ਪੰਜਾਬ 'ਚ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਿਆਸਤਦਾਨਾਂ ਵਲੋਂ ਆਪਣੀਆਂ ਪੁਰਾਣੀਆਂ ਸਿਆਸੀ ਜਮਾਤਾਂ ਨੂੰ ਛੱਡ ਕੇ ਨਵੀਂਆਂ ਪਾਰਟੀਆਂ 'ਚ ਜਾਣ ਦਾ ਰੁਝਾਨ ਸ਼ੁਰੂ ਹੋ ਚੁੱਕਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਗਿੱਦੜਬਾਹਾ ਤੋਂ ਆਗੂ ਸੰਤ ਸਿੂੰਘ ਬਰਾੜ ਦੇ ਲੜਕੇ ਕੁਲਜੀਤ ਸਿੰਘ ਮੌਂਟੀ ਬਰਾੜ ਦੇ 'ਆਪ' 'ਚ ਸ਼ਾਮਲ ਹੋਣ ਦੀ ਖ਼ਬਰ ਆਈ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੈ ਸਿੰਘ ਨੇ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਪਾਰਟੀ ਅੰਮ੍ਰਿਤਸਰ ਵਿਖੇ ਹੋ ਰਹੀ ਲੋਕ ਸਭਾ ਉਪ ਚੋਣ ਲੜੇਗੀ। ਹਾਲਾਂਕਿ ਉਨ੍ਹਾਂ ਉਮੀਦਵਾਰ ਦਾ ਨਾਂਅ ਨਹੀਂ ਦੱਸਿਆ।
ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਬੋਹਰ ਦੇ ਅਕਾਲੀ ਆਗੂਆਂ ਦੀ ਫਾਜ਼ਿਲਕਾ ਜੇਲ੍ਹ ਵਿੱਚ ਸ਼ਿਵ ਲਾਲ ਡੋਡਾ ਨਾਲ ਮੀਟਿੰਗ ਅਧਿਕਾਰੀਆਂ ਦੀ ਅੱਖਾਂ ਖੋਲਣ ਵਾਲੀ ਹੈ। ਆਪ ਆਗੂ ਨੇ ਕਿਹਾ ਕਿ ਡੋਡਾ ਵੱਲੋਂ ਜੇਲ ਵਿੱਚ ਖੁੱਲੇ ਤੌਰ ਉਤੇ ਸੰਗਤ ਦਰਸ਼ਨ ਲਗਾਇਆ ਜਾਂਦਾ ਸੀ, ਪਰ ਅਫਸਰਾਂ ਵੱਲੋਂ ਬਾਦਲਾਂ ਦੇ ਦਬਾਅ ਕਾਰਨ ਉਨਾਂ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਾਸਾ ਵੱਡਿਆ ਜਾਂਦਾ ਸੀ।
ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਕੇਂਦਰੀ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਕੇਂਦਰੀ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਸੀਪੀਆਈ ਐਮਐਲ ਲਿਬਰੇਸ਼ਨ ਦੇ ਆਗੂ ਬੰਤ ਸਿੰਘ ਝੱਬਰ ਨਾਲ ਮੰਗਲਵਾਰ ਮੁਲਾਕਾਤ ਕਰ ਕੇ ਉਨ੍ਹਾਂ ਕੋਲੋਂ ‘ਭੁਲੇਖੇ ਨਾਲ’ ਅਪਰਾਧੀਆਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਲਈ ਮੁਆਫ਼ੀ ਮੰਗੀ ਹੈ। ਕੇਜਰੀਵਾਲ ਨੇ ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਮਾਨਸਾ ਦੇ ਉਮੀਦਵਾਰ ਨਾਜਰ ਸਿੰਘ ਮਾਨਸ਼ਾਹੀਆ ਦੀ ਵੀ ਜਵਾਬਤਲਬੀ ਕੀਤੀ। ਉਂਜ ਇਹ ਸਾਫ਼ ਹੈ ਕਿ ਜਦੋਂ ਮਾਨਸਾ ਵਿੱਚ ਇੱਕੋ ਸਟੇਜ ’ਤੇ ਝੱਬਰ ਅਤੇ ਉਸ ਉਪਰ ਹਮਲਾ ਕਰਨ ਵਾਲੇ ਦੋ ਅਪਰਾਧੀਆਂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਜਾ ਰਿਹਾ ਸੀ ਤਾਂ ਇਸ ਬਾਰੇ ਝੱਬਰ ਨੂੰ ਪਹਿਲਾਂ ਹੀ ਜਾਣਕਾਰੀ ਸੀ। ਝੱਬਰ ਨੇ ਦੱਸਿਆ ਕਿ ਆਗੂਆਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਉਪਰ ਹਮਲਾ ਕਰਨ ਵਾਲੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ, ਉਨ੍ਹਾਂ ਨੂੰ ਉਮੀਦ ਹੀ ਨਹੀਂ ਸੀ ਕਿ ਇਸ ਦਾ ਐਨਾ ਰੌਲਾ ਪੈ ਜਾਵੇਗਾ।
ਆਮ ਆਦਮੀ ਪਾਰਟੀ ਦੀ 28 ਦਸੰਬਰ ਨੂੰ ਲੰਬੀ ਵਿੱਚ ਹੋਣ ਵਾਲੀ ਰੈਲੀ ਬਾਰੇ ਪਾਰਟੀ ਦਾ ਇਲਜ਼ਾਮ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਜਾਣਬੁੱਝ ਕੇ ਉਨ੍ਹਾਂ ਨੂੰ ਰੈਲੀ ਲਈ ਥਾਂ ਦੇਣ ਤੋਂ ਇਨਕਾਰ ਕਰ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਮਾਣਾ ਵਿੱਚ ਰੈਲੀ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਡਾ. ਬਲਬੀਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜਨਗੇ।
ਲੁਧਿਆਣਾ ਤੋਂ ਅਜ਼ਾਦ ਉਮੀਦਵਾਰ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਖਰਕਾਰ ਆਮ ਆਦਮੀ ਪਾਰਟੀ (ਆਪ) ਨਾਲ ਗੱਲ ਨਿਬੇੜ ਹੀ ਲਈ।
ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ 'ਆਪ' ਆਗੂਆਂ ਦੇ ਖਿਲਾਫ ਪਾਏ ਮਾਣਹਾਨੀ ਕੇਸ 'ਚ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ, 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਆਸ਼ੀਸ਼ ਖੇਤਾਨ ਖਿਲਾਫ਼ ਦੋਸ਼ ਆਇਦ ਕਰ ਦਿੱਤੇ ਗਏ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਇਸ ਨੂੰ ਇਕ ਵੱਡੀ ਜਿੱਤ ਕਰਾਰ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਹ ਕੇਜਰੀਵਾਲ ਅਤੇ 'ਆਪ' ਦੇ ਹੋਰ ਆਗੂਆਂ ਨੂੰ ਜੇਲ੍ਹ ਪਹੁੰਚਾ ਕੇ ਹੀ ਦਮ ਲੈਣਗੇ। ਇਹ ਮਾਮਲਾ ਇਥੇ ਰਵੀਇੰਦਰ ਕੌਰ ਜੇ.ਐਮ.ਆਈ.ਸੀ. ਦੀ ਅਦਾਲਤ ਦੇ ਵਿਚਾਰ ਅਧੀਨ ਹੈ ਜੋ ਕਿ ਬੀਤੀ 20 ਮਈ ਨੂੰ ਮਜੀਠੀਆ ਵੱਲੋਂ ਉਕਤ 'ਆਪ' ਆਗੂਆਂ ਖਿਲਾਫ ਇਹ ਕਹਿੰਦਿਆਂ ਦਰਜ ਕਰਵਾਇਆ ਸੀ ਕਿ ਇਹ ਆਗੂ ਉਨ੍ਹਾਂ ਦਾ ਨਾਂਅ ਨਸ਼ਿਆਂ 'ਚ ਬੇ-ਵਜ੍ਹਾ ਘੜੀਸ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੇ ਹਨ।
« Previous Page — Next Page »