ਮਾਨਸਾ ਦੇ ਪਿੰਡ ਜਵਾਰਕੇ ਵਿੱਚ ਉਦੋਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੁਰਦੁਆਰੇ ਵਿੱਚ ਬਾਦਲ ਦਲ ਦੇ ਹਮਾਇਤੀਆਂ ਤੇ ਗ੍ਰੰਥੀ ਸਿੰਘ ਵਿਚਾਲੇ ਹੱਥੋਪਾਈ ਹੋ ਗਈ। ਗ੍ਰੰਥੀ ਗੁਰਮੀਤ ਸਿੰਘ ਦਾ ਇਲਜ਼ਾਮ ਹੈ ਕਿ ਬਾਦਲ ਦਲ ਦੇ ਸਮਰਥਕਾਂ ਨੇ ਉਸ ਤੋਂ ਮਾਈਕ ਖੋਹ ਲਿਆ।
ਆਪਣਾ ਹਲਕਾ ਛੱਡ ਕੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਹਲਕੇ 'ਚ ਚੋਣ ਪ੍ਰਚਾਰ ਕਰ ਰਹੇ ਬਾਦਲ ਦਲ ਆਗੂ ਤੇ ਅੰਮ੍ਰਿਤਸਰ ਨਗਰ ਨਿਗਮ ਦੇ ਡਿਪਟੀ ਮੇਅਰ ਅਵਿਨਾਸ਼ ਜੌਲੀ ਖਿਲਾਫ਼ ਚੋਣ ਜਾਬਤੇ ਦੀ ਉਲਘੰਣਾ ਕਰਨ ਦੇ ਦੋਸ਼ਾਂ ਦਾ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਹਲਕੇ 'ਚ ਮਜੀਠੀਆ ਨੂੰ ਵੋਟਾਂ ਪਾਉਣ ਲਈ ਪੈਸੇ ਵੰਡ ਰਿਹਾ ਸੀ।
ਬਠਿੰਡਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਕੋਟਸ਼ਮੀਰ ਦੇ ਇਕ ਡੇਰਾ ਸਿਰਸਾ ਪ੍ਰੇਮੀ ਗੁਰਤੇਜ ਸਿੰਘ ਭਾਗੂ ਵਾਲੇ ਦੇ ਟਰੈਕਟਰ ਟਰਾਲੀ ਤੇ ਖੇਤ 'ਚੋਂ 21 ਡੱਬੇ ਠੇਕੇ ਦੀ ਦੇਸ਼ੀ ਸ਼ਰਾਬ ਬਰਾਮਦ ਹੋਈ ਹੈ। ਥਾਣਾ ਕੋਟਫੱਤਾ ਪੁਲਿਸ ਨੇ ਇਸ ਮਾਮਲੇ 'ਚ ਪਰਚਾ ਦਰਜ ਕਰ ਲਿਆ ਹੈ।
ਬਿਰਖਾਂ ਦੀ ਕਤਾਰ ਪਹਿਲਾਂ ਨਾਲੋਂ ਕਿਤੇ ਲੰਮੀ ਏ ਇਸ ਵਾਰ. ਝੱਖੜਾਂ ਦੇ ਝੰਬੇ ਹੋਏ ਟੁੱਟੀਅਾਂ ਟਾਹਣੀਆਂ ਲਿਅਾਏ ਨੇ ਨਾਲ
ਪੰਜਾਬ ’ਚ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਸੰਸਦੀ ਸੀਟ ਦੀ ਉਪ ਚੋਣ ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਨੂੰ ਪੰਜਾਬ 'ਚ 80 ਫ਼ੀਸਦੀ ਤੋਂ ਵੱਧ ਵੋਟਾਂ ਭੁਗਤਣ ਦੀ ਉਮੀਦ ਹੈ। ਪੰਜਾਬ ਸੂਬੇ 'ਚ ਕੁੱਲ੍ਹ 1 ਕਰੋੜ 98 ਲੱਖ 79 ਹਜ਼ਾਰ 69 ਵੋਟਰ ਹਨ। ਇਸ ’ਚ ਔਤਰ ਵੋਟਰਾਂ ਦੀ ਗਿਣਤੀ 93 ਲੱਖ 75 ਹਜ਼ਾਰ 546 ਹੈ। ਪੰਜਾਬ ਸੂਬੇ ’ਚ ਜ਼ਿਆਦਾ ਗਿਣਤੀ ਪੇਂਡੂ ਵੋਟਰਾਂ ਦੀ ਹੈ, ਜੋ 64 ਫ਼ੀਸਦ ਬਣਦੀ ਹੈ ਜਦੋਂ ਕਿ ਸ਼ਹਿਰੀ ਵੋਟਰ 36 ਫ਼ੀਸਦ ਹਨ।
ਮੀਡੀਆਂ ਦੀਆਂ ਖ਼ਬਰਾਂ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਲੋਕਾਂ ਨੇ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਇੰਨੀ ਤਾਦਾਦ 'ਚ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਲਿਜਾਈ ਜਾ ਰਹੀ ਸੀ। ਆਨਲਾਈਨ ਖ਼ਬਰ ਚੈਨਲਾਂ 'ਤੇ ਪ੍ਰਕਾਸ਼ਿਤ ਤਸਵੀਰਾਂ 'ਚ ਲੋਕ ਸ਼ਰਾਬ ਦੀਆਂ ਬੋਤਲਾਂ ਅਤੇ ਪੇਟੀਆਂ ਲੁੱਟ ਕੇ ਲਿਜਾਂਦੇ ਦਿਖਾਏ ਦੇ ਰਹੇ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕਾਰਜਕਰਤਾ 'ਤੇ ਰਾਮਪੁਰਾ ਫੂਲ ਵਿਖੇ ਵੀਰਵਾਰ ਦੀ ਰਾਤ ਗੋਲੀ ਮਾਰ ਕੇ ਹਮਲਾ ਕੀਤਾ ਗਿਆ। ਆਪ ਵਲੋਂ ਇਸ ਹਮਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਾਰਜਕਰਤਾਵਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਲੰਬੀ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਰਨੈਲ ਸਿੰਘ ਤੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਉੱਤੇ ਵੋਟਰਾਂ ਨੂੰ ਪੈਸੇ ਵੰਡਣ ਦਾ ਇਲਜ਼ਾਮ ਲਾਇਆ ਹੈ।
4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ 117 ਉਮੀਦਵਾਰਾਂ ਦੀ ਚੋਣ ਲਈ ਪੰਜਾਬ ਦੇ ਵੋਟਰ ਆਪਣੇ ਵੋਟ ਦਾ ਹੱਕ ਇਸਤੇਮਾਲ ਕਰਨਗੇ।
ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੇ ਕਿਸੇ ਡੇਰਾ ਪ੍ਰੇਮੀ ਨੂੰ ਬਾਦਲ-ਭਾਜਪਾ ਗਠਜੋੜ ਨੂੰ ਵੋਟ ਪਾਉਣ ਦੀ ਹਦਾਇਤ ਨਹੀਂ ਕੀਤੀ।
« Previous Page — Next Page »