ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਿਦਆਰਥੀਆਂ ਨੂੰ ਵਜ਼ੀਫਾ ਦੇਣ ਲਈ ਪੂਰਾ ਸਹਿਯੋਗ ਦੇਵੇਗੀ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਿਦਆਰਥੀ ਕੌਂਸਲ ਦੀਆਂ ਅੱਜ ਹੋਈਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵਿਿਦਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੇ ਅਹੁਦਿਆਂ ਲਈ ਹੋਈ ਚੋਣ ਜਿੱਤਣ ਵਿੱਚ ਕਾਮਯਾਬ ਰਹੀ। ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਪੂਸੂ) ਨੇ ਸੰਯੁਕਤ ਸਕੱਤਰ ਦੇ ਅਹੁਦੇ 'ਤੇ ਜਿੱਤ ਹਾਸਲ ਕੀਤੀ ਹੈ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਥੇ ਇਕ ਭਰਵੇਂ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਪੰਜਾਬ ਯੂਨੀਵਰਸਿਟੀ ਦਾ ਬਰਾਂਡ ਅੰਬੈਸਡਰ ਐਲਾਨਿਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਅਰੁਣ ਗਰੋਵਰ ਨੇ ਸਤਿੰਦਰ ਸਰਤਾਜ ਨੂੰ ਯੂਨੀਵਰਸਿਟੀ ਦੀ ਆਨਰੇਰੀ ਮੈਂਬਰਸ਼ਿਪ ਵੀ ਪ੍ਰਦਾਨ ਕੀਤੀ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਡਮ ਬਲਾਕ ਦੀ ਇਮਾਰਤ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਲੇਖਾ ਵਿਭਾਗ ਦਾ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪੰਜਾਬ ਯੂਨੀਵਰਸਿਟੀ ਨੇ ਫੀਸਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ 68 ਵਿਦਿਆਰਥੀਆਂ ਖਿਲਾਫ ਦਰਜ ਕੀਤੇ ਪੁਲਿਸ ਕੇਸਾਂ ਨੂੰ ਵਾਪਸ ਲਿਆ ਜਾਵੇਗਾ। ਐਤਵਾਰ ਸ਼ਾਮ ਨੂੰ ਸੈਨਟ ਦੀ ਹੋਈ ਮੀਟਿੰਗ ਵਿੱਚ ਇਹ ਫੈਸਲੇ ਲਏ ਗਏ ਹਨ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ 'ਦੇਸ਼ ਧਰੋਹ' ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ 'ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ 'ਦੇਸ਼ ਧਰੋਹ' ਦੀ ਧਾਰਾ ਹਟਾ ਲਈ ਹੈ।
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਯੂਨਿਵਰਸਿਟੀ ਵਿਚ ਨਵੇਂ ਦਾਖਲਿਆਂ ਦੀ ਫੀਸ ਵਿਚ 1100 ਪ੍ਰਤੀਸ਼ਤ ਤੱਕ ਦਾ ਵਾਧਾ ਕਰਨ ਲਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਯੂਨਿਵਰਸਿਟੀ ਦੀ ਨਿਖੇਧੀ ਕੀਤੀ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਹੇ ਰੋਸ ਪ੍ਰਦਰਸ਼ਨ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਦਿਆਰਥੀਆਂ ਵਲੋਂ ਅੱਜ ਵੀ.ਸੀ. ਦਫ਼ਤਰ 'ਚ ਜਾਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਵੀ ਹੋਈਆਂ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਅੱਜ ਵੀ.ਸੀ. ਦਫ਼ਤਰ 'ਚ ਵੜਨ ਦੀ ਕੋਸ਼ਿਸ਼ ਕੀਤੀ ਗਈ।
« Previous Page