ਕਿਸਾਨਾਂ ਦੀ ਅਗਵਾਈ ਕਰਨ ਵਾਲੇ ਲੋਕਾਂ ਨੂੰ ਇਹ ਗੱਲ ਧਿਆਨ ਵਿਚ ਰੱਖਣੀ ਚਾਹੀਦੀ ਹੈ ਕਿ ਉਹਨਾਂ ਦਾ ਵਿਰੋਧ ਕਿਸੇ ਲੋਕਤੰਤਰੀ ਹਕੂਮਤ ਦੀ ਥਾਂ ਅਜਿਹੇ ਮਾਨਸਿਕ ਵਰਤਾਰੇ ਨਾਲ ਹੈ ਜਿਸਨੂੰ ਕਿਸੇ ਵੀ ਵਿਰੋਧ ਵਿਚੋਂ ਇਤਿਹਾਸਕ ਜਾਂ ਮਿਥਕ ਹਮਲਿਆਂ ਦੀ ਪੀੜ ਉਠ ਖੜ੍ਹਦੀ ਹੈ ਜਾਂ ਵਿਰੋਧ ਨੂੰ ਸੰਭਾਵੀ ਅਤਿਵਾਦ ਵਜੋਂ ਚਿਤਵਣਾ ਸ਼ੁਰੂ ਕਰ ਦਿੰਦਾ ਹੈ।ਏਹ ਨੁਕਤਾ ਸਭ ਧਿਰਾਂ ਨਾਲ ਸੰਘ ਦੇ ਸਮੁਚੇ ਵਿਹਾਰ ਤੇ ਲਾਗੁ ਹੈ।ਕਿਸਾਨਾਂ ਦਾ ਸਾਥ ਦੇਣ ਵਾਲੇ ਜਿਹੜੇ ਵਿਦਵਾਨ ਅਤੇ ਰਾਜਸੀ ਲੋਕ ਸੰਘ ਵਾਲਿਆਂ ਨੂੰ ਵਧੇਰੇ ਸਿਆਣੇ ਸਮਰਥ ਅਤੇ ਸੰਗਠਤ ਮੰਨਦੇ ਹਨ ਪਰ ਸਮੁਚੇ ਸਮਾਜਕ ਜੀਵਨ ਨੂੰ ਓਹਨਾਂ ਹੱਥੋਂ ਤਬਾਹ ਹੁੰਦਿਆਂ ਵੇਖ ਕੇ ਚੁਟਕਲਿਆਂ ਵਜੋਂ ਸੁਆਦ ਵੀ ਲੈ ਰਹੇ ਹਨ, ਓਹਨਾਂ ਬਾਰੇ ਇਹ ਪੱਖ ਤੋਂ ਬਹੁਤ ਸੁਚੇਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਸੰਘ ਵਾਲੀ ਮਨੋਦਸ਼ਾ ਦੇ ਅੰਸ਼ ਹਨ।ਤਬਾਹੀ ਕਰਨ ਦੀ ਇੱਛਾ ਅਤੇ ਤਬਾਹੀ ਵੇਖ ਕੇ ਖੁਸ਼ ਹੋਣਾ ਦੋਵੇਂ ਹੀ ਆਮ ਮਾਨਸਿਕ ਲੱਛਣ ਨਹੀਂ ਹਨ।