ਭਾਰਤੀ ਫੌਜ ਦੇ ਸੇਵਾਮੁਕਤ ਜਨਰਲ ਜੇ.ਜੇ. ਸਿੰਘ ਅੱਜ ਬਾਦਲਾਂ ਤੋਂ ਬਾਗੀਆਂ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋ ਗਏ। ਰਣਜੀਤ ਸਿੰਘ ਬ੍ਰਹਮਪੁਰਾ ਦੀ ਨਿੱਜੀ ਰਿਹਾਇਸ਼ ਤੇ ਜੇ.ਜੇ. ਸਿੰਘ ਨੇ ਸ੍ਰੋ.ਅ.ਦ.(ਟ) ਦਾ ਲੜ ਫੜ ਲਿਆ।ਫੌਜ ਚੋਂ ਸੇਵਾ ਮੁਕਤ ਹੋਣ ਉਪਰੰਤ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਰਹਿਣ ਵਾਲੇ ਵਾਲੇ ਜਨਰਲ ਜੇ.ਜੇ. ਸਿੰਘ ਲਈ ਮਹਿਜ ਇੱਕ ਸਾਲ ਵਿੱਚ ਇਹ ਦੂਸਰੀ ਸਿਆਸੀ ਪਾਰਟੀ ਹੈ ਜਿਸਦੀ ਬੇੜੀ ਨੂੰ ਪਾਰ ਲੰਘਾਉਣ ਲਈ ਉਹ ਅੱਗੇ ਆਏ ਹਨ।
ਲੰਮਾ ਸਮਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਦੇ ਪ੍ਰਧਾਨ ਰਹਿਣ ਵਾਲੇ ਕਰਨੈਲ ਸਿੰਘ ਪੀਰਮੁਹੰਮਦ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗੀ ਹੋਏ ਆਗੂਆਂ ਵਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਨਵਾਂ ਸਿਆਸੀ ਦਲ ਬਣਾਉਣ ਵਾਲੇ ਸਿਆਸਤਦਾਨ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਮਾਮਲਿਆਂ ਵਿਚ ਆਪ ਉੱਤੇ ਗੁੱਝਾ ਵਾਰ ਕਰਦਿਆਂ ਕਿਹਾ ਹੈ ਕਿ ਸਾਬਕਾ ਜੱਜ ਜੋਰਾ ਸਿੰਘ ਦਾ ਗੁਨਾਹ ਬਾਦਲਾਂ ਨਾਲੋਂ ਘੱਟ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚੋਂ ਵੱਖ ਹੋਏ ਮਾਝੇ ਦੇ ਸਿਆਸੀ ਆਗੂਆਂ ਨੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਦਾ ਐਲਾਨ ਕਰ ਦਿੱਤਾ। ਲੰਘੇ 7 ਦਹਾਕਿਆਂ ਤੋਂ ਸਿਆਸਤ ਵਿਚ ਸਰਗਰਮ ਅਤੇ ਆਪਣੇ ਆਪ ਨੂੰ ਪਰਕਾਸ਼ ਸਿੰਘ ਬਾਦਲ ਤੋਂ ਬਾਅਦ ਦੂਜੇ ਨੰਬਰ ਦਾ ‘ਸੀਨੀਅਰ ਅਕਾਲੀ’ ਦੱਸਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਇਸ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।
ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋਏ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਕਿਹਾ ਹੈ ਕਿ ਉਹ 14 ਦਸੰਬਰ ਨੂੰ 1920 ਵਾਲੇ ‘ਸ਼੍ਰੋਮਣੀ ਅਕਾਲੀ ਦਲ’ ਨੂੰ ਸੁਰਜੀਤ ਕਰਨਗੇ।
ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਮੂਲੀਅਤ ਕਾਰਣ ਸੂਬੇ ਵਿੱਚ ਹਾਸ਼ੀਏ ਤੇ ਆਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਉਸ ਵੇਲੇ ਇੱਕ ਹੋਰ ਝਟਕਾ ਲੱਗ ਜਦੋਂ ਇਸ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੱੁਦੇ ਅਤੇ ਕੋਰ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।