ਖਾਲਿਸਤਾਨੀ ਸ਼ਹੀਦ ਭਾਈ ਟੈਣੀ ਦੇ ਸ਼ਹੀਦੀ ਦਿਹਾੜੇ ਤੇ ਨੋਜਵਾਨਾਂ ਨੇ ਸੰਘਰਸ਼ ਪ੍ਰਤੀ ਵਚਨਬੱਧਤਾ ਪ੍ਰਗਟ ਕੀਤੀ

ਜਲੰਧਰ: ਖਾਲਸਾ ਰਾਜ ਦੀ ਪ੍ਰਾਪਤੀ ਲਈ ਸਿੱਖ ਕੌਮ ਵੱਲੋਂ ਬੀਤੇ ਦਹਾਕਿਆਂ ਦੌਰਾਨ ਲੜੇ ਗਏ ਸੰਘਰਸ਼ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੀ ਗੁਰਸਿੱਖ ਜੋੜੀ ਸ਼ਹੀਦ ਭਾਈ ਰਮਿੰਦਰਜੀਤ ਸਿੰਘ ਟੈਣੀ ਬੱਬਰ ਅਤੇ ਸ਼ਹੀਦ ਬੀਬੀ ਮਨਜੀਤ ਕੌਰ ਬੱਬਰ ਦਾ ਸ਼ਹੀਦੀ ਦਿਹਾੜਾ ਬੀਤੇ ਸ਼ਨੀਵਾਰ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ ਗਿਆ। ਗੁਰਦੁਆਰਾ ਸਿੰਘ ਸਭਾ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਪਹੁੰਚੇ ਸਿੱਖ ਆਗੂਆਂ ਜਿਨ੍ਹਾਂ ਵਿੱਚ ਖਾਸ ਤੌਰ ਤੇ ਨੌਜਵਾਨ ਆਗੂ ਸ਼ਾਮਿਲ ਸਨ, ਉਨ੍ਹਾਂ ਨੇ ਆਜ਼ਾਦ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਨੂੰ ਸ਼ਹੀਦਾਂ ਦਾ ਮਕਸਦ ਦੱਸਦਿਆਂ ਇਸ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦਰਸਾਈ।
“ਸ਼ਹੀਦ ਅਤੇ ਸਾਡੇ ਫਰਜ਼” ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਸ. ਪ੍ਰਭਜੋਤ ਸਿੰਘ

ਸਾਬਿਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ “ਸਿੱਖ ਯੂਥ ਆਫ ਪੰਜਾਬ” ਵੱਲੋਂ ਜਲੰਧਰ ਵਿਖੇ “ਸ਼ਹੀਦ ਅਤੇ ਸਾਡੇ ਫਰਜ਼” ਵਿਸ਼ੇ ਤੇ ਕਾਨਫਰੰਸ ਕਰਵਾਈ ਗਈ।ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ “ਸਿੱਖ ਯੂਥ ਆਫ ਪੰਜਾਬ” ਦੇ ਮੁੱਖ ਸਲਾਹਕਾਰ ਸ. ਪ੍ਰਭਜੋਤ ਸਿੰਘ।
ਧਾਰਮਿਕ ਅਤੇ ਰਾਜਨੀਤਿਕ ਚੇਤਨਾ ਪੈਦਾ ਕਰ ਰਹੀ ਜਥੇਬੰਦੀ “ਸਿੱਖ ਯੂਥ ਆਫ ਪੰਜਾਬ” ਦੇ ਆਗੂ ਪ੍ਰਭਜੋਤ ਸਿੰਘ ਨਾਲ ਖਾਸ ਮੁਲਾਕਾਤ ਵੇਖੋ

ਸਿੱਖ ਨੌਜਵਾਨਾਂ ਵਿੱਚ ਧਾਰਮਿਕ ਅਤੇ ਰਾਜਨੀਤਿਕ ਚੇਤਨਾ ਪੈਦਾ ਕਰਕੇ ਉਨ੍ਹਾਂ ਨੂੰ ਜਥੇਬੰਦ ਕਰਨ ਲਈ ਲਗਾਤਾਰ ਯਤਨ ਕਰ ਰਹੀ ਜਥੇਬੰਦੀ “ਸਿੱਖ ਯੂਥ ਆਫ ਪੰਜਾਬ” ਦੇ ਮੁੱਖ ਸਲਾਹਕਾਰ ਸ. ਪ੍ਰਭਜੋਤ ਸਿੰਘ ਨਾਲ ਉਨ੍ਹਾਂ ਦੀ ਜਥੇਬੰਦੀ ਦੇ ਉਦੇਸ਼ ਅਤੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਖਾਲ ਗੱਲਬਾਤ ਕੀਤੀ ਗਈ।
