ਮਨੁੱਖੀ ਹੱਕਾਂ ਦੀ ਰਾਖੀ ਲਈ ਸਰਗਰਮ ਜਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਝੂਠੇ ਮੁਕਾਬਲਿਆਂ ਦੇ ਦੋਸ਼ੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਨਮਾਨਿਤ ਕਰਨ ਦਾ ਗੰਭੀਰ ਨੋਟਿਸ ਲੈਦਿਆਂ ਕਿਹਾ ਹੈ ਕਿ “ਸਿੱਖਾਂ ਦੇ ਕਾਤਲਾਂ ਦਾ ਸਨਮਾਨ ਸਿੱਖ ਜਗਤ ਤੇ ਮਨੱਖਤਾ ਦਾ ਅਪਮਾਨ ਹੈ। ਇਸ ਕਰਕੇ ਸ਼ੌ.ਗੁ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ”।
ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੰਗਰਾਂ ਲਈ ਕੁੱਝ ਰਾਸ਼ਨ ਸਮਗ੍ਰੀ ਮੁਅੱਤਲ ਸ਼ੁਦਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਬਾਦਲ ਪਰਿਵਾਰ ਦੀਆਂ ਅਪੀਲਾਂ ਉਪਰੰਤ ਭੇਟ ਕੀਤੀ ਗਈ ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੱਜ ਵੱਜ ਕੇ ਸਨਮਾਨ ਕਰਨ ਦੀਆਂ ਤਸਵੀਰਾਂ ਮੀਡੀਆ ਵਿੱਚ ਛਪੀਆਂ ਹਨ। ਹਰ ਪੰਥ ਦਰਦੀ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਤੋਂ ਹੈਰਾਨ ਹੈ।
ਜਸਟਿਸ ਰਣਜੀਤ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ਉੱਤੇ ਪੱਤਰ ਭੇਜਿਆ ਗਿਆ ਹੈ।
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ ਵਿਰੁਧ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ 51 ਜੀਆਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿੱਤ ਘਰ ਦੇ ਬਾਹਰ ਧਰਨਾ ਲਾਇਆ ਗਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ, 2015 ਨੁੰ ਗੋਲੀ ਚਲਾਉਣ ਵਾਲੇ ਮੋਗੇ ਦੇ ਤਤਕਾਲੀ ਜਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਾ ਮਿਲਣ ਦੀ ਖਬਰ ਹੈ।
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ ਦੀ ਅਦਾਲਤ ਚ ਪੇਸ਼ੀ ਲਈ ਲਿਆਂਦਾ ਗਿਆ।
ਬੀਤੇ ਕੱਲ੍ਹ (22 ਅਪਰੈਲ ਨੂੰ) ਇਥੋਂ ਦੀ ਸਥਾਨਕ ਅਦਾਲਤ ਨੇ ਸਾਕਾ ਕੋਟਕਪੂਰਾ 2015 ਨਾ ਜੁੜ ਇਕ ਮਾਮਲੇ ਵਿਚ ਸੁਣਵਾਈ 10 ਜੂਨ ਤੱਕ ਅੱਗੇ ਪਾ ਦਿੱਤੀ।
ਸਾਕਾ ਕੋਟਕਪੂਰਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਾਰਾਜ ਉਮਰਾਨੰਗਲ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਕੱਲ੍ਹ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਾਈ ਗਈ ਇਕ ਅਰਜੀ ਤੇ ਸੁਣਾਏ ਗਏ ਫੈਸਲੇ ਬਾਰੇ ਫੈਲ ਰਹੀ ਇਹ ਖਬਰ ਕਿ ਉਮਰਾਨੰਗਲ ਨੂੰ ਜਮਾਨਤ ਮਿਲ ਗਈ ਹੈ ਦਰੁਸਤ ਨਹੀਂ ਹੈ।
ਪੰਜਾਬ ਸਰਕਾਰ ਦੇ ਜੇਲ੍ਹ ਮਿਹਕਮੇ ਨੇ ਸਾਕਾ ਬਹਿਬਲ ਕਲਾਂ ਤੇ ਸਾਕਾ ਕੋਟਕਪੂਰਾ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤੇ ਪਟਿਆਲਾ ਜੇਲ੍ਹ ਵਿੱਚ ਬੰਦ ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
Next Page »