ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵਲੋਂ ਸਿੱਖ ਲੇਖਕ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਪੰਜਾਬ 'ਚ ਹਾਲ ਹੀ ਵਿਚ ਹੋਈਆਂ ਚੋਣਾਂ ਦੇ ਸਬੰਧ 'ਚ ਗੱਲਬਾਤ ਕੀਤੀ ਗਈ।
ਬਾਦਲ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ‘ਘੁਬਾਇਆ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ’ ਤਕਰੀਬਨ 28 ਲੱਖ ਰੁਪਏ ਦਾ ਡਿਫਾਲਟਰ ਹੈ, ਜਿਸ ਦਾ ਪਾਵਰਕੌਮ ਨੇ ਕੁਨੈਕਸ਼ਨ ਕੱਟ ਦਿੱਤਾ ਹੈ। ਐਕਸੀਅਨ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਕਾਲਜ ਵੱਲ ਕਾਫ਼ੀ ਸਮੇਂ ਤੋਂ ਬਕਾਇਆ ਖੜ੍ਹਾ ਸੀ, ਜਿਸ ਦਾ ਕਨੈਕਸ਼ਨ ਕੱਟ ਦਿੱਤਾ ਗਿਆ ਹੈ। ਜਲਾਲਾਬਾਦ ਦਾ ਸਰਕਾਰੀ ਕਾਲਜ ਵੀ ਚਾਰ ਲੱਖ ਰੁਪਏ ਦਾ ਡਿਫਾਲਟਰ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸ਼ੁੱਕਰਵਾਰ 17 ਫਰਵਰੀ ਨੂੰ ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਇਕੱਤਰਤਾ ਹੋਈ। ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵੋਟਾਂ ਖ਼ਾਤਰ ਡੇਰਾ ਸਿਰਸਾ ਜਾਣ ਵਾਲੇ ਸਿੱਖ ਆਗੂਆਂ ਖ਼ਿਲਾਫ਼ "ਪੜਤਾਲ" ਲਈ ਬਣੀ ਕਮੇਟੀ ਨੂੰ ਰਿਪੋਰਟ ਸੌਂਪਣ ਲਈ 7 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬਡੂੰਗਰ ਨੇ ਇਹ ਵੀ ਦੱਸਿਆ ਕਿ ਕਮੇਟੀ ਦੀਆਂ ਵੱਖ-ਵੱਖ ਤਿੰਨ ਪ੍ਰਿੰਟਿੰਗ ਪ੍ਰੈੱਸਾਂ ਨੂੰ ਇਕੱਠਾ ਕਰਨ ਲਈ ਸਬ-ਕਮੇਟੀ ਰਾਹੀਂ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਹਲਕਾ ਗਿੱਲ ਵਿੱਚ ਈਵੀਐਮ ਮਸ਼ੀਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਣ ਸਬੰਧੀ ਦਿੱਤੇ ਜਾ ਰਹੇ ਭਰੋਸੇ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਇਤਰਾਜ਼ ਜਤਾ ਰਹੀ ਹੈ। ਇਸ ਸਬੰਧ ’ਚ ਵੀਰਵਾਰ ਨੂੰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਹਦਾਇਤ ’ਤੇ ਕਮਿਸ਼ਨ ਦੀ ਦੋ ਮੈਂਬਰੀ ਟੀਮ ਨਰਿੰਦਰ ਚੌਹਾਨ ਅਤੇ ਰਜੇਸ਼ ਕੁਮਾਰ ਦੀ ਅਗਵਾਈ ’ਚ ਸਟਰੌਂਗ ਰੂਮ ਦਾ ਦੌਰਾ ਕਰਨ ਲਈ ਆਈ ਤੇ ਹਲਕੇ ਦੇ ਉਮੀਦਵਾਰਾਂ ਨਾਲ ਮੀਟਿੰਗ ਵੀ ਕੀਤੀ। ਇਨ੍ਹਾਂ ਮੈਂਬਰਾਂ ਵੱਲੋਂ ਕੀਤੀ ਛਾਣਬੀਣ ਦੀ ਰਿਪੋਰਟ ਵਿੱਚ ਸ਼ਾਮਲ ਤੱਥਾਂ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਡੇਰਾ ਸਿਰਸਾ ਵਿਖੇ ਆਸ਼ੀਰਵਾਦ ਅਤੇ ਸਮਰਥਨ ਲੈਣ ਗਏ ਬਾਦਲ ਦਲ ਦੇ ਆਗੂਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ "ਜਾਂਚ ਟੀਮ" ਨੂੰ "ਹੋਰ ਸਮਾਂ" ਮਿਲਣ ਦੀ ਸੰਭਾਵਨਾ ਹੈ। ਟੀਮ ਵੱਲੋਂ ਮੁਕੰਮਲ ਜਾਂਚ ਰਿਪੋਰਟ ਦਿੱਲੀ ਗੁਰਦੁਆਰਾ ਚੋਣਾਂ (26 ਫਰਵਰੀ) ਤੋਂ ਬਾਅਦ ਹੀ ਸੌਂਪੇ ਜਾਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ "ਹੁਕਮਨਾਮੇ" ਦੀ ਉਲੰਘਣਾ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਵੋਟਾਂ ਹਾਸਲ ਕਰਨ ਲਈ ਬਾਦਲ ਦਲ ਵਲੋਂ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ 'ਚ ਕਰਾਉਣ ਦਾ ਐਲਾਨ ਕੀਤਾ ਗਿਆ ਸੀ।
ਪੰਜਾਬ ’ਚ ਇਸੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨਾਲ ਕੀਤੀ ਗਈ 'ਛੇੜਛਾੜ' ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਵਫ਼ਦ ਦੇ ਮੈਂਬਰਾਂ ਨੇ ਮੁੱਖ ਚੋਣ ਅਧਿਕਾਰੀ ਕੋਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਪਟਿਆਲਾ 'ਚ ਵੋਟਿੰਗ ਮਸ਼ੀਨਾਂ ਦੀ ਜਗ੍ਹਾ ਬਦਲਣ ਨੂੰ ਲੈ ਕੇ 'ਆਪ' ਕਾਰਜਕਰਤਾਵਾਂ ਨੇ ਵਿਰੋਧ ਕਰਦਿਆਂ ਹੰਗਾਮਾ ਕੀਤਾ। ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈ.ਵੀ.ਐਮ. ਮਸ਼ੀਨਾਂ ਦੀ ਥਾਂ ਬਦਲਣ ਦੀ ਪ੍ਰਸ਼ਾਸਨ ਦੀ ਕਾਰਵਾਈ ਨੂੰ ‘ਆਪ’ ਦੇ ਵਿਰੋਧ ਕਾਰਨ ਰੋਕਣਾ ਪਿਆ।
ਬਾਦਲ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਲਈ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਵੋਟਾਂ ਪਾ ਕੇ ਬਾਦਲ-ਭਾਜਪਾ ਸਰਕਾਰ ਦੀਆਂ "ਵਿਕਾਸ ਪੱਖੀ ਨੀਤੀਆਂ" ਉੱਤੇ ਮੋਹਰ ਲਾਈ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਤਿੰਨ ਘੰਟੇ ਚੱਲੀ ਮੀਟਿੰਗ ਬਾਰੇ ਪਾਰਟੀ ਦੇ ਬੁਲਾਰੇ ਤੇ ਜਨਰਲ ਸਕੱਤਰ ਹਰਚਰਨ ਬੈਂਸ ਨੇ ਦੱਸਿਆ ਕਿ ਮੀਟਿੰਗ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੋਣਾਂ ਲਈ ਰਣਨੀਤੀ ਘੜ ਲਈ ਗਈ ਹੈ।
ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰੀ ਆਸਵੰਦ ਹੈ ਤੇ ਸਰਕਾਰ ਬਣਨ ਦੀ ਸੂਰਤ ਵਿੱਚ ਇਸ ਦੇ ਖਾਕੇ ਉਪਰ ਵੀ ਚੁੱਪ-ਚੁਪੀਤੇ ਚਰਚਾ ਕੀਤੀ ਜਾ ਰਹੀ ਹੈ।
ਹਲਕਾ ਮਜੀਠਾ ਤੋਂ ਬਾਦਲ ਦਲ ਦੇ ਉਮੀਦਵਾਰ ਅਤੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਬਾਦਲ-ਭਾਜਪਾ ਗੱਠਜੋੜ ਦੀ ਵੱਡੀ ਜਿੱਤ ਹੋਵੇਗੀ ਅਤੇ ਗੱਠਜੋੜ ਦੀ ਹੈਟ੍ਰਿਕ ਬਣੇਗੀ। ਮਜੀਠੀਆ ਮਜੀਠਾ ਦੇ ਬੂਥ ਨੰਬਰ 35 ਵਿੱਚ ਆਪਣੀ ਵੋਟ ਪਾਉਣ ਆਏ ਸਨ।
« Previous Page — Next Page »