ਦਿੱਲੀ ਕਮੇਟੀ ਨੇ ਨਵੀਂ ਭਰਤੀ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਬਣਾਇਆ ਲਾਜ਼ਮੀ ਯੋਗਤਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਅਤੇ ਉਸਦੇ ਵਿਿਦਅਕ ਅਦਾਰਿਆਂ ‘ਚ ਨਵੀਂ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਹੁਣ ਲਾਜ਼ਮੀ ਯੋਗਤਾ ਬਣਾ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਸਬੰਧੀ ਸਾਰੇ ਅਦਾਰਿਆਂ ਨੂੰ ਅੱਜ ਹਿਦਾਇਤੀ ਸਰਕੂਲਰ ਜਾਰੀ ਕਰਦੇ ਹੋਏ ਸਮੂਹ ਕੰਪਿਊਟਰਾਂ ’ਚ ਪੰਜਾਬੀ ਫੋਂਟ ਦੀ ਉਪਲਬਧਤਾ, ਸਟਾਫ਼ ਨੂੰ ਟਾਈਪਿੰਗ ਦੀ ਜਾਣਕਾਰੀ ਅਤੇ ਆਪਸੀ ਪੱਤਰ ਵਿਵਹਾਰ ਪੰਜਾਬੀ ਭਾਸ਼ਾ ’ਚ ਕਰਨ ਦਾ ਆਦੇਸ਼ ਦਿੱਤਾ ਹੈ।

ਪੰਜਾਬੀ ਭਾਸ਼ਾ ਮਾਮਲਾ: ਹਾਈ ਕੋਰਟ ਵੱਲੋਂ ਦਿੱਲੀ ਸਰਕਾਰ ਅਤੇ ਪੰਜਾਬੀ ਅਕਾਦਮੀ ਨੂੰ ਨੋਟਿਸ ਜਾਰੀ

ਨਵੀਂ ਦਿੱਲੀ: ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪੰਜਾਬੀ ਭਾਸ਼ਾ ਦੀ ਬਦਹਾਲੀ ਦੇ ਖਿਲਾਫ਼ ਦਿੱਲੀ ਹਾਈ ਕੋਰਟ ’ਚ ਦਾਇਰ ਕੀਤੀ ਗਈ ਲੋਕਹਿੱਤ ਪਟੀਸ਼ਨ ’ਤੇ ਅੱਜ ਸੁਣਵਾਈ […]

ਪੰਜਾਬੀ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਬੰਦ ਨਾ ਕਰਨ ਦੀ ਸੂਰਤ ਵਿਚ ਦਿੱਲੀ ਕਮੇਟੀ ਲਾਏਗੀ ਮੋਰਚਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿੱਛਲੇ ਲੰਬੇ ਸਮੇਂ ਤੋਂ ਅਸਥਾਈ ਪੰਜਾਬੀ ਅਧਿਆਪਕ ਵੱਜੋਂ ਪੜ੍ਹਾ ਰਹੇ ਅਧਿਆਪਕਾਂ ਦੀ ਨੌਕਰੀ ਨੂੰ ਪਹਿਲ ਦੇ ਆਧਾਰ ‘ਤੇ ਪੱਕਾ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ। ਦਰਅਸਲ ਬੀਤੇ ਦਿਨੀਂ ਦਿੱਲੀ ਸਰਕਾਰ ਵੱਲੋਂ ਕੌਮੀ ਘੱਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਵਿਚ ਇੱਕ ਕੇਸ ਦੌਰਾਨ ਦਿੱਲੀ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪੰਜਾਬੀ ਤੇ ਉਰਦੂ ਅਧਿਆਪਕ ਛੇਤੀ ਰੱਖਣ ਦੀ ਜਿਥੇ ਹਾਮੀ ਭਰੀ ਗਈ ਸੀ ਉਥੇ ਹੀ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿਚ ਅਸਥਾਈ ਤੌਰ ‘ਤੇ ਪੜ੍ਹਾਉਂਦੇ ਅਧਿਆਪਕਾਂ ਨੂੰ ਉਰਦੂ ਅਧਿਆਪਕਾਂ ਦੇ ਬਰਾਬਰ ਤਨਖਾਹ ਦੇਣ ਦਾ ਆਦੇਸ਼ ਦਿੱਤਾ ਸੀ।

ਸਿਰਸਾ ਨੇ ਸਿਸੋਦੀਆ ਨੂੰ ਪੰਜਾਬੀ ਵਿਚ ਪੱਤਰ ਲਿਖ ਕੇ ਟੀਚਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆਂ ਨੂੰ ਪੰਜਾਬੀ ਭਾਸ਼ਾ ਵਿਚ ਪੱਤਰ ਲਿੱਖ ਕੇ ਦਿੱਲੀ ਵਿਚ ਪੰਜਾਬੀ ਨੂੰ ਦੂਜ਼ੀ ਭਾਸ਼ਾ ਦਾ ਦਰਜ਼ਾ ਪ੍ਰਾਪਤ ਹੋਣ ਦੀ ਜਾਣਕਾਰੀ ਦਿੰਦੇ ਹੋਏ ਖਾਲੀ ਪਈਆਂ ਪੰਜਾਬੀ ਅਧਿਆਪਕਾਂ ਦੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਅਪੀਲ ਕੀਤੀ ਹੈ।