13 ਅਪ੍ਰੈਲ 1978 ਦੇ ਖੂਨੀ ਸਾਕੇ ਨੂੰ ਯਾਦ ਕਰਦਿਆਂ ਅਜਿਹੀਆਂ ਕਈ ਘਟਨਾਵਾਂ ਇੱਕ ਦ੍ਰਿਸ਼-ਲੜੀ ਵਾਙ ਅੱਖਾਂ ਮੁਹਰੇ ਚਲ ਪੈਂਦੀਆਂ ਹਨ ਜਿਥੇ ਆਪਣੇ ਇਸ਼ਟ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਦੇ ਹੱਕ ਵਿੱਚ ਨਿੱਤਰੇ ਸਿੱਖਾਂ ਨੂੰ ਸ਼ਹੀਦੀ ਜਾਮ ਪੀਣ ਦੇ ਮਾਰਗ ਚੱਲਣਾ ਪਿਆ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ 13 ਅਪ੍ਰੈਲ 1978 ਦੇ ਸਾਕੇ 'ਚ ਸ਼ਹੀਦ ਹੋਏ 13 ਸਿੰਘਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਅੰਗੀਠਾ ਸਾਹਿਬ, ਰਾਮਸਰ ਰੋਡ, ਅੰਮ੍ਰਿਤਸਰ ਵਿਖੇ ਅਰਦਾਸ ਕੀਤੀ ਗਈ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਰਣਜੀਤ ਸਿੰਘ ਅਰਦਾਸ ਕੀਤੀ।
ਅੱਜ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸਿੰਘਾਂ ਨੇ ਗੁਰਦੁਆਰਾ ਅੰਗੀਠਾ ਸਾਹਿਬ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਵਿਖੇ 13 ਅਪ੍ਰੈਲ 1978 ਸਾਕੇ ਦੇ 13 ਸ਼ਹੀਦ ਸਿੰਘਾਂ ਅਤੇ ਮੌਜੂਦਾ ਸਿੱਖ ਸੰਘਰਸ਼ ਦੇ ਸਮੂਹ ਖ਼ਾਲਿਸਤਾਨੀ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ।