Tag Archive "rebels-in-punjab-polls-2017"

ਕਾਂਗਰਸ ਦੇ ਬਾਗ਼ੀ ਪਿੱਛੇ ਹਟਣ ਨੂੰ ਤਿਆਰ ਨਹੀਂ; ਕਿਹਾ ਅੰਬਿਕਾ ਸੋਨੀ ਨਹੀਂ ਚਾਹੁੰਦੀ ਕੈਪਟਨ ਦੀ ਸਰਕਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਗੀਆਂ ਨੂੰ ਵਾਪਸ ਆਉਣ ਦੀਆਂ ਦਿੱਤੀਆਂ ਗਈਆਂ ਚਿਤਾਵਨੀਆਂ ਦੇ ਬਾਵਜੂਦ ਬਾਗੀ ਚੋਣ ਮੈਦਾਨ ਵਿੱਚ ਡਟ ਗਏ ਹਨ। ਬੰਗਾ ਤੋਂ ਚੌਧਰੀ ਤਰਲੋਚਨ ਸਿੰਘ ਸੂੰਢ, ਨਕੋਦਰ ਤੋਂ ਗੁਰਬਿੰਦਰ ਸਿੰਘ ਅਟਵਾਲ, ਜਲੰਧਰ ਪੱਛਮੀ ਤੋਂ ਸੁਰਿੰਦਰ ਮਹੇ ਅਤੇ ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ ਨੇ ਅਜਿਹੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਬਿਨਾਂ ਚੋਣ ਮੈਦਾਨ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ।