ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬ ਹਰਨਾਮ ਸਿੰਘ ਨੇ ਇਕ ਲਿਖਤੀ ਬਿਆਨ ਰਾਹੀਂ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਕਿਹਾ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ ਸਮੇਤ 11 ਸਿੱਖ ਨੌਜਵਾਨਾਂ ਨੂੰ ਸੁਰਖਿਆ ਦਾ ਬਹਾਨਾ ਬਣਾ ਕੇ ਪੰਜਾਬ ਤੋਂ ਦਿੱਲੀ ਦਿਹਾੜ ਜੇਲ ਵਿਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਕਰਨ ਦੇ ਫੈਸਲੇ 'ਤੇ ਨਾ ਖੁਸ਼ੀ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਜੁਲਾਈ ਵਿਚ ਹੋਈ ਸੀ ਪਰ ਬੀਤੇ ਹਫਤੇ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਅਗੇਤੀ ਕਰਕੇ ਅੱਜ ਭਾਵ 7 ਮਈ ਤੇ ਕਰ ਦਿੱਤੀ ਗਈ ਸੀ।