ਅੰਮ੍ਰਿਤਸਰ, 12 ਮਈ 2014):-ਸਿੱਖ ਹਿੱਤਾਂ ਲਈ ਲੰਮੇ ਸਮੇਂ ਤੋਂ ਜੂਝ ਰਹੀ ਸਿੱਖ ਜੱਥੇਬੰਦੀ ਦਲ ਖ਼ਾਲਸਾ ਵੱਲੋਂ ਸਾਕਾ ਨੀਲਾ ਤਾਰਾ ਦੀ 6 ਜੂਨ ਨੂੰ ਮਨਾਈ ਜਾ ਰਹੀ 30ਵੀਂ ਸ਼ਹੀਦੀ ਯਾਦ ਮੌਕੇ 5 ਜੂਨ ਨੂੰ ਅੰਮ੍ਰਿਤਸਰ ਸ਼ਹਿਰ 'ਚ ਵੱਡੇ ਪੱਧਰ 'ਤੇ ਘੱਲੂਘਾਰਾ ਯਾਦਗਾਰੀ ਮਾਰਚ ਕੱਢੇ ਜਾਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਿਸ ਦੀ ਸਮਾਪਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ।