ਖੰਨਾ ਪੁਲਿਸ ਨੇ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਰਾਧਿਕਾ ਪੁਰੀ ਦੀ ਅਦਾਲਤ 'ਚ ਐਫ.ਆਈ.ਆਰ. ਨੰ: 119/16 (ਮਿਤੀ: 24/04/2016) ਥਾਣਾ ਖੰਨਾ ਸਿਟੀ 'ਚ ਦਰਜ ਮੁਕੱਦਮੇ ਤਹਿਤ ਪੇਸ਼ ਕੀਤਾ। ਜਿਥੇ ਉਨ੍ਹਾਂ ਨੂੰ ਦੋਵਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ 'ਚ ਆਰ.ਐਸ.ਐਸ. ਆਗੂ ਦੇ ਕਤਲ 'ਚ ਵਰਤੇ ਗਏ ਹਥਿਆਰ ਮੁਹੱਈਆ ਕਰਵਾਉਣ ਵਾਲੇ ਨੂੰ ਗ੍ਰਿਫਤਾਰ ਕਰਨ ਗਈ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਤੇ ਉੱਤਰ ਪ੍ਰਦੇਸ਼ ਪੁਲਿਸ ਦੀ ਸਾਂਝੀ ਟੀਮ 'ਤੇ ਗਾਜ਼ੀਆਬਾਦ 'ਚ ਭੀੜ ਵਲੋਂ ਗੋਲੀਆਂ ਚਲਾਉਣ ਤੇ ਪੱਥਰਾਅ ਕਰਨ ਦੀ ਖ਼ਬਰ ਹੈ ਜਿਸ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ।
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (1 ਦਸੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਵਲੋਂ
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (27 ਨਵੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਨੇ 12 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਜੱਜ ਅਨਸ਼ੁਲ ਬੇਰੀ ਨੇ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ। ਦੋਵਾਂ ਨੂੰ ਹੁਣ 1 ਦਸੰਬਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਏਗਾ।
ਭਾਰਤ ਦੀ ਸਭ ਤੋਂ ਵੱਡੀ ਅਤੇ ਤਾਕਤਵਰ ਜਾਂਚ ਏਜੰਸੀ ਐਨਆਈਏ ਦੀ ਟੀਮ ਵੀਰਵਾਰ ਦੇਰ ਸ਼ਾਮ ਫਤਿਹਗੜ੍ਹ ਸਾਹਿਬ ਜਿੰਮ 'ਚੋਂ ਗ੍ਰਿਫਤਾਰ ਕੀਤੇ ਗਏ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਲੁਧਿਆਣਾ ਦੇ ਪਿੰਡ ਚੂਹੜਵਾਲ ਤੋਂ ਗ੍ਰਿਫਤਾਰ ਕੀਤੇ ਰਮਨਦੀਪ ਸਿੰਘ ਨੂੰ ਲੈ ਕੇ ਲੁਧਿਆਣਾ ਦੇ ਪੁਰਾਣੇ ਇਲਾਕੇ ਸੁੰਦਰ ਨਗਰ ਪੁੱਜੀ।
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ, ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਬੁੱਧਵਾਰ (22 ਨਵੰਬਰ) ਨੂੰ 5 ਦਿਨਾਂ ਲਈ ਰਿਮਾਂਡ 'ਤੇ ਲਿਆ ਹੈ।
ਲੁਧਿਆਣਾ ਪੁਲਿਸ ਨੇ ਰਮਨਦੀਪ ਸਿੰਘ ਪਿੰਡ ਚੂਹੜਵਾਲ (ਲੁਧਿਆਣਾ) ਅਤੇ ਹਰਦੀਪ ਸਿੰਘ ਸ਼ੇਰਾ (ਫਤਿਹਗੜ੍ਹ ਸਾਹਿਬ) ਨੂੰ ਕੱਲ੍ਹ ਸ਼ਾਮ (18 ਨਵੰਬਰ, 2017) ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ। ਦੋਵਾਂ ਕੁਝ ਕੁਝ ਦਿਨ ਪਹਿਲਾਂ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਪੰਜਾਬ ਪੁਲਿਸ ਦੇ ਦਾਅਵਿਆਂ ਮੁਤਾਬਕ ਪਿਛਲੇ 2 ਸਾਲਾਂ 'ਚ ਹੋਏ ਚੋਣਵੇਂ ਕਤਲਾਂ ਦੇ ਸਿਲਸਿਲੇ 'ਚ ਗ੍ਰਿਫਤਾਰ ਕੀਤੇ ਗਏ ਰਮਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਚੂਹੜਵਾਲ (ਜ਼ਿਲ੍ਹਾ ਲੁਧਿਆਣਾ) ਨੂੰ ਅੱਜ (18 ਨਵੰਬਰ, 2017) ਪੁਲਿਸ ਰਿਮਾਂਡ ਖਤਮ ਹੋਣ 'ਤੇ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੇ ਦੋ ਸਾਲਾਂ 'ਚ ਪੰਜਾਬ 'ਚ ਹੋਏ ਚੋਣਵਾਂ ਕਤਲਾਂ ਦੇ ਸਬੰਧ 'ਚ ਪਿੰਡ ਚੂਹੜਵਾਲ ਜ਼ਿਲ੍ਹਾ ਲੁਧਿਆਣਾ ਤੋਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਰਮਨਦੀਪ ਸਿੰਘ ਦੇ ਸਾਰੇ ਪਿੰਡ ਵਿੱਚ ਵੀ ਸਹਿਮ ਦਾ ਮਾਹੌਲ ਹੈ। ਰਮਨਦੀਪ ਸਿੰਘ ਦੇ ਮਾਪਿਆਂ ਵੱਲੋਂ ਜਿੱਥੇ ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਪੁੱਤ ਬੇਕਸੂਰ ਹੈ ਉਥੇ ਹੀ ਪਿੰਡ ਦੇ ਲੋਕ ਵੀ ਪੁਲਿਸ ਵਲੋਂ ਲਾਏ ਦੋਸ਼ਾਂ ਨੂੰ ਨਕਾਰ ਰਹੇ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਰਐਸਐਸ ਆਗੂ ਜਗਦੀਸ਼ ਗਗਨੇਜਾ, ਰਵਿੰਦਰ ਗੋਸਾਈਂ ਤੇ ਪਾਦਰੀ ਸੁਲਤਾਨ ਮਸੀਹ ਸਮੇਤ ਮਿੱਥ ਕੇ ਕੀਤੇ ਛੇ ਕਤਲਾਂ ਦੇ ਮਾਮਲੇ ਵਿੱਚ ਮੋਗਾ ਪੁਲਿਸ ਲੁਧਿਆਣਾ ਦੇ ਥਾਣਾ ਮਿਹਰਬਾਨ ਤੋਂ ਚਾਰ ਕਿਲੋਮੀਟਰ ਦੂਰ ਪਿੰਡ ਚੂਹੜਵਾਲ ਤੋਂ ਸ਼ੂਟਰ ਰਮਨਦੀਪ ਸਿੰਘ ਉਰਫ਼ ਰਮਨ ਕੈਨੈਡੀਅਨ ਨੂੰ ਚੁੱਕ ਕੇ ਲੈ ਗਈ ਤੇ ਲੁਧਿਆਣਾ ਪੁਲਿਸ ਨੂੰ ਇਸ ਗੱਲ ਦਾ ਪਤਾ ਹੀ ਨਹੀਂ ਲੱਗਿਆ।
« Previous Page