ਨਵੀਂ ਦਿੱਲੀ: ਬੁੱਧਵਾਰ ਨੂੰ ਰਾਜ ਸਭਾ ਵਿਚ ਦਿੱਤੇ ਇਕ ਜਵਾਬ ਵਿਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਸਾਲ 2017 ਵਿਚ ਭਾਰਤ ਅੰਦਰ ਸਭ ...
ਭਾਰਤ ਦੀ ਰਾਜ ਸਭਾ ਵਿਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿਚ ਭਾਰਤ ਅੰਦਰ ਹੋਈ ਫਿਰਕੂ ਹਿੰਸਾ ਵਿਚ 300 ਦੇ ਕਰੀਬ ਲੋਕ ਮਾਰੇ ਗਏ ਹਨ। ਅੰਕੜਿਆਂ ਅਨੁਸਾਰ ਸਿਰਫ ਸਾਲ 2017 ਵਿਚ ਹੀ 100 ਤੋਂ ਵੱਧ ਲੋਕ ਫਿਰਕੂ ਹਿੰਸਾ ਵਿਚ ਮਾਰੇ ਗਏ ਹਨ।
ਪੰਜਾਬ 'ਚੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਤੇ ਕਾਂਗਰਸ ਦੀ ਅੰਬਿਕਾ ਸੋਨੀ ਬਿਨਾਂ ਮੁਕਾਬਲਾ ਚੋਣ ਜਿੱਤ ਗਏ। ਅੱਜ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਇਨ੍ਹਾਂ ਦੇ ਮੁਕਾਬਲੇ 'ਚ ਕਿਸੇ ਵੀ ਹੋਰ ਉਮੀਦਵਾਰ ਨੇ ਕਾਗ਼ਜ਼ ਦਾਖ਼ਲ ਨਹੀਂ ਕੀਤੇ।
ਨਵੀਂ ਦਿੱਲੀ: ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਅੜਿੱਕਾ ਬਣਿਆ ਹੋਇਆ ਸਹਿਜਧਾਰੀਆਂ ਦਾ ਮਸਲਾ ਹੁਣ ਹੱਲ ਹੁੰਦਾ ਨਜਰ ਆ ਰਿਹਾ ਹੈ। ਬੀਤੇ ਕੱਲ ਰਾਜ ਸਭਾ ਵਿੱਚ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਨ ਲਈ ਪੇਸ਼ ਕੀਤੇ ਗਏ ਖਰੜੇ ਨੂੰ ਅੱਜ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਵਿੱਚ ਇਹ ਤਜ਼ਵੀਜ਼ ਵੀ ਦਰਜ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਵੋਟ ਨਹੀਂ ਪਾ ਸਕਦੇ।
ਭਾਰਤੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਚੌਧਰੀ ਨੇਂ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਐਨ.ਆਈ.ਏ ਵੱਲੋਂ ਇਹ ਫੈਂਸਲਾ ਕੀਤਾ ਗਿਆ ਹੈ ਕਿ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਵਿੱਚ ਸਜਾ ਭੁਗਤ ਰਹੇ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।
ਅੱਜ ਭਾਰਤ ਦੀ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਹਰੀਭਾਈ ਪਰਾਥੀਭਾਈ ਚੌਧਰੀ ਨੇ ਕਿਹਾ ਕਿ 1984 ਵਿੱਚ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਸੰਬੰਧ ਵਿੱਚ 442 ਲੋਕਾਂ ਨੂੰ ਦੋਸ਼ੀ ਪਾਇਆ ਗਿਆ ਹੈ ਜਿਨ੍ਹਾਂ ਖਿਲਾਫ ਵੱਖ ਵੱਖ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ।