ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚੋਂ ਵੱਖ ਹੋਏ ਮਾਝੇ ਦੇ ਸਿਆਸੀ ਆਗੂਆਂ ਨੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਦਾ ਐਲਾਨ ਕਰ ਦਿੱਤਾ। ਲੰਘੇ 7 ਦਹਾਕਿਆਂ ਤੋਂ ਸਿਆਸਤ ਵਿਚ ਸਰਗਰਮ ਅਤੇ ਆਪਣੇ ਆਪ ਨੂੰ ਪਰਕਾਸ਼ ਸਿੰਘ ਬਾਦਲ ਤੋਂ ਬਾਅਦ ਦੂਜੇ ਨੰਬਰ ਦਾ ‘ਸੀਨੀਅਰ ਅਕਾਲੀ’ ਦੱਸਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਇਸ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।
ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋਏ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਕਿਹਾ ਹੈ ਕਿ ਉਹ 14 ਦਸੰਬਰ ਨੂੰ 1920 ਵਾਲੇ ‘ਸ਼੍ਰੋਮਣੀ ਅਕਾਲੀ ਦਲ’ ਨੂੰ ਸੁਰਜੀਤ ਕਰਨਗੇ।
ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦਾ ਕਹਿਣੈ ਕਿ "ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ ਮਗਰੋਂ ਤੂਬਾਂ ਫੂਕਣ ਵਾਲੇ ਅਮਲ ਨੇ"
ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਗਲਤ ਮੁਆਫੀ ਦਵਾਉਣ, ਬੇਅਦਬੀ ਘਟਨਾਵਾਂ ਨਾਲ ਡੇਰਾ ਸਿਰਸਾ ਦੇ ਤਾਰ ਜੁੜਨ ਅਤੇ ਬਹਿਬਲ ਕਲਾਂ, ਕੋਟਕਪੂਰਾ ਸਾਕਿਆਂ ਵਿਚ ਬਾਦਲ ਪਰਿਵਾਰ ਦੀ ...