ਆਤਿਫ ਨੇ ਆਪਣੇ ਪਿਤਾ ਬਾਰੇ ਗੱਲਬਾਤ ਕਰਦਿਆਂ ਦੱਸਿਆ ‘ਅੱਬੂ ਪੰਜਾਬ ਬਹੁਤ ਵਾਰ ਆਉਂਦੇ ਸਨ ਅਤੇ ਕਹਿੰਦੇ ਹੁੰਦੇ ਸਨ ਕਿ ਪੰਜਾਬੀ ਭਰਾ ਕਸ਼ਮੀਰ ਦੇ ਸੰਘਰਸ਼ ਦੇ ਹਾਮੀ ਹਨ। ਅੱਜ ਇੱਥੇ ਆ ਕੇ ਮੈਨੂੰ ਪਤਾ ਲੱਗਿਆ ਹੈ ਕਿ ਉਹ ਪੰਜਾਬ ਕਿਉਂ ਆਉਂਦੇ ਹੁੰਦੇ ਸਨ’।
ਭਾਰਤੀ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਰਾਮ ਜੇਠਮਲਾਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਕੇਸ ਨਹੀਂ ਲੜਨਗੇ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕੇਜਰੀਵਾਲ ਖਿਲਾਫ ਦਰਜ ਕੀਤੇ ਸਿਵਲ ਤੇ ਅਪਰਾਧਿਕ ਮਾਣਹਾਨੀ ਕੇਸ 'ਚ ਜੇਠਮਲਾਨੀ ਕੇਜਰੀਵਾਲ ਦੇ ਵਕੀਲ ਸਨ, ਇਸ ਤੋਂ ਇਲਾਵਾ ਜੇਠਮਲਾਨੀ ਨੇ ਕੇਜਰੀਵਾਲ ਤੋਂ ਆਪਣੀ ਫ਼ੀਸ ਵੀ ਮੰਗੀ ਹੈ।
ਦਿੱਲੀ ਦੀ ਹਾਈਕੋਰਟ 'ਚ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਦਾਇਰ ਮਾਣਹਾਨੀ ਦਾ ਇਕ ਕੇਸ ਚੱਲ ਰਿਹਾ ਹੈ। ਇਹ ਕੇਸ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਚਾਰ ਹੋਰ ਆਗੂਆਂ 'ਤੇ ਕੀਤਾ ਹੈ।
ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਵਿਵਾਦਿਤ ਮੁੱਦੇ ’ਤੇ ਸੁਣਵਾਈ ਪੰਜਾਬ ਅਸੈਂਬਲੀ ਚੋਣਾਂ ਦੇ ਨਤੀਜੇ ਤੱਕ ਮੁਲਤਵੀ ਕੀਤੇ ਜਾਣ ਦੀ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਪੀ.ਸੀ.ਘੋਸ਼ ਤੇ ਅਮਿਤਵ ਰੌਏ ਦੇ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੂੰ ਖ਼ਰੀਆਂ-ਖ਼ਰੀਆਂ ਸੁਣਾਉਂਦਿਆਂ ਕਿਹਾ ਕਿ ਚੋਣਾਂ ਦੇ ਨਤੀਜਿਆਂ ਤੱਕ ਅਦਾਲਤਾਂ ਨੂੰ ਉਡੀਕ ਕਰਾਏ ਜਾਣ ਦੀ ਕੋਈ ਤੁੱਕ ਨਹੀਂ। ਕੇਸ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਹੋਵੇਗੀ ਤੇ ਉਦੋਂ ਤੱਕ ਅਦਾਲਤ ਨੇ ਅੰਤਰਿਮ ਹੁਕਮਾਂ ਨੂੰ ਜਿਉਂ ਦੀ ਤਿਉਂ ਬਰਕਰਾਰ ਰੱਖਣ ਲਈ ਕਿਹਾ ਹੈ। ਪੰਜਾਬ ਵਿਧਾਨ ਸਭਾ ਲਈ ਵੋਟਾਂ ਦੇ ਨਤੀਜੇ 11 ਮਾਰਚ ਨੂੰ ਆਉਣੇ ਹਨ।
ਪੰਜਾਬ ਦੇ ਵਕੀਲਾਂ ਦੀ ਟੀਮ ਨੂੰ ਅੱਜ ਉਸ ਵੇਲੇ ਵੱਡੀ ਹੈਰਾਨੀ ਹੋਈ ਜਦੋਂ ਭਾਰਤ ਸਰਕਾਰ ਵਲੋਂ ਪੇਸ਼ ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਕੇਂਦਰ ਦੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਵਿਚ ਕੇਂਦਰ ਦੇ ਨਿਰਪੱਖ ਹੋਣ ਸਬੰਧੀ ਇਕ ਲਾਈਨ ਬੋਲਣ ਤੋਂ ਬਾਅਦ ਪੰਜਾਬ ਵਲੋਂ ਸੁਪਰੀਮ ਕੋਰਟ ਵਿਚ ਰੱਖੇ ਸਾਰੇ ਪੱਖਾਂ ਦਾ ਇਕ-ਇਕ ਕਰਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ।