ਅੰਮ੍ਰਿਤਸਰ: ਬੀਤੇ ਦਿਨੀਂ ਬਿਆਸ ਦਰਿਆ ਵਿਚ ਚੱਢਾ ਖੰਡ ਮਿਲ ਦਾ ਸੀਰਾ ਮਿਲਣ ਤੋਂ ਬਾਅਦ ਸਾਹਮਣੇ ਆਏ ਪਾਣੀ ਪ੍ਰਦੂਸ਼ਣ ਮਸਲੇ ਵਿਚ ਅੱਜ ਉਸ ਸਮੇਂ ਨਵਾਂ ਮੋੜ ...
ਬਿਤੇਂ ਦਿਨੀ ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਦਾ ਕੋਈ ਹੱਥ ਨਹੀਂ ਸੀ। ਹਾਲਾਂਕਿ ਉਨ੍ਹਾਂ 1984 ਦੇ 186 ਕੇਸਾਂ ਨੂੰ ਮੁੜ ਖੋਲ੍ਹਣ ’ਤੇ ਬਣਾਈ ਗਈ ਤਿੰਨ ਮੈਂਬਰੀ ‘ਸਿੱਟ’ ਦਾ ਸਵਾਗਤ ਕੀਤਾ ਹੈ ਉਨ੍ਹਾਂ ਕਿਹਾ ਸੀ ਕਿ ਕੇਂਦਰ ਵਿੱਚ ਉਦੋਂ ਕਾਂਗਰਸ ਦੀ ਸਰਕਾਰ ਸੀ, ਪਰ ਉਹ ਸਿੱਖ ਕਤਲੇਆਮ ਵਿੱਚ ਕਿਵੇਂ ਸ਼ਾਮਲ ਹੋ ਸਕਦੀ ਹੈ?
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਪੂਰਥਲਾ ਤੋਂ ਅਸਤੀਫ਼ਾ ਦੇ ਕੇ ਉਨ੍ਹਾਂ ਨਾਲ ਚੋਣ ਲੜ ਲੈਣ।
ਰੇਤੇ ਦੀਆਂ ਖੱਡਾਂ ਦੀ ਨਿਲਾਮੀ ’ਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਕਮਿਸ਼ਨ ਨੇ ਵੀਰਵਾਰ (10 ਅਗਸਤ) ਨੂੰ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ। ਮੁੱਖ ਮੰਤਰੀ ਦਫਤਰ ਅਤੇ ਹੋਰਨਾਂ ਨੇ ਰਿਪੋਰਟ ਬਾਰੇ ਚੁੱਪ ਵੱਟ ਲਈ ਹੈ, ਪਰ ਕਮਿਸ਼ਨ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਆਸਾਰ ਹਨ।
ਰੇਤ ਦੀਆਂ ਖੱਡਾਂ ਦੀ ਨਿਲਾਮੀ ’ਚ ਹੋਏ 'ਘਪਲੇ' ਦੇ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇਐੱਸ ਨਾਰੰਗ ਨੇ ਆਮ ਆਦਮੀ ਪਾਰਟੀ ਦੇ ਵਫ਼ਦ ਨੂੰ ਬੇਰੰਗ ਮੋੜ ਦਿੱਤਾ ਹੈ। ਜਸਟਿਸ ਨਾਰੰਗ ਨੇ 'ਘਪਲੇ' ਨਾਲ ਸਬੰਧਤ ਹੋਰ ਦਸਤਾਵੇਜ਼ ਲੈਣ ਤੋਂ ਨਾਂਹ ਕਰ ਦਿੱਤੀ ਹੈ। ਰੇਤਾ ਦੀਆਂ ਖੱਡਾਂ ਦੀ ਨਿਲਾਮੀ ਘਪਲੇ ਦੀ ਜਾਂਚ ਜਸਟਿਸ ਨਾਰੰਗ ਕਮਿਸ਼ਨ ਨੂੰ ਦਿੱਤੀ ਗਈ ਹੈ ਅਤੇ ‘ਆਪ’ ਦਾ ਵਫਦ ਕਮਿਸ਼ਨ ਨੂੰ ਇਸ ਜਾਂਚ ਨਾਲ ਸਬੰਧਤ ਦਸਤਾਵੇਜ਼ ਦੇਣ ਲਈ ਗਿਆ ਸੀ।
ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਕੈਬਨਟ ਮੰਤਰੀ ਰਾਣਾ ਗੁਰਜੀਤ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ (2 ਜੂਨ) ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਆਪ ਪੰਜਾਬ ਪ੍ਰਧਾਨ ਭਗਵੰਤ ਮਾਨ, ਮੀਤ ਪ੍ਰਧਾਨ ਅਮਨ ਅਰੋੜਾ, ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਫਦ ਦੀ ਅਗਵਾਈ ਕੀਤੀ।
‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਮੰਗਲਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਮਾਰਚ ਦੌਰਾਨ ਪੁਲਿਸ ਨੇ ਵਿਧਾਇਕਾਂ ਨੂੰ ਸੈਕਟਰ-2 ਤੇ 3 ਦੇ ਚੌਕ ਨੇੜੇ ਹਿਰਾਸਤ ’ਚ ਲੈ ਲਿਆ। ‘ਆਪ’ ਅਤੇ ਲੋਕ ਇਨਸਾਫ ਪਾਰਟੀ ਨੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮਾਈਨਿੰਗ ਦੀ ਬੋਲੀ ਦੇ ਮਾਮਲੇ ਵਿੱਚ ਵਜ਼ਾਰਤ ’ਚੋਂ ਕੱਢਣ ਅਤੇ ਰਾਣਾ ਦੇ ਖਾਨਸਾਮਿਆਂ ਵੱਲੋਂ ਮਾਈਨਿੰਗ ਦੀਆਂ ਖੱਡਾਂ ਖਰੀਦਣ ਦੇ ਮਾਮਲੇ ਦੀ ਜਾਂਚ ਲਈ ਜਸਟਿਸ ਜੇਐੱਸ ਨਾਰੰਗ ਦੀ ਅਗਵਾਈ ਹੇਠ ਬਣਾਏ ਕਮਿਸ਼ਨ ਨੂੰ ਰੱਦ ਕਰਕੇ ਕਿਸੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਦਾ ਪ੍ਰੋਗਰਾਮ ਸੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਭਾਵੇਂ ਚੋਣਾਂ ਦੇ ਨਤੀਜੇ ਪਾਰਟੀ ਅਤੇ ਪੰਜਾਬ ਦੀ ਜਨਤਾ ਦੀ ਉਮੀਦ ਅਨੁਸਾਰ ਨਹੀਂ ਆਏ ਪਰ ਅਸੀਂ ਉਪਰ ਵਾਲੇ (ਪਰਮਾਤਮਾ) ਦੀ ਰਜਾ ‘ਚ ਰਹਿਣ ਵਾਲੇ ਸਧਾਰਣ ਲੋਕ ਹਾਂ। ਜਿਸਨੇ ਸਾਨੂੰ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਸੌਂਪੀ ਹੈ।
ਬਹੁ-ਕਰੋੜੀ ਰੇਤ ਖਣਨ ਨਿਲਾਮੀ ਵਿੱਚ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਇਕ ਮੈਂਬਰੀ ਜੁਡੀਸ਼ਲ ਕਮਿਸ਼ਨ ਕਰੇਗਾ। ਇਹ ਜਾਂਚ ਜਸਟਿਸ (ਸੇਵਾ-ਮੁਕਤ) ਜੇ.ਐਸ. ਨਾਰੰਗ ਵੱਲੋਂ ਕੀਤੀ ਜਾਵੇਗੀ ਅਤੇ ਉਹ ਆਪਣੀ ਰਿਪੋਰਟ ਇਕ ਮਹੀਨੇ ਵਿੱਚ ਸੌਂਪਣਗੇ। ਜਾਂਚ ਕਮਿਸ਼ਨ ਦੀਆਂ ਸ਼ਰਤਾਂ ਤੇ ਹਵਾਲੇ ਕਮਿਸ਼ਨ ਆਫ ਇਨਕੁਆਇਰੀ ਐਕਟ ਦੇ ਹੇਠ ਤੈਅ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਛੇਤੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਆਪਣੇ ਨੌਕਰਾਂ ਰਾਹੀਂ ਰੇਤ ਬਜਰੀ ਦੀਆਂ ਖੱਡਾਂ ਦੇ ਬੇਨਾਮੀ ਠੇਕੇ ਲੈਣ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਸੋਮਵਾਰ, 29 ਮਈ 2017 ਤੱਕ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਅਹੁਦੇ ਤੋਂ ਹਟਾਉਣ, ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਵਿਰੋਧੀ ਧਿਰ ਦੇ ਆਗੂ ਐਚ.ਐਸ ਫੂਲਕਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਤੋਂ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਤੱਕ ਰੋਸ਼ ਮਾਰਚ ਕਰਨਗੇ।
Next Page »