Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

resham singh sandhu california

resham singh sandhu california

ਬੀਤੇ ਦਿਨ ਦਿੱਲੀ ਹਵਾਈ ਅੱਡੇ 'ਤੇ ਗ੍ਰਿਫਤਾਰ ਕਰਕੇ ਪੰਜਾਬ ਪੁਲਿਸ ਦੇ ਹਵਾਲੇ ਕੀਤੇ ਗਏ ਕੈਲੇਫੋਰਨੀਆ ਨਿਵਾਸੀ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਮਰੀਕਾ ਯੂਨਿਟ ਦੇ ਮੀਤ ਪ੍ਰਧਾਨ ਰੇਸ਼ਮ ਸਿੰਘ ਸੰਧੂ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੇਸ਼ ਵਿਦੇਸ਼ ਦੀਆਂ ਵੱਖ-ਵੱਖ ਸਿੱਖ ਜਥੇਬੰਦਆਂ ਵਲੋਂ ਬੀਤੇ ਸਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਬਾ ਵਿਖੇ ਸੱਦੇ ਗਏ ਪੰਥਕ ਇਕੱਠ ਨੂੰ ਲੈ ਕੇ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਕੇਸ ਵਿੱਚ ਕੈਲੇਫੋਰਨੀਆ (ਅਮਰੀਕਾ) ਨਿਵਾਸੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੀਤ ਪ੍ਰਧਾਨ ਰੇਸ਼ਮ ਸਿੰਘ ਸੰਧੂ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਸੀ ਜਿਸਤੇ ਉਨ੍ਹਾਂ ਦੇ ਮੁੜ ਭਾਰਤ ਆਉਣ 'ਤੇ ਬੀਤੇ ਕੱਲ੍ਹ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕ ਕੇ ਗ੍ਰਿਫਤਾਰ ਕਰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।