ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਕੱਲ 27 ਅਕਤੂਬਰ 2023 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ, ਪੀ. ਐਲ. ਆਨੰਦ ਆਡੀਟੋਰੀਅਮ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ 'ਪੰਜਾਬ ਦੇ ਪਾਣੀ - ਸੰਕਟ ਦਾ ਸੱਚ' ਵਿਸ਼ੇ ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਚੰਡੀਗੜ੍ਹ: ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ ਭਾਵੇਂ ਚੰਡੀਗੜ੍ਹ ਦਾ, ਪੰਜਾਬ ਦੇ ਹਿੰਦ ਨਵਾਜ਼ ਸਿਆਸੀ ਆਗੂ ਇਹਨਾਂ ਮਸਲਿਆਂ ‘ਤੇ ਬਿਆਨਬਾਜ਼ੀਆਂ ਕਰਕੇ ਆਪਣੀਆਂ ਸਿਆਸੀ ਰੋਟੀਆਂ ...
ਚੰਡੀਗੜ੍ਹ: ਕੇਂਦਰ ਦੇ ਕਬਜੇ ਵਾਲਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਭ.ਬਿ.ਮ.ਬ) ਰਾਜਸਥਾਨ ਦੀਆਂ ਸੂਬਾਈ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਦਰਿਆਵਾਂ ...
ਹਿਮਾਚਲ ਦਾ ਮੁੱਖ ਮੰਤਰੀ ਪੰਜਾਬ ਦੀ ਰਾਜਧਾਨੀ 'ਚ ਆ ਕੇ ਪੰਜਾਬ ਤੋਂ ਦਰਿਆਈ ਪਾਣੀ ਦੇ ਪੈਸੇ ਵਸੂਲਣ ਦੀ ਬਿਲਕੁਲ ਨਿਹੱਕੀ ਗੱਲ ਕਰਦਾ ਹੈ। ਪਰ ਪੰਜਾਬ ਸਰਕਾਰ ਵਲੋਂ ਉਹਨੂੰ ਠੋਕਵਾ ਜਵਾਬ ਦੇਣਾ ਗੱਲ ਤਾਂ ਦੂਰ ਦੀ ਰਹੀ ਬਲਕਿ ਚੂੰ ਵੀ ਨਹੀਂ ਕੀਤੀ। ਹਾਲਾਂਕਿ ਪੰਜਾਬ ਦੀ ਰਾਜਗੱਦੀ 'ਤੇ ਉਹ ਕੈਪਟਨ ਅਮਰਿੰਦਰ ਸਿੰਘ ਕਾਬਜ਼ ਹੈ ਜੀਹਨੂੰ ਕਾਂਗਰਸੀ ਬੜੇ ਫ਼ਖ਼ਰ ਨਾਲ ਪੰਜਾਬ ਦੇ ਪਾਣੀਆਂ ਦਾ ਰਾਖਾ ਕਹਿੰਦੇ ਰਹੇ ਹਨ। ਦੂਜੇ ਪਾਸੇ ਪਾਣੀਆਂ ਖ਼ਾਤਰ ਵੱਡੀ ਤੋਂ ਵੱਡੀ ਕੁਰਬਾਨੀ ਕਰਨ ਦੇ ਦਮਗਜ਼ੇ ਮਾਰਨ ਵਾਲੇ ਬਾਦਲ ਸਾਹਿਬ ਵੀ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਪੰਜਾਬ ਵਿਰੋਧੀ ਐਲਾਨ ਨੂੰ ਚੱੁਪ ਚਾਪ ਜਰ ਗਏ ਨੇ।
ਗੈਰ-ਰਾਈਪੇਰੀਅਨ ਰਾਜ ਹਰਿਆਣੇ ਨੇ ਕੇਂਦਰ ਦੀ ਸ਼ਹਿ ’ਤੇ, ਪੰਜਾਬ ਦੀ ਮਨਜ਼ੂਰੀ ਤੋਂ ਬਿਨਾਂ, ਆਪਣੇ ਇਲਾਕੇ ਵਿੱਚ 109 ਕਿਲੋਮੀਟਰ ਲੰਬੀ ਹਾਂਸੀ-ਬੁਟਾਣਾ ਨਹਿਰ ਦੀ ਉਸਾਰੀ ਲਗਭਗ ਮੁਕੰਮਲ ਕੀਤੀ ਹੋਈ ਹੈ। ਹੁਣ ਹਰਿਆਣੇ ਵਲੋਂ ਇਸ ਨਹਿਰ ਦੇ ਨਾਲ-ਨਾਲ ਇੱਕ ਲੰਮੀ-ਚੌੜੀ ਕੰਧ (ਬੰਨ੍ਹ) ਵੀ ਪੰਜਾਬ ਦੀ ਸਰਹੱਦ ਦੇ ਨਾਲ ਉਸਾਰੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ 70 ਤੋਂ ਜ਼ਿਆਦਾ ਪਿੰਡ, ਹੜਾਂ ਦੀ ਮਾਰ ਹੇਠ ਆਉਣਗੇ, ਜਿਨ੍ਹਾਂ ਵਿੱਚ 8-8 ਫੁੱਟ ਪਾਣੀ ਖਲੋਏਗਾ। ਇਨ੍ਹਾਂ ਹੜ੍ਹਾਂ ਦਾ ਇੱਕ ਨਜ਼ਾਰਾ, ਮੌਜੂਦਾ ਮੌਨਸੂਨ ਬਰਸਾਤਾਂ ਨੇ ਵੀ ਇਲਾਕਾ ਨਿਵਾਸੀਆਂ ਨੂੰ ਵਿਖਾਇਆ ਹੈ।
1947-48 ਤੋਂ ਲੈ ਕੇ ਆਨੰਦਪੁਰ ਸਾਹਿਬ ਦੇ ਮਤੇ ਤੱਕ ਜੋ ਸੰਘਵਾਦ ਦਾ ਬਹੁਕੌਮੀ ਸਿਧਾਂਤ ਅਕਾਲੀਆਂ ਨੇ ਪ੍ਰਚਾਰਿਆ ਹੈ ਅੱਧੀ ਸਦੀ ਭਟਕਣ ਪਿੱਛੋਂ ਸਾਰੇ ਦਾ ਸਾਰਾ ਹਿੰਦੁਸਤਾਨ ਇਸ ਉੱਤੇ ਇਮਾਨ ਲਿਆਉਣ ਵੱਲ ਵਧਦਾ ਜਾਪਦਾ ਹੈ। ‘‘ਵੱਡੀ ਦ੍ਰਿਸ਼ਟੀ’’ ਵਾਲਿਆਂ ਦੀ ਮਿਹਰਬਾਨੀ ਨੇ ਸਦੀਆਂ ਤੋਂ ਅਖੰਡ ਚਲੇ ਆ ਰਹੇ ਭਾਰਤ ਨੂੰ ਤਿੰਨ ਟੁਕੜਿਆਂ ਵਿੱਚ 1947 ਵਿੱਚ ਵੰਡਿਆ ਅਤੇ ਅੱਜ ਘੱਟੋ ਘੱਟ ਪੰਜਾਬ ਟੁਕੜਿਆਂ ਵਿੱਚ ਵੰਡਣ ਦੇ ਕਿਨਾਰੇ ਲਿਆ ਖੜ੍ਹਾ ਕੀਤਾ ਹੈ। ਏਨੇ ਸਮੇਂ ਵਿੱਚ ‘‘ਨਿਸ਼ਚਿਤ ਸਮਾਜਿਕ-ਰਾਜਨੀਤਕ ਦਰਸ਼ਨ’’ ਧਾਰੀਆ ਨੇ ਆਪਣੇ ਸਾਂਝੇ ਪੁਰਖਿਆਂ ਦੀ ਔਲਾਦ ਦੇ ਖੂਨ ਨਾਲ ਲੱਖਾਂ ਵਾਰ ਹੱਥ ਰੰਗੇ ਹਨ, ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਹੈ। ਸਿੱਖ ਸਮਾਜਿਕ ਅਤੇ ਰਾਜਨੀਤਕ ਦਰਸ਼ਨ ਦੇ ਅਸਰ ਹੇਠ ਤਕਰੀਬਨ ਏਨਾ ਕੁ ਸਮਾਂ ਰਾਜ ਕਰਨ ਵਾਲੇ ਰਣਜੀਤ ਸਿੰਘ ਬਾਰੇ ਲਾਰਡ ਐਕਟਨ ਕਹਿੰਦਾ ਹੈ ਕਿ ਉਸ ਨੇ ਕਿਸੇ ਵੀ ਬੇਨਗੁਨਾਹ (ਜਾਂ ਗੁਨਾਹਗਾਰ) ਇਨਸਾਨ ਦੇ ਖੂਨ ਦੇ ਛਿੱਟੇ ਨੂੰ ਸਿੱਖੀ ਦੇ ਪਾਕ ਦਾਮਨ ਉਤੇ ਨਹੀਂ ਪੈਣ ਦਿੱਤਾ। ਖੈਰ ! ਇਹ ਤਾਂ ਸੀ ਗੱਲਾਂ ਵਿੱਚੋਂ ਗੱਲ। ਅਸਲ ਮਸਲਾ ਤਾਂ ਦਰਿਆਈ ਪਾਣੀਆਂ ਦਾ ਹੈ। ਪੰਜਾਬ ਦੋਖੀਆਂ ਦਾ ਵਿਚਾਰ ਹੈ ਕਿ ਹਰਿਆਣੇ ਨੂੰ ‘‘ਇਨ੍ਹਾਂ ਪਾਣੀਆਂ ਨੂੰ ਵਰਤਣ ਦਾ ਪੂਰਾ ਹੱਕ ਹੈ।’’ ਸੱਚ ਝੂਠ ਦੀ ਪਛਾਣ ਲਈ ਇਸ ਕਥਨ ਦੇ ਆਧਾਰਾਂ ਦੀ ਘੋਖ ਪੜਤਾਲ ਲਾਜ਼ਮੀ ਹੈ।
ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਸਾਲ 1000 ਨਵੇਂ ਪਿੰਡਾਂ ਨੂੰ 10 ਘੰਟੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਇਆ ਕਰੇਗੀ ਅਤੇ ਇਸ ਸਕੀਮ ਤਹਿਤ ਹੁਣ ਤੱਕ 1852 ਪਿੰਡਾਂ ਨੂੰ 10 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।
ਵਿੱਤੀ ਸੰਕਟ ਵਿਚ ਡੁੱਬੀ ਪੰਜਾਬ ਸਰਕਾਰ ਜਿੱਥੇ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਤੋਂ ਅਸਮਰੱਥ ਹੈ, ਉੱਥੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੂੰ ਆਪਣੇ ਡੈਪੂਟੇਸ਼ਨ ਕੋਟੇ ਦੇ ਬਣਦੇ 800 ਇੰਜਨੀਅਰਾਂ ਤੇ ਮੁਲਾਜ਼ਮਾਂ ਨੂੰ ਭੇਜੇ ਬਿਨਾਂ ਹੀ ਆਪਣੇ ਹਿੱਸੇ ਦੀ ਰਕਮ ਮੁਹੱਈਆ ਕਰ ਰਹੀ ਹੈ ਭਾਵੇਂ ਹੁਣ ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਬੀਬੀਐਮਬੀ ਲਈ 800 ਇੰਜਨੀਅਰਾਂ ਤੇ ਮੁਲਾਜ਼ਮਾਂ ਦੀ ਵਿਸ਼ੇਸ਼ ਭਰਤੀ ਕਰਨ ਦਾ ਫ਼ੈਸਲਾ ਲਿਆ ਹੈ, ਪਰ ਸੂਬਾ ਸਰਕਾਰ ਪਿਛਲੇ ਲੰਮੇ ਸਮੇਂ ਤੋਂ 800 ਮੁਲਾਜ਼ਮ ਡੈਪੂਟੇਸ਼ਨ ’ਤੇ ਭੇਜੇ ਬਿਨਾਂ ਹੀ ਆਪਣੇ ਹਿੱਸੇ ਦੀ ਰਕਮ ਤਾਰਦੀ ਆ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਦੇਖਦਿਆਂ ਅੰਮ੍ਰਿਤਸਰ ਸਮੇਤ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਂਦੇ ਸਮੇਂ 'ਚ ਪੀਣ ਲਈ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਲੋਕਾਂ ਨੂੰ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਤੋਂ ਵੀ ਮੁਕਤੀ ਮਿਲੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਆਪਣੀ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।
ਸਿੰਜਾਈ ਵਿਭਾਗ ਵੱਲੋਂ 732 ਨਹਿਰੀ ਪਟਵਾਰੀਆਂ ਦੀ ਭਰਤੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।ਕੱਲ ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਨਾਂ ਨਵੇਂ ਭਰਤੀ ਹੋਏ ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
Next Page »