੇ ਵੀ ਪੁੱਛਿਆ ਤਾਂ ਉਨ੍ਹਾਂ ਅਜਿਹੇ ਚਰਚਿਆਂ ਨੂੰ ਹਮੇਸ਼ਾ ਰੱਦ ਕੀਤਾ ਪਰ ਜਦੋਂ ਇਹ ਫ਼ੌਜੀ ਕਾਰਵਾਈ ਹੋਈ ਤਾਂ ਮੈਂ ਹਿਮਾਚਲ ਪ੍ਰਦੇਸ਼ ਵਿਚ ਸ਼ਿਮਲਾ ਨੇੜੇ ਗੋਲਫ਼ ਮੈਦਾਨ ਵਿਚ ਗੋਲਫ਼ ਖੇਡ ਰਿਹਾ ਸੀ ਕਿ ਮੈਨੂੰ ਕਿਸੇ ਨੇ ਇਸ ਸਬੰਧੀ ਖ਼ਬਰ ਦਿੱਤੀ, ਜਿਸ ਤੋਂ ਬਾਅਦ ਮੈਂ ਇਕ ਨੇੜੇ ਦੇ ਪਿੰਡ ਵਿਚ ਆ ਕੇ ਰੇਡੀਓ 'ਤੇ ਖ਼ਬਰਾਂ ਸੁਣੀਆਂ, ਜਿਸ ਤੋਂ ਮੈਨੂੰ ਇਸ ਕਾਰਵਾਈ ਬਾਰੇ ਪਤਾ ਲੱਗਾ।
Next Page »