Tag Archive "punjabi-suba"

ਦਲ ਖ਼ਾਲਸਾ ਦੀ ਕਾਨਫਰੰਸ ‘ਚ ਅਜ਼ਾਦ ਅਤੇ ਖੁਦਮੁਖਤਿਆਰ ਪੰਜਾਬ ਦੀ ਗੱਲ ਹੋਈ

ਅਜ਼ਾਦ ਅਤੇ ਪ੍ਰਭੂਸੱਤਾ ਸੰਪੰਨ ਪੰਜਾਬ ਨੂੰ ਪ੍ਰਾਪਤ ਕਰਨ ਦੇ ਆਪਣੇ ਸੰਕਲਪ ਨੂੰ ਮਜਬੂਤੀ ਨਾਲ ਰੱਖਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਆਮ ਤੌਰ 'ਤੇ ਸਾਰੇ ਪੰਜਾਬੀ ਅਤੇ ਖਾਸ ਤੌਰ 'ਤੇ ਪੰਜਾਬ ਦੇ ਸਿੱਖ ਅਗਲੇ ਹੋਰ 50 ਸਾਲ ਇਨ੍ਹਾਂ ਹਾਲਾਤਾਂ ਵਿਚ ਨਹੀਂ ਰਹਿ ਸਕਦੇ।

ਪੰਜਾਬੀ ਸੂਬੇ ਦੇ ਵਿਰੋਧ ਤੋਂ ਗੋਲਡਨ ਜੁਬਲੀ ਜਸ਼ਨਾਂ ਤੱਕ ਦੀ ਅੱਧੀ ਸਦੀ

ਪੰਜਾਬੀ ਸੂਬੇ ਦੇ ਪੰਜਾਹ ਸਾਲ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੀਤੇ ਵਿਰੋਧ ਤੇ ਹੁਣ ਜਸ਼ਨ ਮਨਾਉਣ ਤੱਕ ਦਾ 'ਅਨੋਖਾ' ਸਫ਼ਰ ਹਨ। ਭਾਸ਼ਾ ਦੇ ਆਧਾਰ ਉੱਤੇ ਪੰਜਾਬੀ ਸੂਬੇ ਦਾ ਹਿੰਦੀ ਬਚਾਓ ਅਤੇ ਮਹਾਂ ਪੰਜਾਬ ਦੇ ਨਾਅਰੇ ਨਾਲ ਵਿਰੋਧ ਕਰਦੀ ਰਹੀ ਭਾਜਪਾ (ਤਤਕਾਲੀ ਜਨਸੰਘ) ਅਤੇ ਪੰਜਾਬ ਪੁਨਰਗਠਨ ਕਾਨੂੰਨ 1966 ਤਹਿਤ ਬਣੇ ਪੰਜਾਬੀ ਸੂਬੇ ਦੀ ਬਣਤਰ ਖ਼ਿਲਾਫ਼ ਅੰਦੋਲਨ ਕਰਨ ਵਾਲਾ ਅਕਾਲੀ ਦਲ ਹੁਣ ਵੱਡੇ ਪੱਧਰ 'ਤੇ ਪੰਜਾਬੀ ਸੂਬੇ ਦੀ ਸਥਾਪਨਾ ਸਬੰਧੀ ਜਸ਼ਨ ਮਨਾ ਰਹੇ ਹਨ।

ਪਿਛਲੇ 50 ਸਾਲਾਂ ‘ਚ ਪੰਜਾਬ ਨੂੰ ਲੁਟਿਆ, ਕੁਟਿਆ ਗਿਆ ਹੈ, ਸਰਕਾਰੀ ਜਸ਼ਨ ਕਾਹਦੇ? ਦਲ ਖਾਲਸਾ

ਪੰਜਾਬ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਆਪਣੀ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਮਿਲਕੇ 1 ਨਵੰਬਰ ਨੂੰ ਫੇਰੂਮਾਨ ਵਿਖੇ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਭਾਰਤ ਵਲੋਂ ਪਿਛਲੇ 50 ਸਾਲਾਂ ਦੌਰਾਨ ਸਰਹੱਦੀ ਸੂਬੇ ਪੰਜਾਬ ਨਾਲ ਕੀਤੇ ਗਏ ਵਿਤਕਰਿਆਂ ਤੇ ਧੋਖਿਆਂ ਦਾ ਖੁਲਾਸਾ ਕਰਨ ਦੇ ਨਾਲ-ਨਾਲ ਪੰਜਾਬ ਦੀ ਪੂਰਨ ਅਜ਼ਾਦੀ ਲਈ ਚੱਲ ਰਹੇ ਸਿੱਖ ਸੰਘਰਸ਼ ਨੂੰ ਨਵੀਂ ਦਿਖ ਤੇ ਦਿਸ਼ਾ ਦੇਣ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।