Tag Archive "ram-rahim"

ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਲੈਣ ਦੇਣ ਹੋਇਆ: ਐਨਫੋਰਸਮੈਂਟ ਡਾਇਰੈਕਟੋਰੇਟ(ਈਡੀ)

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ ਵੱਲੋਂ ਵੀ ਡੇਰਾ ਸਿਰਸਾ ਦੀ ਆਮਦਨ ਤੇ ਪ੍ਰਾਪਰਟੀ ਛਾਣੀ ਜਾ ਰਹੀ ਹੈ। ਈਡੀ ਨੇ ਡੇਰਾ ਨੂੰ ਤੋਹਫ਼ੇ 'ਚ ਮਿਲੀ ਜ਼ਮੀਨ ਦੀ ਰਿਪੋਰਟ ਤਿਆਰ ਕਰ ਲਈ ਹੈ।

ਪੰਥਕ ਤਾਲਮੇਲ ਸੰਗਠਨ ਵਲੋਂ ਸਿੱਖਾਂ ਨੂੰ ਡੇਰਾ ਮੁਖੀ ਦੇ ਫੈਸਲੇ ਦੇ ਰੌਲੇ-ਰੱਪੇ ਤੋਂ ਦੂਰ ਰਹਿਣ ਦੀ ਅਪੀਲ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਗਠਨ ਦੀ ਕੋਰ ਕਮੇਟੀ ਨੇ ਡੇਰਾ ਸਿਰਸਾ ਸਬੰਧੀ ਆ ਰਹੇ ਅਦਾਲਤੀ ਫ਼ੈਸਲੇ ਵਾਲੇ ਘਟਨਾਕ੍ਰਮ ’ਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਕਿ ਇਸ ਜਬਰ-ਜਨਾਹ ਵਾਲੇ ਮਾਮਲੇ ਨਾਲ ਪੰਜਾਬ ਦੀ ਜਨਤਾ ਦਾ ਕੋਈ ਸਬੰਧ ਨਹੀਂ ਹੈ। ਇਹ ਡੇਰੇ ਦਾ ਅੰਦਰੂਨੀ ਅਤੇ ਅਦਾਲਤ ਨਾਲ ਜੁੜਿਆ ਮਾਮਲਾ ਹੈ। ਜਿਸ ਲਈ ਸਿੱਖ ਜਥੇਬੰਦੀਆਂ ਨੂੰ ਕਿਤੇ ਵੀ ਕਿਸੇ ਤਰ੍ਹਾਂ ਵੀ ਉਲਝਣ ਦੀ ਲੋੜ ਨਹੀਂ ਹੈ।

ਅਦਾਲਤ ਨੇ ਡੇਰਾ ਸਿਰਸਾ ਮੁਖੀ ਖਿਲਾਫ ਜਿਸਮਾਨੀ ਸੋਸ਼ਣ ਮੁਕੱਦਮੇ ਦਾ ਫੈਸਲਾ 25 ਅਗਸਤ ਲਈ ਸੁਰੱਖਿਅਤ ਰੱਖਿਆ

ਪੰਚਕੁਲਾ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 25 ਅਗਸਤ ਲਈ ਡੇਰਾ ਸਿਰਸਾ ਮੁਖੀ ਵਲੋਂ ਸਾਧਵੀਆਂ ਦੇ ਸੋਸ਼ਣ ਅਤੇ ਬਲਾਤਕਾਰ ਨਾਲ ਸਬੰਧਤ ਮਾਮਲੇ 'ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਤਲ ਨੇ ਡੇਰਾ ਮੁਖੀ ਨੂੰ 25 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।