ਐਸਵਾਈਐਲ ਬਣਾਉਣ ਬਾਰੇ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਦੀ ਟਿੱਪਣੀ ਤੋਂ ਪਰਗਟ ਹੁੰਦੀ ਮਾਨਸਿਕਤਾ ਬਾਰੇ

2004 ਵਿਚ ਵੀ ਭਾਰਤੀ ਸੁਪਰੀਮ ਕੋਰਟ ਦੇ ਜੱਜ ਅਰਿਜੀਤ ਪਸਿਆਤ ਦੀ ਅਦਾਲਤ ਨੇ ਪੰਜਾਬ ਵੱਲੋਂ ਦਰਿਆਈ ਪਾਣੀ ‘ਤੇ ਹਰਿਆਣਾ ਦਾ ਹੱਕ ਨਾ ਹੋਣ ‘ਤੇ ਹਰਿਆਣਾ ਨੂੰ ਦੇਣਯੋਗ ਵਾਧੂ ਪਾਣੀ ਨਾ ਹੋਣ ਦੀਆਂ ਦਲੀਲਾਂ ਅਤੇ ਤੱਥ ਇਹ ਕਹਿ ਕੇ ਰੱਦ ਕਰ ਦਿੱਤੇ ਸਨ ਕਿ ਉਸ ਦਾ ਫੈਸਲਾ ਨਹਿਰ ਬਣਾਉਣ ਬਾਰੇ ਹੈ, ਪਾਣੀ ਦੇਣ ਜਾਂ ਨਾ ਦੇਣ ਬਾਰੇ ਨਹੀਂ।
ਸਤਲੁਜ-ਯਮੁਨਾ ਲਿੰਕ ਨਹਿਰ: ਪੰਜਾਬ-ਹਰਿਆਣਾ ਸਰਹੱਦ ਸੀਲ; ਪਟਿਆਲਾ ‘ਚ ਧਾਰਾ 144 ਲਾਗੂ

ਇਨੈਲੋ ਵੱਲੋਂ 23 ਫਰਵਰੀ ਨੂੰ ਪੰਜਾਬ ਅੰਦਰ ਦਾਖਲ ਐਸਵਾਈਐਲ ਨਹਿਰ ਦੀ ਮੁੜ ਖੁਦਾਈ ਕਰਨ ਦੇ ਐਲਾਨ ਦੇ ਮੱਦੇਨਜ਼ਰ ਬੁੱਧਵਾਰ ਪੰਜਾਬ ਹਰਿਆਣਾ ਸਰਹੱਦ ’ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਂਜ ਇਸ ਸਬੰਧੀ ਅਭਿਆਸ ਤੋਂ ਬਾਅਦ ਦੇਰ ਸ਼ਾਮੀ ਇਥੋਂ ਬਹੁਤੀ ਪੁਲਿਸ ਹਟਾ ਲਈ ਗਈ, ਜੋ ਅਧਿਕਾਰਤ ਤੌਰ ’ਤੇ 23 ਫਰਵਰੀ ਸਵੇਰੇ ਇਥੇ ਆ ਕੇ ਮੋਰਚੇ ਸੰਭਾਲ਼ੇਗੀ।
ਬਾਦਲ ਪਰਿਵਾਰ ਦੇ ਦੋਸਤ ਅਭੈ ਚੌਟਾਲਾ ਦਾ ਐਲਾਨ; ਹਰ ਹਾਲ ‘ਚ 23 ਨੂੰ ਨਹਿਰ ਪੁੱਟਾਂਗੇ

ਹਰਿਆਣਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਅਭੈ ਚੌਟਾਲਾ ਨੇ ਕਿਹਾ ਕਿ ਜੇਕਰ ਹਰਿਆਣਾ-ਪੰਜਾਬ ਦੀ ਸਰਹੱਦ ‘ਤੇ ਫੌਜ ਵੀ ਤਾਇਨਾਤ ਕੀਤੀ ਗਈ ਤਾਂ ਵੀ 23 ਫਰਵਰੀ ਨੂੰ ਹਰ ਹਾਲ ‘ਚ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਾਂਗੇ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਨੇ ਸੋਮਵਾਰ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਕਿਹਾ ਕਿ ਜਨ ਜਾਗ੍ਰਿਤੀ ਮੁਹਿੰਮ ਦੇ ਤੀਜੇ ਪੜਾਅ ‘ਚ ਪਾਰਟੀ ਦਫ਼ਤਰ ‘ਚ ਕਾਰਜਕਰਤਾਵਾਂ ਨਾਲ ਬੈਠਕ ‘ਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਹਿੰਮਤ ਸਿੰਘ ਸ਼ੇਰਗਿੱਲ ਮੁਤਾਬਕ ਪਾਣੀਆਂ ਸਬੰਧੀ ਕੇਜਰੀਵਾਲ ਦੇ ਬਿਆਨ ਨੂੰ ‘ਤੋੜ-ਮਰੋੜ’ ਕੇ ਪੇਸ਼ ਕੀਤਾ ਗਿਆ

ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਤੋਂ ਉਮੀਦਵਾਰ ਅਤੇ ‘ਆਪ’ ਦੇ ਕਾਨੂੰਨੀ ਸੈਲ ਦੇ ਪੰਜਾਬ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਬੀਤੇ ਕੱਲ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਣੀਆਂ ਸਬੰਧੀ ਬਿਆਨ ਨੂੰ ਜਾਣਬੁੱਝ ਕੇ ‘ਗਲਤ’ ਰੂਪ ‘ਚ ਪੇਸ਼ ਕੀਤਾ ਗਿਆ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ‘ਗੁੰਮਰਾਹ’ ਕੀਤਾ ਜਾ ਸਕੇ।
ਅਕਾਲੀ ਦਲ, ਕਾਂਗਰਸ, ਅਤੇ ‘ਆਪ’ ਵਲੋਂ ਪਾਣੀ ਸਬੰਧੀ ਦਾਅਵੇ; ਸਿਰਫ ਵੋਟਾਂ ਬਟੋਰਨ ਦੀ ਖੇਡ: ਦਲ ਖ਼ਾਲਸਾ

ਦਲ ਖ਼ਾਲਸਾ ਨੇ ਆਪਣੇ ਪਹਿਲਾਂ ਦਿੱਤੇ ਇਸ ਬਿਆਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਿੱਲੀ ਆਧਾਰਤ ਸਿਆਸੀ ਜਮਾਤਾਂ ਅਤੇ ਉਨ੍ਹਾਂ ਦੇ ਦਲਾਲ ਹੁਣ ਵੀ ਪੰਜਾਬ ਦੇ 55% ਦਰਿਆਈ ਪਾਣੀਆਂ ਦੀ ਲੁੱਟ ਲਈ ਜ਼ਿੰਮੇਵਾਰ ਹਨ, ਅਤੇ ਆਮ ਆਦਮੀ ਪਾਰਟੀ ਵੀ ਦੂਜੀਆਂ ਪਾਰਟੀਆਂ ਵਰਗੀ ਹੀ ਹੈ।
ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਹੱਲ ‘ਤੇ ਸੈਮੀਨਾਰ ਕਰਵਾਇਆ

ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਉਸਦੇ ਹੱਲ ਵਿਸ਼ੇ ‘ਤੇ 10 ਦਸੰਬਰ ਨੂੰ ਚੰਡੀਗੜ੍ਹ ਦੇ ਪੀਪਲਸ ਕਨਵੈਨਸ਼ਨ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਉੱਘੇ ਬੁੱਧੀਜੀਵੀਆਂ, ਮਾਹਿਰਾਂ, ਪੱਤਰਕਾਰਾਂ ਅਤੇ ਵਕੀਲਾਂ ਨੇ ਪੰਜਾਬ ਅੰਦਰ ਪਾਣੀਆਂ ਦੇ ਭਖਦੇ ਮੁੱਦੇ ਨੂੰ ਲੈ ਕੇ ਸੰਜੀਦਾ ਵਿਚਾਰ ਪ੍ਰਗਟ ਕੀਤੇ। ਪ੍ਰਮੁੱਖ ਬੁਲਾਰਿਆਂ ਵਿਚ ਪਾਰਲੀਮੈਂਟ ਮੈਂਬਰ ਧਰਮਵੀਰ ਗਾਂਧੀ, ਪੰਜਾਬ ਯੂਨੀਵਰਸਿਟੀ ਵਿਚ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਗੁਰਦਰਸ਼ਨ ਸਿੰਘ ਢਿੱਲੋਂ, ਇੰਡੀਅਨ ਐਕਸਪ੍ਰੈਸ ਦੇ ਸਾਬਕਾ ਪੱਤਰਕਾਰ ਜਗਤਾਰ ਸਿੰਘ, ਪ੍ਰੀਤਮ ਸਿੰਘ ਕੁਮੇਦਾਨ, ਮਨਜੀਤ ਸਿੰਘ ਖਹਿਰਾ ਅਤੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਸ਼ਾਮਿਲ ਸਨ।
ਸੁਪਰੀਮ ਕੋਰਟ ਵਲੋਂ ਵਿਵਾਦਤ ਐਸ.ਵਾਈ.ਐਲ. ‘ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ

ਸੁਪਰੀਮ ਕੋਰਟ ਨੇ ਕੱਲ੍ਹ 30 ਨਵੰਬਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਅਪੀਲ ਉਪਰ ਰਾਵੀ-ਬਿਆਸ ਪਾਣੀ ਮਾਮਲੇ ’ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਭਾਰਤ ਦੀ ਸਰਵਉੱਚ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਮੁੜ ਰਿਸੀਵਰ ਨਿਯੁਕਤ ਕਰ ਦਿੱਤਾ ਹੈ ਅਤੇ ਇਨ੍ਹਾਂ ਰਿਸੀਵਰਾਂ ਨੂੰ ਕਿਹਾ ਹੈ ਕਿ ਉਹ ਹਫ਼ਤੇ ਦੇ ਅੰਦਰ ਸਬੰਧਤ ਜ਼ਮੀਨ ਬਾਰੇ ਅਸਲ ਸਥਿਤੀ ਰਿਪੋਰਟ ਪੇਸ਼ ਕਰਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਐਸਵਾਈਐਲ ਨਾਲ ਸਬੰਧਤ ਜ਼ਮੀਨ ਦਾ ਕਬਜ਼ਾ ਰਿਸੀਵਰ ਨਹੀਂ ਲੈਣਗੇ।
ਪੰਜਾਬ ਦੇ ਦਰਿਆਈ ਪਾਣੀ ਦੇ ਮਾਮਲੇ ‘ਤੇ ਭਾਰਤੀ ਅਦਾਲਤਾਂ ਵਿਚ ਚੱਲੇ ਅਤੇ ਚੱਲ ਰਹੇ ਮੁਕਦਿਆਂ ਦਾ ਵੇਰਵਾ

ਪਾਣੀਆਂ ਬਾਰੇ 29 ਜਨਵਰੀ 1955 ਵਿੱਚ ਹੋਈ ਮੀਟਿੰਗ ਅਨੁਸਾਰ ਪੰਜਾਬ ਦਾ ਹਿੱਸਾ- 5.90 ਐਮ.ਏ.ਐਫ, ਪੈਪਸੂ ਦਾ ਹਿੱਸਾ-1.30 ਐਮ.ਏ.ਐਫ, ਕਸ਼ਮੀਰ ਦਾ ਹਿੱਸਾ-0.65 ਐਮ.ਏ.ਐਫ, ਰਾਜਸਥਾਨ ਦਾ ਹਿੱਸਾ-8.00 ਐਮ.ਏ.ਐਫ ਅਤੇ ਕੁੱਲ ਪਾਣੀ-15.85 ਐਮ.ਏ.ਐਫ ਹੈ।
ਪਾਣੀਆਂ ਦੀ ਵੰਡ: ਪੰਜਾਬ ਦੇ ਹਿੱਤਾਂ ਦੀ ਭਾਵਨਾ ਘੱਟ, ਮਿਸ਼ਨ 17 ਨੂੰ ਤਰਜੀਹ

ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ-2004 (ਪੰਜਾਬ ਸਮਝੌਤੇ ਰੱਦ ਕਰਨ ਸਬੰਧੀ ਐਕਟ 2004) ਬਾਰੇ ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਨੂੰ ਦਿੱਤੀ ਰਾਇ ਤੋਂ ਬਾਅਦ ਦਰਿਆਈ ਪਾਣੀਆਂ ਦੀ ਵੰਡ ’ਤੇ ਸ਼ਬਦੀ ਜੰਗ ਮੁੜ ਸ਼ੁਰੂ ਹੋ ਗਈ ਹੈ। ਪੰਜਾਬ ਨਾਲ ਬਿਨਾਂ ਸ਼ੱਕ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਇਨਸਾਫ਼ ਨਹੀਂ ਹੋਇਆ ਪਰ ਸੂਬੇ ਦੇ ਸਿਆਸੀ ਆਗੂਆਂ ਦੀ ਸ਼ਬਦਾਵਲੀ ਵੱਧ ਭੜਕਾਹਟ ਵਾਲੀ ਨਜ਼ਰ ਆਉਂਦੀ ਹੈ। ਇਸ ਸ਼ਬਦਾਵਲੀ ਪਿੱਛੇ ਪੰਜਾਬ ਦਾ ਹਿੱਤ ਘੱਟ ਅਤੇ ‘ਮਿਸ਼ਨ 17’ ਉੱਤੇ ਟੇਕ ਰੱਖ ਕੇ ਵੋਟਾਂ ਹਾਸਲ ਕਰਨ ਦੀ ਭਾਵਨਾ ਵੱਧ ਦਿਖਾਈ ਦੇ ਰਹੀ ਹੈ।
ਸਰਕਾਰ ਆਉਣ ‘ਤੇ ਪਾਣੀਆਂ ਸੰਬੰਧੀ ਬਿਲ ਮੁੜ ਲਿਆਵਾਂਗੇ; ਬਾਦਲ ਦੇ ਮਾਫ਼ੀਆ ਨੇ ਪੰਜਾਬ ਨੂੰ ਲੁੱਟਿਆ: ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਬਰਨਾਲਾ ਜ਼ਿਲ੍ਹੇ ਦੀ 10ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਦੇ ਭ੍ਰਿਸ਼ਟ ਤੇ ਮਾਫ਼ੀਆਤੰਤਰ ਨੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ। ਬਲਕਿ ਇਹ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖ਼ੀ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਚਲਦਾ ਕਰਨਗੇ।
