ਸਿੱਖ ਸੰਘਰਸ਼ ਬਾਰੇ ਅਮਰਿੰਦਰ ਸਿੰਘ ਦੇ ਕੱਲੇ-ਕੱਲੇ ਝੂਠ ਦਾ ਜਵਾਬ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ ਵੀ ਹੈ ਕਿ ਜੇਕਰ ਰਾਜੀਵ ਗਾਂਧੀ ਅਤੇ ਸੰਤ ਜੀ ਦਰਮਿਆਨ ਮੁਲਾਕਾਤ ਹੋ ਜਾਂਦੀ, ਤਾਂ ਜੂਨ ’84 ਦੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ।
ਸਿੱਖ ਨਸਲਕੁਸ਼ੀ 1984: ਨੇਰ ਚੌਕ, ਹਿਮਾਚਲ ਪ੍ਰਦੇਸ਼ ਵਿੱਚ ਸਿੱਖਾਂ ਦੀ ਅਣਸੁਣੀ ਹਿੰਮਤ ਅਤੇ ਬਚਾਅ ਦੀ ਕਹਾਣੀ

1984 ਦੀ ਸਿੱਖ ਨਸਲਕੁਸ਼ੀ ਦਾ ਸੇਕ ਹਿਮਾਚਲ ਪ੍ਰਦੇਸ਼ ਦੇ ਨੇਰ ਚੌਕ ਵਿੱਚ ਵੀ ਪਹੁੰਚਿਆ। ਭੜਕੀ ਭੀੜਾਂ ਨੇ ਸਿੱਖ ਪਰਿਵਾਰਾਂ ‘ਤੇ ਹਮਲੇ ਕੀਤੇ ਅਤੇ ਸਥਾਨਕ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ। ਪਰ ਇਸ ਕਤਲੋਗਾਰਤ ਦੇ ਮਾਹੌਲ ਵਿੱਚ ਵੀ ਸਿੱਖਾਂ ਨੇ ਬੇਮਿਸਾਲ ਹਿੰਮਤ ੳਤੇ ਹੌਸਲਾ ਵਿਖਾਇਆ।
ਸਿੱਖ ਨਸਲਕੁਸ਼ੀ ਦੇ ਅਹਿਮ ਪੱਖਾਂ ਨੂੰ ਬਿਆਨ ਕਰਦੀ ਕਿਤਾਬ “ਜਾਂਬਾਜ ਰਾਖਾ”

ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ ਕਰਕੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੋਜਨਾਬੱਧ ਸਾਜ਼ਿਸ਼ ਸੀ।
ਗੱਦਾਰਾਂ ਤੇ ਕਾਤਲਾਂ ਦੇ ਦਿਨ ਮਨਾ ਕੇ ਅਮਰਿੰਦਰ ਸਿੰਘ ਸਿੱਖਾਂ ਦੇ ਜਖਮਾਂ ‘ਤੇ ਲੂਣ ਭੁੱਕ ਰਿਹਾ ਹੈ: ਦਲ ਖਾਲਸਾ

1984 ਦੇ ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਉੱਤੇ ਕੀਤੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ ਮੁਖੀ ਰਾਜੀਵ ਗਾਂਧੀ ਨਾਲ ਸਮਝੌਤਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚਰਨ ਸਿੰਘ ਲੌਂਗੋਵਾਲ ਨੂੰ ਸਿੱਖ ਕੌਮ ਦਾ ਗੱਦਾਰ ਦੱਸਦਿਆਂ ਦਲ ਖਾਲਸਾ ਨੇ ਮੌਜੂਦਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੰਤ ਹਰਚਰਨ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਕਾਰਨ ਅਲੋਚਨਾ ਕੀਤੀ ਹੈ।
ਸਿੱਖ ਨਸਲਕੁਸ਼ੀ ‘ਚ ਸ਼ਾਮਲ ਕਮਲਨਾਥ ਦੇ ਹੱਕ ‘ਚ ਆਏ ਮੁੱਖ ਮੰਤਰੀ ਅਮਰਿੰਦਰ ਸਿੰਘ

ਰਾਹੁਲ ਗਾਂਧੀ ਵਲੋਂ ਸਿੱਖ ਨਸਲਕੁਸ਼ੀ ‘ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੱਖ ਮੰਤਰੀ ਚੁਣੇ ਜਾਣ ਉੱਤੇ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ੳਥੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਮਰੁਤਬਾ ਕਮਲਨਾਥ ਦੇ ਹੱਕ ਵਿਚ ਖੁਲ੍ਹ ਕੇ ਨਿੱਤਰ ਪਏ ਹਨ।
ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਤੱਥਾਂ ਦੀ ਪੜਚੋਲ ਕਰੇ ਕੈਪਟਨ : ਜੀ.ਕੇ.

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਕੀਤੇ ਗਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੈਪਟਨ ਦੇ ਬਿਆਨ ਨੂੰ ਬਿਨਾਂ ਤੱਥਾਂ ਦੀ ਜਾਣਕਾਰੀ ਦੇ ਗਾਂਧੀ ਪਰਿਵਾਰ ਨੂੰ ਬਚਾਉਣ ਵਾਸਤੇ ਕੈਪਟਨ ਵੱਲੋਂ ਹਨੇ੍ਹਰੇ ’ਚ ਕੀਤੀ ਗਈ ਗੋਲੀਬਾਰੀ ਵੱਜੋਂ ਪਰਿਭਾਸਿਤ ਕੀਤਾ ਹੈ। ਜੀ.ਕੇ. ਨੇ ਕਿਹਾ ਕਿ ਜਾਂ ਤੇ ਕੈਪਟਨ ਸੱਚ ਬੋਲਣਾ ਨਹੀਂ ਚਾਹੁੰਦੇ ਹਨ ਜਾਂ ਫਿਰ ਗਾਂਧੀ ਪਰਿਵਾਰ ਵੱਲੋਂ ਉਨ੍ਹਾਂ ਨੂੰ ਇਹ ਝੂਠਾ ਬਿਆਨ ਦੇਣ ਲਈ ਹੁਕਮ ਦਿੱਤਾ ਗਿਆ ਹੈ।
ਰਾਜੀਵ ਗਾਂਧੀ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਸਿੱਖ ਦਾ ਕਤਲੇਆਮ ਸ਼ੁਰੂ ਸੀ: ਕੈਪਟਨ ਅਮਰਿੰਦਰ ਸਿੰਘ

ਸਿੱਖ ਕਤਲੇਆਮ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ ‘ਤੇ ਸਵਾਲ ਉਠਾਉਣ ਕੈਪਟਨ ਨੇ ਕਿਹਾ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।
ਰਾਜੀਵ ਗਾਂਧੀ ਕਤਲ ਕੇਸ: ਭਾਰਤੀ ਸੁਪਰੀਮ ਕੋਰਟ ਪੇਰਾਰੀਵਲਨ ਦੇ ਮਾਮਲੇ ਨੂੰ ਦੁਬਾਰਾ ਤੋਂ ਸੁਣਨ ਲਈ ਤਿਆਰ

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 ‘ਚ ਹੋਏ ਕਤਲ ਦੇ ਪਿੱਛੇ “ਵੱਡੀ ਸਾਜ਼ਿਸ਼” ਦੀ ਕਈ ਏਜੰਸੀਆਂ ਨੇ ਜਾਂਚ ਕੀਤੀ ਅਤੇ ਇਹ “ਅੰਤਹੀਣ” ਲਗਦੀ ਹੈ।
1984 ਸਿੱਖ ਕਤਲੇਆਮ:ਦੋਸ਼ੀਆਂ ਦੇ ਹੱਕ ‘ਚ ਖੜ੍ਹਨ ਵਾਲਾ ਰਾਹੁਲ ਗਾਂਧੀ ਸਿੱਖਾਂ ਦਾ ਹਮਦਰਦ ਨਹੀਂ:ਦਿੱਲੀ ਕਮੇਟੀ

ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਦੱਸਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਵਲੋਂ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ’ਤੇ ਆਪਣੀ ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਕਤਲ ਨੂੰ ਹਿੰਸਾ ਦਾ ਪੀੜਤ ਦੱਸਕੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ।
1984 ਸਿੱਖ ਕਤਲੇਆਮ ਦਾ ਮਾਸਟਰ ਮਾਈਂਡ ਸੀ ਰਾਜੀਵ ਗਾਂਧੀ: ਹਰਵਿੰਦਰ ਸਿੰਘ ਫੂਲਕਾ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦੱਸਿਆ ਕਿ ਨਾਨਾਵਤੀ ਕਮਿਸ਼ਨ ਅੱਗੇ ਵੀ ਉਨ੍ਹਾਂ ਨੇ ਸਬੂਤ ਰੱਖੇ ਸਨ ਕਿ ਨਵੰਬਰ 1984 ’ਚ ਸਿੱਖ ਕਤਲੇਆਮ ਵੇਲੇ ਨਰਸਿਮਹਾ ਰਾਓ ਨੂੰ ਖੂੰਜੇ ਲਾ ਕੇ ਪ੍ਰਧਾਨ ਮੰਤਰੀ ਦਫਤਰ ਤੋਂ ਸਿੱਧੇ ਆਦੇਸ਼ ਜਾਰੀ ਹੋ ਰਹੇ ਸਨ।
