ਰਾਸ਼ਟਰੀ ਸੇਵਕ ਸੰਘ (ਆਰਐਸਐਸ) ਦੇ ਜੁਆਇੰਟ ਜਨਰਲ ਸਕੱਤਰ ਦੱਤਾਤਰੇਆ ਹੋਸਬਲੇ ਨੇ ਸਪਸ਼ਟ ਕਿਹਾ ਕਿ ਭਾਰਤ ਵਿੱਚ ਕੋਈ ਘਣਗਿਣਤੀਆਂ ਨਹੀਂ ਹਨ। ਭਾਰਤ ਵਿੱਚ ਵੱਸਣ ਵਾਲੇ ਸਾਰੇ ਲੋਕ ਸਭਿਆਚਾਰਕ, ਕੌਮੀਅਤ ਤੇ ਡੀਐਨਏ ਪੱਖੋਂ ਹਿੰਦੂ ਹਨ। ਸੰਘ ਦੇ ਮੁਖੀ ਮੋਹਨ ਭਗਵਤ ਇਹ ਘੱਟੋ-ਘੱਟ ਵੀਹ ਵਾਰ ਕਹਿ ਚੁੱਕੇ ਹਨ।
ਆਰ. ਐੱਸ. ਐੱਸ ਦੇ ਮੁੱਖੀ ਮੋਹਨ ਭਾਗਵਤ ਵੱਲੋਂ ਦਸਹਿਰੇ ਅਤੇ ਆਰ. ਐੱਸ. ਐੱਸ ਦੇ ਸਥਾਪਨਾ ਦਿਵਸ 'ਤੇ ਦਿੱਤੇ ਭਾਸ਼ਣ ਦਾ ਭਾਰਤ ਦੇ ਸਰਕਾਰੀ ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕਰਨ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਪੰਜਾਬ ਮਨਜੀਤ ਸਿੰਘ ਕਲਕੱਤਾ ਨੇ ਕਿਹਾ ਕਿ ਭਾਰਤ ਦੇ ਸੂਚਨਾ 'ਤੇ ਪ੍ਰਸਾਰਣ ਮੰਤਰੀ ਵੱਲੋਂ ਦੂਰਦਰਸ਼ਨ ਦੀ ਇਸ ਕਾਰਵਾਈ ਨੂੰ ਇਹ ਕਹਿ ਕੇ ਜਾਇਜ਼ ਦੱਸਣਾ ਕਿ ਜੇਕਰ ਨਿੱਜੀ ਚੈਨਲ ਅਜਿਹਾ ਪ੍ਰਸਾਰਣ ਕਰ ਸਕਦੇ ਹਨ ਤਾਂ ਦੂਰਦਰਸ਼ਨ 'ਤੇ ਇਤਰਾਜ਼ ਕਿਉਂ ?
ਭਾਰਤ ਦੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਬਾਜਪਾ ਸਰਕਾਰ ਦੇ ਬਨਣ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਰਹਿਣ ਵਾਲੀ ਕੱਟੜ ਹਿੰਦੂਵਾਦੀ ਸੰਸਥਾ ਆਰ. ਐੱਸ. ਐੱਸ ਦੇ ਮੁਖੀ ਮੋਹਨ ਭਾਗਵਤ ਦੇ ਸਲਾਨਾ ਦੁਸਹਿਰੇ ਦੇ ਸਮਾਗਮ ਵਿੱਚ ਦਿੱਤੇ ਭਾਸ਼ਣ ਦਾ ਇਤਿਹਾਸ 'ਚ ਪਹਿਲੀ ਵਾਰ ਦੂਰਦਰਸ਼ਨ ਵੱਲੋਂ ਨਾਗਪੁਰ ਤੋਂ ਸਿੱਧਾ ਪ੍ਰਸਾਰਨ ਕੀਤਾ ਗਿਆ।
ਕੇਦਰ ਵਿੱਚ ਮੋਦੀ ਦੀ ੳਗਵਾਈ ਵਾਲੀ ਬਾਜਪਾ ਸਰਕਾਰ ਆਉਣ ਤੋ ਬਾਅਦ ਪੰਜਾਬ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਭਾਵ ਆਰ. ਐੱਸ. ਐੱਸ ਦੀਆਂ ਸਰਗਮੀਆਂ ਵਿੱਚ ਚੋਖਾ ਵਾਧਾ ਹੋਇਆ ਹੈ।ਆਰ. ਐੈੱਸ ਐੱਸ ਮੁੱਖੀ ਭਾਗਵਤ ਨੇ ਇਸ ਥੋੜੇ ਸਮੇਂ ਅੰਦਰ ਪੰਜਾਬ ਦੇ ਤਿੰਨ ਦੌਰੇ ਕੀਤੇ ਹਨ ਅਤੇ ਵੱਖ-ਵੱਖ ਰਾਜਾਂ ਤੋਂ ਸੰਘ ਦੇ ਕਾਰਕੂਨਾਂ ਨੂੰ ਇੱਥੇ ਬੁਲਾਕੇ ਟਰੇਨਿੰਗ ਕੈਂਪ ਲਗਾਏ ਹਨ।
ਲੁਧਿਆਣਾ/ਜਲੰਧਰ (11 ਸਤੰਬਰ, 2014): ਆਰ. ਐੱਸ. ਐੱਸ ਜੰਮੂ ਕਸ਼ਮੀਰ ਨੂੰ ਵਿਸ਼ੇਸ ਰਾਜ ਦਾ ਦਰਜ਼ਾ ਦੇਣ ਵਾਲੀ ਧਾਰਾ 370, ਜਿਸ ਅਧੀਨ ਜੰਮੂ ਕਸ਼ਮੀਰ ਵਿੱਚ ਵੱਸਣ ਵਾਲੇ ਲੋਕਾਂ ਨੂੰ ਕਈ ਰਿਆਇਤਾਂ ਮਿਲੀਆ ਹੋਈਆਂ ਹਨ, ਨੂੰ ਖਤਮ ਕਰਵਾਉਣ ਦੇ ਆਪਣੇ ਪੈਂਤੜੇ ਤੋਂ ਪਿਛੇ ਹਟਣ ਲਈ ਤਿਆਰ ਨਹੀਂ। ਕੱਲ੍ਹ ਆਰ. ਐੱਸ. ਐੱਸ ਦੇ ਸਰਬ ਭਾਰਤ ਪ੍ਰਚਾਰ ਮੁਖੀ ਮਨਮੋਹਨ ਵੈਦ ਨੇ ਦੋਰਾਹਾ ਵਿੱਚ ਜੈਨ ਵਣਥਲੀ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਪੱਸ਼ਟ ਕਿਹਾ ਹੈ ਕਿ ਮੋਦੀ ਸਰਕਾਰ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਇਕ ਸਾਲ ਵਿੱਚ ਹਟਾ ਦੇਵੇ। ਇਸ ਮੁੱਦੇ ‘ਤੇ ਸੰਘ ਮੋਦੀ ਸਰਕਾਰ ਨੂੰ ਇਕ ਸਾਲ ਤੱਕ ਦੇਖੇਗਾ ਅਤੇ ਉਸ ਦੇ ਮਗਰੋਂ ਕੋਈ ਫੈਸਲਾ ਲਵੇਗਾ। ਵੈਦ ਇੱਥੇ ਆਰ. ਐੱਸ. ਐੱਸ ਦੇ ਕਾਰਕੂਨਾਂ ਦੀ ਟਰੇਨਿੰਗ ਲਈ ਲੱਗੇ ਕੈਂਪ ਨੂੰ ਸੰਬੋਧਨ ਕਰਨ ਆਏ ਸਨ।
ਸਿੱਖ ਧਰਮ ਦੇ ਧਾਰਮਿਕ ਰੀਤੀ ਰਿਵਾਜ, ਸਭਿਆਚਾਰ ਤੇ ਰਹਿਣ ਸਹਿਣ ਵੀ ਹਿੰਦੂ ਦੀਆ ਰਵਾਇਤਾਂ ਨਾਲੋ ਅਲੱਗ ਅਤੇ ਇਸ ਨੂੰ ਹਿੰਦੂ ਧਰਮ ਦਾ ਅੰਗ ਦੱਸਣਾ ਕਦਾਚਿਤ ਬਰਦਾਸ਼ਤ ਨਹੀ ਕੀਤਾ ਜਾਵੇਗਾ। ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ 6 ਸਤੰਬਰ ਨੂੰ ਆਰ.ਐਸ.ਐਸ ਦੇ ਦਿੱਲੀ ਸਥਿਤ ਦਫਤਰ ਦੇ ਬਾਹਰ ਝੰਡੇ ਵਾਲਾ ਚੌਕ ਵਿਖੇ ਸਵੇਰੇ 10 ਵਜੇ ਰੋਸ ਮੁਜਾਹਰਾ ਕੀਤਾ ਜਾਵੇਗਾ।
ਹੁਣ ਫੇਰ ਆਰ.ਐੱਸ.ਐੱਸ. ਦੇ ਮੌਜੂਦਾ ਮੁੱਖੀ ਮੋਹਣ ਭਾਗਵਤ ਵੱਲੋਂ ਸਿੱਖਾਂ ਨੂੰ ਹਿੰਦੂਆਂ ਦਾ ਹੀ ਇੱਕ ਅੰਗ ਕਹਿ ਕੇ ਸਿੱਖ ਗੁਰੂਆਂ ਦਾ ਅਪਮਾਨ ਕੀਤਾ ਹੈ ਅਤੇ ਸਿੱਖਾਂ ਦੀਆਂ ਧਾਰਮਕਿ ਭਾਵਨਾਵਾਂ ਨੂੰ ਠੇਸ ਪਹੁੰਚਾੲੈ ਹੈ।ਭਾਗਵਤ ਦੇ ਇਸ ਬਿਆਨ ਦਾ ਪੰਥ ਦੇ ਸੁਚੇਤ ਹਿੱਸੇ ਵੱਲੋਂ ਕਰੜਾ ਵਿਰੋਧ ਕੀਤਾ ਗਿਆ।
ਭਾਰਤ ਵਿੱਚ ਨਰਿੰਦਰ ਮੋਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਨਣ ਦੇ ਨਾਲ ਹੀ ਭਾਰਤ ਦੀ ਭਗਵਾਕਰਨ ਦੀ ਸ਼ੁਰੂਆਤ ਕਰਦਿਆਂ ਭਗਵਾਵਾਦੀਆਂ ਵੱਲੋਂ ਸਿੱਖ ਭਾਵਨਾਵਾਂ ਨਾਲ ਫਿਰ ਖਿਲਵਾੜ ਕੀਤਾ ਗਿਆ ਹੈ।
ਅੱਜ ਮਾਨਸਾ ਵਿੱਚ ਰਾਸ਼ਟਰੀ ਸਵੈਮ ਸੰਘ ਦੇ ਪ੍ਰਮੁੱਖ ਮੋਹਨ ਭਾਗਵਤ ਨੂੰ ਅੱਜ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਿਚਕਾਰ ਮੁਲਾਕਾਤ ਹੋਈ । ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੀ ਪਹਿਲੀ ਵਾਰ ਕਿਸੇ ਧਾਰਮਿਕ ਸੰਗਠਨ ਦੇ ਮੁਖੀ ਨਾਲ ਅਜਿਹੀ ਗੁਪਤ ਮੀਟਿੰਗ ਹੋਈ ਹੈ। ਇਸ ਨੂੰ ਰਾਜਸੀ ਅਤੇ ਧਾਰਮਿਕ ਹਲਕਿਆਂ ਵਿੱਚ ਬੜੀ ਅਹਿਮੀਅਤ ਨਾਲ ਲਿਆ ਜਾ ਰਿਹਾ ਹੈ।
ਰਾਸ਼ਟਰੀ ਸਵੈਮ ਸੰਘ (ਆਰ.ਐੱਸ.ਐੱਸ) ਦੇ ਮੁਖੀ ਮੋਹਨ ਭਾਗਵਤ ਅਤੇ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਦੀ ਮਾਨਸਾ ਵਿੱਚ ਭਲਕੇ ਮੁਲਾਕਾਤ ਹੋਣ ਦੀ ਸੰਭਾਵਨਾ ਹੈ, ਪੁਲਿਸ ਵੱਲੋਂ ਇਸ ਮੀਟਿੰਗ ਲਈ ਸੁਰੱਖਿਆ ਦੇ ਪੂਰੇ ਬੰਦੋ ਬਸਤ ਕੀਤੇ ਗਏ ਹਨ। ਭਾਂਵੇ ਇਸ ਮੁਲਾਕਾਤ ਨੂੰ ਗੁਪਤ ਰੱਖਿਆ ਜਾ ਰਿਹਾ ਹੈ ਪਰ ਦੇਰਾ ਰਾਧਾ ਸੁਆਮੀ ਦੇ ਪੈਰੋਕਾਰ ਵੱਡੀ ਗਿਣਤੀ ਵਿੱਚ ਮਾਨਸਾ ਪਹੁੰਚਣ ਲੱਗ ਪਏ ਹਨ।