Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

RSS

RSS

ਉੱਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਬੀਤੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਹੋ ਰਹੇ ਸ਼ਾਂਤਮਈ ਵਿਖਾਵਿਆਂ ਬਾਰੇ ਅਚਾਨਕ ਹਿੰਸਾ ਦੀ ਸਥਿੱਤੀ ਬਣ ਜਾਣੀ ਬੇਹੱਦ ਅਫ਼ਸੋਸਨਾਕ ਤੇ ਖੌਫਨਾਕ ਗੱਲ ਹੈ।
ਨਵੇਂ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਟਰਾਈ ਸਿਟੀ ਐਕਸਨ ਕਮੇਟੀ ਦੇ ਸੱਦੇ ਉਤੇ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੇ ਹੱਥਾਂ ਵਿਚ ਤਿਰੰਗੇ ਫੜ ਕੇ ਮੋਦੀ ਸਰਕਾਰ ਦੇ ਵਿਰੁੱਧ ਨਾਹਰੇ ਮਾਰਦਿਆਂ ਇਹ ਅਹਿਦ ਲਿਆ ਕਿ ਉਹ ਨਵੀਂ ਕਿਸਮ ਦੀ ਜਨਗਣਨਾ (ਐਨ ਆਰ ਪੀ) ਦਾ ਵਿਰੋਧ ਕਰਨਗੇ|
ਆਕਸਫੋਰਡ ਡਿਕਸ਼ਨਰੀ ਅਨੁਸਾਰ 'ਕਲਟ' ਦਾ ਮਤਲਬ ਹੈ ਉਹ ਧਾਰਮਿਕ ਗਰੁੱਪ ਜੋ ਆਪਣੇ ਧਾਰਮਿਕ ਵਿਸ਼ਵਾਸ਼ਾਂ ਨੂੰ ਕੱਟੜਤਾ ਨਾਲ ਮੰਨਦੇ ਹਨ ਅਤੇ ਕਈ ਤਰੀਕੇ ਦੀਆਂ ਰਸਮਾਂ ਕਰਦੇ ਹਨ ਅਤੇ ਉਹ ਕਿਸੇ ਸਥਾਪਤ ਧਰਮ ਦਾ ਹਿੱਸਾ ਨਹੀਂ ਹੁੰਦੇ।'
1984 ਦੀ ਸਿੱਖ ਨਸਲਕੁਸ਼ੀ ਵਿਚ ਹਜ਼ਾਰਾਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਜਾਇਜ਼ ਦੱਸਣ ਵਾਲੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਵਿਚਾਰਕ ਤੇ ਆਗੂ ਰਹੇ ਨਾਨਾ ਦੇਸ਼ਮੁਖ ਨੂੰ ਮਰਨ ਤੋਂ ਬਾਅਦ "ਭਾਰਤ ਰਤਨ" ਦਾ ਸਰਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਹੈ।

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ਵਿਚ ਵਿਚ 7 ਤੋਂ 9 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਵ ਹਿੰਦੂ ਕਾਂਗਰਸ ਵਿਚ ਮੁੱਖ ਬੁਲਾਰੇ ਦੇ ਤੌਰ ‘ਤੇ ਸ਼ਮੂਲੀਅਤ ਕਰਨ ਲਈ ਪਹੁੰਚ ਰਹੇ ਆਰ ਐਸ ਐਸ ਮੁਖੀ ਮੋਹਨ ਬਾਗਵਤ ਦੇ ਵਿਰੋਧ ਲਈ ਅਮਰੀਕਾ ਦੀਆਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਇਸ ਵਿਰੋਧ ਵਿਚ ਸ਼ਾਮਿਲ ਹੋਣ ਲਈ ਸਿੱਖ […]

ਸਟਾਕਟਨ (ਬਲਵਿੰਦਰਪਾਲ ਸਿੰਘ ਖਾਲਸਾ): ਅਮਰੀਕੀ ਸਿੱਖ ਜਥੇਬੰਦੀਆਂ ਨੇ ਅਮਰੀਕਾ ਵਿੱਚ ਵਸਦੇ ਸਿੱਖਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਅਮਰੀਕੀ ਫੈਡਰਲ ਵਿਧਾਨਪਾਲਿਕਾ ਕਾਂਗਰਸ ਦੇ ਨੁਮਾਂੀੲੰਦੇ ਜੈਰੀ ਮੈਕਨਰਨੀ ਨੂੰ ਜਾਣੂ ਕਰਵਾਇਆ ਤੇ ਮੰਗ ਕੀਤੀ ਕਿ ਆਰ ਐਸ ਐਸ ਦੇ ਮੁਖੀ ਮੋਹਨ ਭਾਗਵਤ ਤੇ ਯੂ.ਪੀ. ਦੇ ਮੁੱਖ ਮੰਤਰੀ ਅਦਿਿਤਆ ਨਾਥ ਯੋਗੀ ਦੇ ਅਮੀਰਕਾ ਦਾਖਲੇ ਉਤੇ ਪਾਬੰਦੀ ਲਵਾਈ ਜਾਵੇ। ਸਿੱਖ ਆਗੂਆਂ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਇਹ ਨਿਯੁਕਤੀ ਬਾਦਲਾਂ ਵਲੋਂ ਭਾਜਪਾ ਨਾਲ ਕੀਤੀ ਸੌਦੇਬਾਜੀ ਤਹਿਤ ਹੋਈ ਹੈ। ਅੱਜ ਇਥੇ ਪਾਕਿਸਤਾਨ ਲਈ ਰਵਾਨਾ ਹੋਣ […]

ਰਾਸ਼ਟਰੀ ਸਵੈਸੇਵਕ ਸੰਘ (ਰ.ਸ.ਸ.) ਦੇ ਆਗੂ ਤੇ ਫੌਜ ਦੇ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਦੇ ਮਾਮਲੇ ਵਿੱਚ ਅੱਠ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵੱਲੋਂ ਕੀਤੇ ਗਏ ਦਾਅਵੇ ਹੁਣ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।

ਚੰਡੀਗੜ੍ਹ: ਅਮਰੀਕਾ ਦੀ ਖੂਫੀਆ ਅਦਾਰੇ ਸੀ.ਆਈ.ਏ ਵਲੋਂ ਜਾਰੀ ਕੀਤੀ ਗਈ ਤਾਜ਼ਾ “ਵਿਸ਼ਵ ਤੱਥਕਿਤਾਬ” ਵਿਚ ਹਿੰਦੂਤਵੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਨਾਲ ਸਬੰਧਿਤ ਸੰਸਥਾਵਾਂ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਨੂੰ “ਧਾਰਮਿਕ ਅੱਤਵਾਦੀ ਸੰਸਥਾਵਾਂ” ਐਲਾਨਿਆ ਗਿਆ ਹੈ। ਸੀ.ਆਈ.ਏ ਨੇ ਇਹਨਾਂ ਸੰਸਥਾਵਾਂ ਨੂੰ ਰਾਜਨੀਤਕ ਦਬਾਅ ਬਣਾਉਣ ਲਈ ਵਰਤੀਆਂ ਜਾਣ ਵਾਲੀਆਂ ਸੰਸਥਾਵਾਂ ਵਿਚ ਸ਼ਾਮਿਲ ਕੀਤਾ ਹੈ ਜੋ ਰਾਜਨੀਤੀ […]

ਕਰਤਾਰਪੁਰ: ਆਰ.ਐਸ.ਐਸ ਵਲੋਂ ਸਿੱਖ ਸੰਸਥਾਵਾਂ ਵਿਚ ਕੀਤੀ ਜਾ ਰਹੀ ਸਿੱਧੀ ਅਤੇ ਅਸਿੱਧੀ ਦਖਲ ਅੱਜ ਸਿੱਖ ਸਫਾਂ ਵਿਚ ਵੱਡੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਤੇ ਇਹ ਫਿਕਰ ਉਸ ਸਮੇਂ ਹੋਰ ਵੱਧ ਜਾਂਦਾ ਹੈ ਜਦੋਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਸਿੱਖਾਂ ਵਲੋਂ ਚੁਣੇ ਗਏ ਨੁਮਾਂਇੰਦੇ ਹੀ ਆਰ.ਐਸ.ਐਸ ਦੀਆਂ ਸਿੱਖ ਵਿਰੋਧੀ ਨੀਤੀਆਂ ਦੇ ਚਾਹੁੰਦਿਆਂ, ਨਾ-ਚਾਹੁੰਦਿਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।