ਬਲਦੀ 'ਤੇ ਤੇਲ ਪਾਉਣ ਵਾਲੀ ਗੱਲ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੇ ਕੀਤੀ ਹੈ। ਸਿੱਧੂ ਮੂਸੇਵਾਲੇ ਨੇ ਬਲਦੇਵ ਸਿੰਘ ਨੂੰ ਕਰੋਨਾ ਵਾਇਰਸ ਫੈਲਾਉਣ ਵਾਸਤੇ ਦੋਸ਼ੀ ਗਰਦਾਨਿਆਂ ਇਕ ਗਾਣਾ ਗਾਇਆ ਹੈ। ਇਸ ਗਾਣੇ ਵਿੱਚ ਬਲਦੇਵ ਸਿੰਘ ਦੀਆਂ ਤਸਵੀਰਾਂ ਵਰਤੀਆਂ ਗਈਆਂ ਨੇ ਅਤੇ ਉਸ ਨੂੰ ਪਾਪੀ ਤੱਕ ਕਹਿ ਦਿੱਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਭਾਈ ਹਰਮਿੰਦਰ ਸਿੰਘ ਦੀ 32ਵੀਂ ਯਾਦ ਵਿੱਚ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ 4 ਫ਼ਰਵਰੀ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲਿਆਂ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਝੀਂ ਕਰ ਰਿਹੇ ਹਾਂ।