ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਸਾਲ 1000 ਨਵੇਂ ਪਿੰਡਾਂ ਨੂੰ 10 ਘੰਟੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਇਆ ਕਰੇਗੀ ਅਤੇ ਇਸ ਸਕੀਮ ਤਹਿਤ ਹੁਣ ਤੱਕ 1852 ਪਿੰਡਾਂ ਨੂੰ 10 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।
ਰੇਤੇ ਦੀਆਂ ਖੱਡਾਂ ਦੀ ਨਿਲਾਮੀ ’ਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਕਮਿਸ਼ਨ ਨੇ ਵੀਰਵਾਰ (10 ਅਗਸਤ) ਨੂੰ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ। ਮੁੱਖ ਮੰਤਰੀ ਦਫਤਰ ਅਤੇ ਹੋਰਨਾਂ ਨੇ ਰਿਪੋਰਟ ਬਾਰੇ ਚੁੱਪ ਵੱਟ ਲਈ ਹੈ, ਪਰ ਕਮਿਸ਼ਨ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਆਸਾਰ ਹਨ।