ਅਮਰੀਕਾ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲੇ ਗਲਤ ਪਛਾਣ ਕਾਰਨ ਹੁੰਦੇ ਹਨ ਅਤੇ ਸਿੱਖਾਂ ਨੂੰ ਨਸਲੀ ਨਫਰਤ ਦਾ ਸ਼ਿਕਾਰ ਹੁੰਦੇ ਪੈਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਬਾਲਟੀਮੋਰੇ ਮੈਰੀਲੈਂਡ ਵਿਖੇ ਇੱਕ ਮਸਜਿਦ ਵਿਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਅਮਰੀਕਾ ਵਿੱਚ ਨਸਲੀ ਹਮਲਿਆਂ ਅਤੇ ਵਿਤਕਰਿਆਂ ਨਾਲ ਜੂਝ ਰਹੇ ਸਿੱਖਾਂ ਨੂੰ ਸਰਕਾਰੀ ਅਤੇ ਗੈਰਸਰਕਾਰੀ ਪੱਥਰ ‘ਤੇ ਅਨੇਕਾਂ ਯਤਨ ਕਰਨ ਦੇ ਬਾਵਜੂਦ ਰਾਹਤ ਨਹੀਂ ਮਿਲ ਰਹੀ।ਇੱਕ ਸਿੱਖ ਨੌਜਵਾਨ ਨੂੰ ਹਵਾਈ ਜ਼ਹਾਜ਼ ਵਿੱਚੋਂ ਉਤਾਰਨ ਦੀ ਨਸਲੀ ਵਿਤਕਰੇ ਘਟਨਾਂ ਨੂੰ ਥੋੜੇ ਹੀ ਦਿਨ ਹੋਏ ਹਨ, ਹੁਣ ਇੱਕ ਬੱਸ ਦੇ ਸਿੱਖ ਡਰਈਵਰ ‘ਤੇ ਨਸਲੀ ਹਮਲਾ ਹੋਣ ਦੀ ਖ਼ਬਰ ਅ ਰਹੀ ਹੈ।
ਅਮਰੀਕਾ ਦੇ ਸ਼ਹਿਰ ਫਰਜ਼ਿਨੋ ਵਿੱਚ ਨਵੇਂ ਸਾਲ ਵਾਲੇ ਦਿਨ ਸੀਲਡ ਐਕਸਪ੍ਰੈਸ ਮਾਰਟ ਸਟੋਰ ਤੇ ਕੰਮ ਕਰਦੇ ਗੁਰਚਰਨ ਸਿੰਘ ਗਿੱਲ ਨਾਮੀ 68 ਸਾਲਾ ਸਿੱਖ ਬੁਜ਼ਰਗ ਦਾ ਅਣਪਛਾਤੇ ਕਾਤਲ ਵੱਲੋਂ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਪੁਲਿਸ ਵੱਲੋਂ ਕਾਤਲ ਦੀ ਸੂਚਨਾ ਦੇਣ ਵਾਲੇ ਨੂੰ 10,000 ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
ਅਮਰੀਕਾ ਵਿੱਚ ਸਿੱਖਾਂ ਵੱਲੋਂ ਸਿੱਖ ਪਛਾਣ ਬਾਰੇ ਵਿਸ਼ੇਸ਼ ਮੁਹਿਮਾਂ ਚਲਾਏ ਜਾਣ ਅਤੇ ਉਚੇਚੇ ਉਪਰਾਲੇ ਕਰਨ ਦੇ ਬਾਵਜੂਦ ਵੀ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲੇ ਰੁਕਣ ਦਾ ਨਾਮ ਨਹੀਂ ਲਏ ਰਹੇ।ਇੱਥੋਂ ਦੇ ਸ਼ਹਿਰ ਦੇ ਸ਼ਹਿਰ ਫਰੀਜਨੋ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਉੱਤੇ ਨਸਲੀ ਹਮਲਾ ਹੋਇਆ ਹੈ।
ਸਿੱਖ ਪਛਾਣ ਸਬੰਧੀ ਜਾਗਰੂਕਤਾ ਫੈਲਾਉਣ ਦੇ ਸਿੱਖਾਂ ਦੇ ਲਗਾਤਾਰ ਯਤਨਾਂ ਦੇ ਬਾਵਜੂਦ ਸਿੱਖ ਪਛਾਣ ਸਬੰਧੀ ਪੈਦਾ ਹੋਏ ਭੁਲੇਖਿਆਂ ਕਰਕੇ ਸਿੱਖਾਂ ਨੂੰ ਸੰਸਾਰ ਭਰ ਵਿੱਚ ਨਸਲੀ ਵਿਤਕਰੇ, ਨਸਲੀ ਟਿੱਪਣੀਆਂ ਅਤੇ ਨਸਲੀ ਹਮਲ਼ਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
« Previous Page