ਪਿੰਡ ਡਾਚਰ ਵਿਚ ਹੋਏ ਸਿੱਖ ਇਕੱਠ ਨੇ ਭਾਜਪਾ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ

ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਾਚਰ ਦੀ ਸਿੱਖ ਸੰਗਤ ਨੇ ਅੱਜ ਇਕ ਇਕੱਠ ਕਰਕੇ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਨਾਲ ਸਬੰਧਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿੰਡ ਡਾਚਰ ਦੇ ਗੁਰਦੁਆਰਾ ਸਾਹਿਬ ਆਉਣ ਦਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਵਿਚ ਲੱਗੀ 20ਵੀਂ […]
ਹਰਿਆਣੇ ਦਾ ਮੁਖ ਮੰਤਰੀ ਸਿਖ ਕੌਮ ਤੋਂ ਮੁਆਫੀ ਮੰਗੇ : ਦਮਦਮੀ ਟਕਸਾਲ (ਮਹਿਤਾ)

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ, ਇਹਨਾਂ ਦੀ ਸਿਖਾਂ ਪ੍ਰਤੀ ਪਹੁੰਚ ‘ਚ ਕੋਈ ਫਰਕ ਨਜਰ ਨਹੀਂ ਆ ਰਿਹਾ।
ਤੀਜੇ ਘੱਲੂਘਾਰੇ ਤੋਂ ਬਾਅਦ ਪੰਜਾਬ ਤੇ ਸਿੱਖਾਂ ‘ਚ ਤੋਂ ਬਾਅਦ ਆਏ ਵੱਡੇ ਬਦਲਾਅ: ਭਾਈ ਮਨਧੀਰ ਸਿੰਘ ਦਾ ਭਵਾਨੀਗੜ੍ਹ ਵਿਖੇ ਵਖਿਆਨ

ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਭਾਰਤੀ ਫੌਜ ਦੇ ਹਮਲੇ ਦੇ ਕੀ ਕਰਾਨ ਸਨ? ਇਹ ਸਵਾਲ ਸਾਡੇ ਸਾਰਿਆਂ ਦੇ ਮਨ ਵਿੱਚ ਆਉਂਦਾ ਹੈ।
ਮੈਂ ਕਿੱਥੋਂ ਲਿਆਵਾਂ ਲੱਭ ਕੇ ਅੱਜ ਭਿੰਡਰਾਂਵਾਲਾ ਹੋਰ, ਵੇ ਮੈਂ ਰੋਂਦੀ ਧਰਤ ਪੰਜਾਬ ਦੀ (ਲੇਖਕ: ਸੁਖਦੀਪ ਸਿੰਘ ਬਰਨਾਲਾ)

ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਨੂੰ ਸਮਰਪਿਤ ਕਵਿਤਾ (“ਮੈਂ ਕਿੱਥੋਂ ਲਿਆਵਾਂ ਲੱਭ ਕੇ ਅੱਜ ਭਿੰਡਰਾਂਵਾਲਾ ਹੋਰ, ਵੇ ਮੈਂ ਰੋਂਦੀ ਧਰਤ ਪੰਜਾਬ ਦੀ”) ਸੁਖਦੀਪ ਸਿੰਘ ਬਰਨਾਲਾ(ਲੇਖਕ) ਵੱਲੋਂ ਬੀਂਤੇ ਦਿਨੀ ਜਾਰੀ ਕੀਤੀ ਗਈ।ਇਹ ਕਵਿਤਾ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਂਝੀ ਕਰ ਰਿਹੇ ਹਾਂ।
ਪੰਥ ਵਿਚ ਇੱਕ ਅਸੂਲੀ ਲਕੀਰ ਖਿੱਚ ਗਈ ਸੀ 1978 ਵਾਲੀ ਅਕਾਲੀ ਕਾਨਫਰੰਸ (ਲੇਖ)

29 ਅਕਤੂਬਰ 1978 ਨੂੰ ਲੁਧਿਆਣੇ ਵਾਲੀ ਸਰਬ ਹਿੰਦ ਅਕਾਲੀ ਕਾਨਫਰੰਸ ਦੀ ਪ੍ਰਮੁੱਖ ਘਟਨਾ ਇਹ ਸੀ ਕਿ ਅਕਾਲੀ ਦਲ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਰਮਿਆਨ ਵਿਚਾਰਧਾਰਕ ਟਕਰਾਅ-ਖੁੱਲ੍ਹ ਕੇ ਸਾਹਮਣੇ ਆਇਆ ਸੀ, ਇਹ ਟਕਰਾਅ ਨਿਰੰਕਾਰੀਆਂ ਨਾਲ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਅਖ਼ਤਿਆਰ ਕੀਤੀ ਨੀਤੀ ਦੇ ਮਾਮਲੇ ‘ਤੇ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲੈ ਲਿਆ ਹੈ। ਕੁਲਦੀਪ ਨਈਅਰ ਦੀਆਂ ਲਿਖਤਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 1980-90 ਦਹਾਕੇ ਦੌਰਾਨ ਸਿੱਖ ਸੰਘਰਸ਼ ਦੀ ਸ਼ਹੀਦਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਪਾਇਆ ਗਿਆ।
ਕੁਲਦੀਪ ਨਈਅਰ ਆਪਣੀ ਹਿੰਦੂ ਕੱਟੜਵਾਦੀ ਬੀਮਾਰ ਮਾਨਸਿਕਤਾ ਦਾ ਹੀ ਸਬੂਤ ਦੇ ਰਿਹਾ ਹੈ: ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਦੀਪ ਨਈਅਰ ਵੱਲੋਂ ਸੰਤ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਹੈਵਾਨੀਅਤ ਦਾ ਨੰਗਾ ਨਾਚ ਨੱਚਣ ਵਾਲੇ ਅਤੇ ਸਮਾਜਿਕ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲੇ ਸਿਰਸੇ ਵਾਲੇ ਸਾਧ ਨਾਲ ਆਪਣੇ ਲੇਖ ਵਿਚ ਤੁਲਨਾ ਕਰਨ ਦੀ ਸ਼ਰਾਰਤਪੂਰਨ ਕਾਰਵਾਈ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਨਈਅਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਭਿੰਡਰਾਂਵਾਲਿਆਂ ਦੀ ਸ਼ਹੀਦੀ ਹੋਣ ਉਪਰੰਤ 33 ਸਾਲ ਬਾਅਦ ਵੀ ਸਿੱਖ ਆਪਣੇ ਮਨ ਵਿਚ ਸਤਿਕਾਰ ਸਹਿਤ ਸਮੋਈ ਬੈਠੀ ਹੈ, ਤਾਂ ਉਨ੍ਹਾਂ ਵਿਚ ਧਰਮੀ, ਸਮਾਜਿਕ, ਇਨਸਾਨੀ ਅਤੇ ਇਖ਼ਲਾਕੀ ਗੁਣਾਂ ਦੀ ਭਰਮਾਰ ਹੋਣ ਦੀ ਹੀ ਬਦੌਲਤ ਹੈ।
ਜੇ ਮਹਾਂਰਾਸ਼ਟਰ ਸਰਕਾਰ ਨੇ ਸਿੱਖਾਂ ਪ੍ਰਤੀ ਗਲਤ ਜਾਣਕਾਰੀ ਨਾ ਹਟਾਈ ਤਾਂ ਅਦਾਲਤ ਜਾਵਾਂਗੇ: ਦਮਦਮੀ ਟਕਸਾਲ

ਮਹਾਰਾਸ਼ਟਰ ਦੇ ਸਕੂਲਾਂ ਵਿੱਚ ਨੌਵੀਂ ਜਮਾਤ ਦੀ ‘ਇਤਿਹਾਸ ਤੇ ਰਾਜਨੀਤੀ ਸ਼ਾਸਤਰ’ ਦੀ ਕਿਤਾਬ ਦੇ ਸਫ਼ਾ ਨੰਬਰ ਛੇ ਅਤੇ ਦਸ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ “ਅਤਿਵਾਦੀ” ਦੱਸੇ ਜਾਣ ’ਤੇ ਦਮਦਮੀ ਟਕਸਾਲ ਨੇ ਇਤਰਾਜ਼ ਪ੍ਰਗਟਾਉਂਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਸਬੰਧਤ ਧਿਰਾਂ ਨੂੰ ਚਿੱਠੀਆਂ ਭੇਜ ਕੇ ਕਿਤਾਬ ਵਿੱਚੋਂ ਉਪਰੋਕਤ ਗੱਲ ਹਟਾਉਣ ਦੀ ਅਪੀਲ ਕੀਤੀ ਹੈ। ਟਕਸਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਪਾਠਕ੍ਰਮ ਵਿੱਚ ਸੋਧ ਨਾ ਕੀਤੀ ਗਈ ਤਾਂ ਕਾਨੂੰਨੀ ਕਾਰਵਾਈ ਲਈ ਅਦਾਲਤ ‘ਚ ਪਹੁੰਚ ਕੀਤੀ ਜਾਏਗੀ।
ਸ਼ਹੀਦੀ ਗੈਲਰੀ: ਸ਼੍ਰੋਮਣੀ ਕਮੇਟੀ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪਰਿਵਾਰ ਦਾ ਸਨਮਾਨ

ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਦਮਦਮੀ ਟਕਸਾਲ (ਮਹਿਤਾ) ਵੱਲੋਂ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਮਿਤ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਅਮਰੀਕ ਸਿੰਘ ਦੀ ਯਾਦ ਵਿੱਚ ਪਾਠ ਸ਼ੁਰੂ ਕੀਤਾ ਗਿਆ।
ਗਿਆਨੀ ਹਰਨਾਮ ਸਿੰਘ ਨੇ ਨਵਦੀਪ ਗੁਪਤਾ ਵੱਲੋਂ ਸੰਤਾਂ ਬਾਰੇ ਸੱਚ ਲੋਕਾਂ ਸਾਹਮਣੇ ਲਿਆਉਣ ਦਾ ਕੀਤਾ ਸਵਾਗਤ

ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਖੜ੍ਹੀ ਹੈ। ਉਹਨਾਂ ਪੰਜਾਬ ਸਰਕਾਰ ਕੋਲ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਨਵਦੀਪ ਗੁਪਤਾ ਖਿਲਾਫ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਕਿਸਮ ਦੀ ਕੋਈ ‘ਹਰਕਤ’ ਹੁੰਦੀ ਹੈ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
