ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਸ਼ਹੀਦ ਭਾਈ ਝਿਲਮਣ ਸਿੰਘ ਗੋਰਸੀਆਂ ਤੇ ਸ਼ਹੀਦ ਭਾਈ ਬਲਧੀਰ ਸਿੰਘ ਰਾਮਗੜ੍ਹ ਨੂੰ ਪੰਜਾਬ ਦੀ ਅਕਾਲੀ ਬਰਨਾਲਾ ਸਰਕਾਰ ਦੀ ਪੁਲੀਸ ਨੇ 4 ਫਰਵਰੀ, 1986 ਨੂੰ ਨਕੋਦਰ ਵਿਚ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਾਕਾ ਬਹਿਬਲ ਕਲਾਂ 2015 ਬਾਰੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਦੇ ਲੇਖੇ ਨੂੰ ਪੰਜਾਬ ਵਿਧਾਨ ਸਭਾ ਦੇ ਆਉਂਦੇ ਇਜਲਾਸ ਦੌਰਾਨ ਜਨਤਕ ਕਰਨ ਦੇ ਐਲਾਨ ਤੋਂ ਬਾਅਦ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਨੇ ਦੂਜੀ ਵਾਰ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਾਕਾ ਨਕੋਦਰ 1986 ਬਾਰੇ ਜਸਟਿਸ ਗੁਰਨਾਮ ਸਿੰਘ ਦੀ ਜਾਂਚ ਦਾ ਲੇਖਾ ਵੀ ਜਨਤਕ ਕਰਨ ਲਈ ਕਿਹਾ ਹੈ।