ਸਿੱਖ ਯੂਥ ਆਫ ਪੰਜਾਬ ਨੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਲਈ ਸਰਕਾਰੀ ਤੰਤਰ ਨੂੰ ਦੋਸ਼ੀ ਦੱਸਦਿਆਂ ਕੀਤਾ ਰੋਸ ਪ੍ਰਦਰਸ਼ਨ

ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਨੂੰ ਸਰਕਾਰੀ ਤੰਤਰ ਹੱਥੋਂ ਹੋਇਆ ਕਤਲ ਦੱਸਦਿਆਂ ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਸਰਕਾਰੀ ਕਾਲੇਜ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਇਸ ਦੀ ਨਿਆਇਕ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਸਜਾ ਮਿਲਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਿੰਦੂਤਵ ਵਿਚਾਰਧਾਰਾ ਵਿਰੁੱਧ ਕੀਤੇ ਜਾ ਰਹੇ ਇਸ ਘੋਲ ਵਿੱਚ ਉਹ ਦਲਿਤ ਵਿਦਿਆਰਥੀ ਸੰਗਠਨਾ ਦੇ ਨਾਲ ਖੜੇ ਹਨ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਅਸਤੀਫੇ ਦੀ ਮੰਗ ਅਤੇ ਹੋਰ ਮੰਗਾਂ ਦਾ ਸਮਰਥਨ ਕਰਦੇ ਹਨ।