17 ਅਕਤੂਬਰ, 2017 (ਮੰਗਲਵਾਰ) ਨੂੰ ਲੁਧਿਆਣਾ ਦੇ ਕੈਲਾਸ਼ ਨਗਰ ‘ਚ ਆਰਐਸਐਸ ਆਗੂ ਰਵਿੰਦਰ ਗੋਸਾਈਂ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦੇ ਘਰ ਅੱਜ (18 ਅਕਤੂਬਰ) ਨੂੰ ਅਫਸੋਸ ਕਰਨ ਪਹੁੰਚੇ।