ਪੰਜਾਬ ਯੂਨੀਵਰਸਿਟੀ ਵਿਚੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਉੱਠੀ ਮੰਗ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ `ਤੇ ਪੰਜਾਬ ਦੇ ਪੂਰੇ ਹੱਕ ਨੂੰ ਬਹਾਲ ਕਰਾਉਣ ਲਈ ਚੱਲੇ ਆ ਰਹੇ ਸੰਘਰਸ਼ ਦੀ ਆਵਾਜ਼ ਹੁਣ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਚੁੱਕੀ ਹੈ।
ਚੰਡੀਗੜ੍ਹ ਦੇ ਵਿਦਿਅਕ ਅਦਾਰਿਆਂ ‘ਚ ਪੰਜਾਬੀ ਨੂੰ ਹਾਸ਼ੀਏ ‘ਤੇ ਧੱਕਿਆ ਜਾ ਰਿਹੈ: ਮਹਿਤਾਬ ਸਿੰਘ (ਪੀ.ਯੂ.)

ਚੰਡੀਗੜ੍ਹ ਪੰਜਾਬੀ ਮੰਚ ਵਲੋਂ ਚੰਡੀਗੜ੍ਹ ਦੇ ਸੈਕਟਰ 17 ‘ਚ 1 ਨਵੰਬਰ, 2017 ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਨਿਕ ਭਾਸ਼ਾ ਬਣਾਉਣ ਦੀ ਮੰਗ ਲਈ ਰੋਸ ਮੁਜਾਹਰਾ ਕੀਤਾ ਗਿਆ।
ਪੰਜਾਬੀ ਬੋਲੀ ਦੇ ਮਾਣ ਲਈ ਪ੍ਰੋ. ਧਰਨੇਤਰ ਨੇ ’ਵਰਸਿਟੀ ਬੋਰਡਾਂ ’ਤੇ ਪੰਜਾਬੀ ਲਿਖਣ ਦਾ ਖ਼ਰਚਾ ਚੁੱਕਿਆ

ਪੰਜਾਬ ਯੂਨੀਵਰਸਿਟੀ ਕੈਂਪਸ ਦੇ ਸਾਈਨ ਬੋਰਡਾਂ ’ਤੇ ਪੰਜਾਬੀ ਨੂੰ ਪਹਿਲੇ ਸਥਾਨ ’ਤੇ ਦਰਜ ਕਰਨ ਦਾ ਖ਼ਰਚਾ ਪ੍ਰੋ. ਪੰਡਿਤ ਧਰਨੇਤਰ ਨੇ ਚੁੱਕ ਲਿਆ ਹੈ। ਉਨ੍ਹਾਂ ਨੇ ਸਾਈਨ ਬੋਰਡਾਂ ’ਤੇ ਪੰਜਾਬੀ ਦਰਜ ਕਰਨ ਲਈ ਆਉਣ ਵਾਲੇ ਖ਼ਰਚ ਲਈ ਪੰਜ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਉਪ ਕੁਲਪਤੀ ਪ੍ਰੋ. ਅਰੁਣ ਗਰੋਵਰ ਨੂੰ ਚੈੱਕ ਰਾਹੀਂ ਦਿੱਤੀ ਹੈ ਅਤੇ ਅਗਲੀ ਕਿਸ਼ਤ ਤੀਹ ਅਕਤੂਬਰ ਨੂੰ ਨਗਦ ਦੇਣ ਦਾ ਫੈਸਲਾ ਲਿਆ ਹੈ।
ਕੈਪਟਨ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਫ਼ਦ ਨੂੰ ਨਵੇਂ ਹੋਸਟਲ ਬਣਾਉਣ ਦਾ ਭਰੋਸਾ ਦਿੱਤਾ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਿਦਆਰਥੀਆਂ ਨੂੰ ਵਜ਼ੀਫਾ ਦੇਣ ਲਈ ਪੂਰਾ ਸਹਿਯੋਗ ਦੇਵੇਗੀ।
ਪੰਜਾਬ ਯੂਨੀਵਰਸਿਟੀ ਨੇ ਸਤਿੰਦਰ ਸਰਤਾਜ ਨੂੰ ਆਪਣਾ ਬਰਾਂਡ ਅੰਬੈਸਡਰ ਐਲਾਨਿਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਥੇ ਇਕ ਭਰਵੇਂ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਪੰਜਾਬ ਯੂਨੀਵਰਸਿਟੀ ਦਾ ਬਰਾਂਡ ਅੰਬੈਸਡਰ ਐਲਾਨਿਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਅਰੁਣ ਗਰੋਵਰ ਨੇ ਸਤਿੰਦਰ ਸਰਤਾਜ ਨੂੰ ਯੂਨੀਵਰਸਿਟੀ ਦੀ ਆਨਰੇਰੀ ਮੈਂਬਰਸ਼ਿਪ ਵੀ ਪ੍ਰਦਾਨ ਕੀਤੀ।
ਚੰਡੀਗੜ੍ਹ ਪੁਲਿਸ ਨੇ ਪੰਜਾਬ ‘ਵਰਸਿਟੀ ਦੇ ਗ੍ਰਿਫਤਾਰ ਵਿਦਿਆਰਥੀਆਂ ਖਿਲਾਫ‘ਦੇਸ਼ਧ੍ਰੋਹ’ ਦੀ ਧਾਰਾ ਹਟਾਈ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ ‘ਦੇਸ਼ ਧਰੋਹ’ ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ ‘ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ ‘ਦੇਸ਼ ਧਰੋਹ’ ਦੀ ਧਾਰਾ ਹਟਾ ਲਈ ਹੈ।
ਸਰਕਾਰ ਫੌਰੀ ਤੌਰ ‘ਤੇ ਪੰਜਾਬ ਯੂਨੀਵਰਸਿਟੀ ਵਿਚ ਵਧਾਈਆਂ ਫੀਸਾਂ ਵਾਪਿਸ ਲਵੇ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਯੂਨਿਵਰਸਿਟੀ ਵਿਚ ਨਵੇਂ ਦਾਖਲਿਆਂ ਦੀ ਫੀਸ ਵਿਚ 1100 ਪ੍ਰਤੀਸ਼ਤ ਤੱਕ ਦਾ ਵਾਧਾ ਕਰਨ ਲਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਯੂਨਿਵਰਸਿਟੀ ਦੀ ਨਿਖੇਧੀ ਕੀਤੀ।
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕਨਹੀਆ ਕੁਮਾਰ ਦੀ ਗ੍ਰਿਫਤਾਰੀ ਖਿਲਾਫ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਜੇਐਨਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ ਦੇਸ਼ ਧ੍ਰੋਹ ਦੇ ਦੋਸ਼ਾਂ ਅਧੀਨ ਕੀਤੀ ਗਈ ਗ੍ਰਿਫਤਾਰੀ ਵਿਰੁੱਧ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਕਨਹੀਆ ਕੁਮਾਰ ਤੇ ਲੱਗੇ ਦੋਸ਼ਾਂ ਨੂੰ ਖਾਰਿਜ ਕਰਕੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਭਾਸ਼ਾਈ ਇਕਸਾਰਤਾ ਜ਼ਬਰੀ ਠੋਸਣ ਵਾਲੇ ਦੇਸ਼ ਟੁੱਟਦੇ ਰਹੇ ਹਨ: ਭਾਸ਼ਾ ਵਿਗਿਆਨੀ ਨੇ ਦਿੱਤੀ ਚੇਤਾਵਨੀ

ਪੰਜਾਬ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਤੇ ਕਰਵਾਈ ਗਈ ਇੱਕ ਵਿਚਾਰ ਗੋਸ਼ਟੀ ਦੌਰਾਨ ਬੋਲਦਿਆਂ ਉੱਘੇ ਭਾਸ਼ਾ ਵਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੋਗਾ ਸਿੰਘ ਨੇ ਭਾਰਤ ਵਿੱਚ ਸੂਬਾਈ ਭਾਸ਼ਾਵਾਂ ਦੇ ਵਿਕਾਸ ਨੂੰ ਰੋਕ ਕੇ ਥੋਪੀ ਜਾ ਰਹੀ ਹਿੰਦੀ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਦੇਸ਼ ਟੁੱਟਣ ਦਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਤਜ਼ਰਬਾ ਦੱਸ ਪਾਉਂਦਾ ਹੈ ਕਿ ਜਿਹੜੇ ਦੇਸ਼ ਜ਼ਬਰੀ ਭਾਸ਼ਾਈ ਇਕਸਾਰਤਾ ਠੋਸਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਦੇ ਟੁੱਟਣ ਦੇ ਅਸਾਰ ਵਧ ਜਾਂਦੇ ਹਨ।
ਪੰਜਾਬ ਯੂਨੀਵਰਸਿਟੀ ਨੇ ਆਪਣੀ ਗਲਤੀ ਸੁਧਾਰਦਿਆਂ ਐਮ.ਫਿੱਲ ਤੇ ਪੀ. ਐਚ.ਡੀ. ਦਾਖਲਾ ਟੈਸਟ ਪੰਜਾਬੀ ‘ਚ ਦੇਣ ਦੀ ਦਿੱਤੀ ਖੁੱਲ੍ਹ

ਆਖਰ ਪੰਜਾਬ ਯੂਨੀਵਰਸਿਟੀ ਨੇ ਆਪਣੀ ਗਲਤੀ ਸੁਧਾਰਦਿਆਂ ‘ਮਾਂ ਬੋਲੀ ਦੇ ਪ੍ਰੇਮੀ ਸੈਨੇਟਰਾਂ’ ਦੇ ਦਬਾਅ ਅੱਗੇ ਝੁਕਦਿਆਂ ਚਾਰ ਵਿਸ਼ਿਆਂ ਦੀ ਐਮ ਫਿੱਲ ਅਤੇ ਪੀਐਚਡੀ ‘ਚ ਸਾਂਝੇ ਦਾਖ਼ਲਾ ਟੈਸਟ ਦਾ ਮਾਧਿਅਮ ਪੰਜਾਬੀ ਕਰ ਦਿੱਤਾ ਹੈ। ਯੂਨੀਵਰਸਿਟੀ ਵਲੋਂ ਫੈਸਲੇ ਸਬੰਧੀ ਲਿਖਤੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਇਹ ਟੈਸਟ 27 ਜੁਲਾਈ ਨੂੰ ਲਿਆ ਜਾਵੇਗਾ।
