ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੋਈ ਵੀ ਲੇਖਕ, ਪ੍ਰਕਾਸ਼ਕ ਜਾਂ ਪਾਠਕ ਵੀ ਲੇਖਕ ਦੀ ਸਹਿਮਤੀ ਦੇ ਨਾਲ 15 ਅਪ੍ਰੈਲ 2018 ਤੱਕ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਨਾਮਜ਼ਦਗੀਆਂ ਭੇਜ ਸਕਦਾ ਹੈ।
ਪਾਵਰਕੌਮ ਅਦਾਰੇ ਵੱਲੋਂ ਕਲਰਕਾਂ, ਜੇ.ਈਜ਼. ਤੇ ਸਬ ਸਟੇਸ਼ਨ ਇੰਚਾਰਜਾਂ ਦੀ ਚੋਣ ਵਾਸਤੇ ਲਈ ਜਾ ਰਹੀ ਪ੍ਰੀਖਿਆ ਵਿੱਚ ਪੰਜਾਬੀ ਨੂੰ ਦੂਰ ਕਰ ਦਿੱਤਾ ਗਿਆ। ਅਜਿਹੀਆਂ ਅਸਾਮੀਆਂ ਲਈ ਗਿਆਨ ਦੀ ਪਰਖ਼ ਕੇਵਲ ਅੰਗਰੇਜ਼ੀ ਭਾਸ਼ਾ ਵਿੱਚ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ ਪੁੱਜਣ ‘ਤੇ ਸਨਮਾਨਿਤ ਕੀਤਾ। ਪੰਡਿਤ ਰਾਓ ਧਰੇਨਵਰ ਕਰਨਾਟਕਾ ਦੇ ਵਸਨੀਕ ਹਨ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਲਈ ਮੁਹਿੰਮ ਚਲਾ ਰਹੇ ਹਨ। ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੰਜਾਬੀ ਦੀਆਂ ਕਿਤਾਬਾਂ ਲੈਣ ਲਈ ਪਹੁੰਚੇ ਸਨ ਤਾਂ ਜੋ ਅਨੁਵਾਦ ਕਰਕੇ ਕਰਨਾਟਕਾ ਵਿਚ ਪੰਜਾਬੀ ਦਾ ਪ੍ਰਚਾਰ ਪ੍ਰਸਾਰ ਕਰ ਸਕਣ।
ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ 'ਤੇ 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਹੋਏ ਰੋਸ ਪ੍ਰਦਰਸ਼ਨ 'ਚ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਵਲੋਂ ਦਿੱਤੇ ਗਏ ਭਾਸ਼ਣ ਦੀ ਵੀਡੀਓ ਰਿਕਾਰਡਿੰਗ:
ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ 'ਤੇ 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਹੋਏ ਰੋਸ ਪ੍ਰਦਰਸ਼ਨ 'ਚ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵਲੋਂ ਦਿੱਤੇ ਗਏ ਭਾਸ਼ਣ ਦੀ ਵੀਡੀਓ ਰਿਕਾਰਡਿੰਗ:
ਚੰਡੀਗੜ੍ਹ ਪੰਜਾਬੀ ਮੰਚ ਵਲੋਂ ਚੰਡੀਗੜ੍ਹ ਦੇ ਸੈਕਟਰ 17 'ਚ 1 ਨਵੰਬਰ, 2017 ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਨਿਕ ਭਾਸ਼ਾ ਬਣਾਉਣ ਦੀ ਮੰਗ ਲਈ ਰੋਸ ਮੁਜਾਹਰਾ ਕੀਤਾ ਗਿਆ।
ਚੰਡੀਗੜ੍ਹ ਪੰਜਾਬੀ ਮੰਚ ਵਲੋਂ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਦੀ ਪ੍ਰਸ਼ਾਸਨਿਕ ਭਾਸ਼ਾ ਬਣਾਉਣ ਦੀ ਮੰਗ ਲਈ ਚੰਡੀਗੜ੍ਹ ਦੇ ਸੈਕਟਰ 17 'ਚ 1 ਨਵੰਬਰ, 2017 ਨੂੰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪ੍ਰੋ. ਸੁਰਜੀਤ ਪਾਤਰ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ:
ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗਾਂ ਉੱਤੇ ਲੱਗੇ ਨਵੇਂ ਸਾਈਨ ਬੋਰਡਾਂ ਵਿੱਚ ਹੁਣ ਪੰਜਾਬੀ ਉੱਪਰ ਅਤੇ ਹੇਠਾਂ ਅੰਗ੍ਰੇਜ਼ੀ ਰਹੇਗੀ। ਇਨ੍ਹਾਂ ਸਾਈਨ ਬੋਰਡਾਂ ’ਤੇ ਹੁਣ ਹਿੰਦੀ ਭਾਸ਼ਾ ਨਹੀਂ ਦਿਖੇਗੀ। ਰਾਜਸਥਾਨ ਵਿੱਚ ਨਵੇਂ ਸਾਈਨ ਬੋਰਡਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ 31 ਦਸੰਬਰ ਤੱਕ ਪੁਰਾਣੇ ਬੋਰਡਾਂ ਨਾਲ ਤਬਦੀਲ ਕਰ ਦਿੱਤਾ ਜਾਏਗਾ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ (1 ਨੰਵਬਰ, 2017) ਚੰਡੀਗੜ੍ਹ ਦੇ ਸੈਕਟਰ 17 'ਚ ਰੋਸ ਰੈਲੀ ਕੱਢੀ ਗਈ।
ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਦੇ ਠੇਕੇਦਾਰਾਂ ਨੂੰ ਪੰਜਾਬੀ ਬੋਲੀ ਗੁੱਠੇ ਲਾਉਣੀ ਮਹਿੰਗੀ ਪੈ ਗਈ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਇਹ ਸ਼ਾਹਰਾਹ ਬਣਾ ਰਹੇ ਠੇਕੇਦਾਰਾਂ ਨੂੰ 20 ਦਿਨਾਂ ਅੰਦਰ ਸਾਰੇ ਸਾਈਨ ਬੋਰਡ ਬਦਲਣ ਦੇ ਹੁਕਮ ਦਿੱਤੇ ਹਨ।
Next Page »