ਸਹਾਰਨਪੁਰ ਵਿੱਚ ਹੋਈ ਫਿਰਕੂ ਹਿੰਸਾ ਆਰਥਿਕ ਨੁਕਸਾਨ ਤੋਂ ਪੀੜਤ ਸਿੱਖਾਂ ਦੀ ਮੱਦਦ ਦਾ ਐਲਾਨ ਕਰਦਿਆਂ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਮ੍ਰਿਤਸਰ ਨੇ ਫਿਰਕੂ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਹਿੰਸਾ ਨੂੰ ਭੜਕਾਉਣ ਤੇ ਫਿਰਕਿਆਂ ਵਿੱਚ ਪਾੜ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਸਹਾਰਨਪੁਰ ਵਿੱਚ ਗੁਰਦੁਆਰਾ ਸਹਿਬ ‘ਤੇ ਹੋਏ ਹਮਲੇ ਤੋਂ ਬਾਅਦ ਦੋ ਘੱਟ ਗਿਜ਼ਤੀ ਕੌਮਾਂ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਪੈਦਾ ਹੋਏ ਟਕਰਾਅ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤਟ ਵੀਹ ਦੇ ਕਰੀਭ ਜ਼ਖਮੀ ਹੋ ਗਏ ਸਨ,ਦੇ ਕੇਸ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਮਸੂਦ ‘ਤੇ ਪਰਚਾ ਦਰਜ਼ ਕੀਤਾ ਗਿਆ ਹੈ।
ਸਹਾਰਨਪੁਰ ਵਿੱਚ ਦੋ ਘੱਟ ਗਿਣਤੀ ਕੌਮਾਂ ਵਿੱਚ ਹੋਏ ਟਕਰਾਅ, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਸੀ, ਤੋਂ ਬਾਅਦ ਖਰਾਬ ਹੋਏ ਮਾਹੌਲ ਵਿੱਚ ਕੁਝ ਸੁਧਾਰ ਹੋਣ ‘ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਨਵਾਂ ਸ਼ਹਿਰ ਇਲਾਕੇ 'ਚ ਕੁੱਝ ਸਮੇਂ ਲਈ ਕਰਫਿਊ 'ਚ ਢਿੱਲ ਦੇ ਦਿੱਤੀ ਤਾਂਕਿ ਲੋਕ ਆਪਣੀਆਂ ਦੈਨਿਕ ਜਰੂਰਤਾਂ ਦਾ ਸਾਮਾਨ ਬਾਜ਼ਾਰਾਂ ਤੋਂ ਖਰੀਦ ਸਕਣ।
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਜਿਸ ਵਿੱਚ ਦੋ ਸਿੱਖਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਦੋ ਫਿਰਕਿਆਂ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਜੰਮੂ ਦੇ ਸਿੱਖ ਭਾਈਚਾਰੇ ਨੇ ਜੰਮੂ-ਪਠਾਨਕੋਟ ਕੌਮੀ ਸ਼ਾਹਰਾਹ ‘ਤੇ ਪ੍ਰਦਰਸ਼ਨ ਕੀਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਸਹਾਰਨਪੁਰ ਦੇ ਦੰਗਾਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁਸਲਮਾਨ ਵਿਅਕਤੀਆਂ ਵੱਲੋਂ ਸਿੱਖਾਂ ‘ਤੇ ਕੀਤੇ ਹਿੰਸਕ ਹਮਲੇ ਵਿੱਚ ਦੋ ਸਿੱਖਾਂ ਦੀ ਮੌਤ ਹੋ ਗਈ ਹੈ ਜਦਕਿ ਉੱਨੀ ਵਿਅਕਤੀਆਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ।
ਯੂਪੀ ਦੇ ਸਹਾਰਨਪੁਰ 'ਚ ਦੋ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ 'ਚ ਝੜਪ ਤੋਂ ਬਾਅਦ ਸਹਿਰ ਦੇ ਕੁਝ ਹਿੱਸਿਆਂ 'ਚ ਕਰਫਿਊ ਲਗਾ ਦਿੱਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਝਗੜਾ ਗੁਰਦੁਆਰਾ ਨਾਲ ਸਬੰਧਿਤ ਇੱਕ ਪਲਾਟ ਦੇ ਮਸਲੇ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ।