ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ 69ਵੇਂ ਜਨਮ ਦਿਹਾੜੇ ਨੂੰ ਮਨਾਉਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਭਰਵੇਂ ਇਕੱਠ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖਾਲਿਸਤਾਨ ਬਣਨ ਤੇ ਉਸ ਵਿੱਚ ਰਹਿਣ ਵਾਲੇ ਗੈਰ-ਜਿੰਮੀਦਾਰ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਵਾਂਗ ਖ਼ਾਲਿਸਤਾਨ ਸਟੇਟ ਕਾਇਮ ਹੋਣ ਦੇ ਪਹਿਲੇ ਦਿਨ ਹੀ ਸਟੇਟ ਵੱਲੋ ਜਮੀਨਾਂ ਦੀ ਵੰਡ ਕਰਕੇ ਦੂਸਰਿਆ ਦੇ ਬਰਾਬਰ ਮਾਲਕ ਬਣਾਇਆ ਜਾਵੇਗਾ । ਤਾਂ ਕਿ ਖ਼ਾਲਿਸਤਾਨ ਸਟੇਟ ਦਾ ਕੋਈ ਵੀ ਨਿਵਾਸੀ ਜਮੀਨਾਂ-ਜ਼ਾਇਦਾਦਾਂ ਤੋ ਬਗੈਰ ਨਾ ਹੋਵੇ ਅਤੇ ਸਭਨਾਂ ਦੀ ਮਾਲੀ ਹਾਲਤ ਮਜ਼ਬੂਤ ਰਹੇ ।
ਭਾਰਤੀ ਸਟੇਟ ਨੇ 11 ਫਰਵਰੀ 1984 ਨੂੰ ਮਕਬੂਲ ਭੱਟ ਨੂੰ ਫਾਂਸੀ ਚੜਾ ਕੇ ਸ਼ਹੀਦ ਕਰ ਦਿੱਤਾ ਸੀ। ਜਨਾਬ ਭੱਟ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਕਸ਼ਮੀਰ ਦੀ ਆਜ਼ਾਦੀ ਲਈ ਚੱਲ ਰਹੇ ਸੰਘਰਸ਼ ਵਿੱਚ ਉਥੋਂ ਦੇ ਲੋਕਾਂ ਲਈ ਰਾਹ ਦਸੇਰਾ ਹੈ ਅਤੇ ਕਸ਼ਮੀਰ ਦੇ ਲੋਕ ਆਪਣੇ ਇਸ ਆਗੂ ਨੂੰ ਅੱਜ ਵੀ ਬਾਬਾ-ਏ-ਕੌਮ ਦੇ ਨਾ ਨਾਲ ਯਾਦ ਕਰਦੇ ਹਨ।
ਸਿੱਖ ਵਿਦਵਾਨ ਅਤੇ ਲੇਖਕ ਸ੍ਰ. ਅਜਮੇਰ ਸਿੰਘ ਵੱਲੋਂ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੀ ਵਿਚਾਰਾਧਾਰਾ ਅਤੇ ਅਜੌਕੇ ਸਮੇਂ ਵਿੱਚ ਇਸਦੀ ਮਹੱਤਤਾ 'ਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਬਰਤਾਨੀਆਂ ਵਿੱਚ 9 ਨਵੰਬਰ, 2013 ਨੂੰ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਿੱਖ ਸਿਆਸਤ ਦੇ ਪਾਠਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਲੈਕਚਰ ਦੀ ਵੀਡੀਓੁ ਰਿਕਾਰਡਿੰਗ ਪੇਸ਼ ਕੀਤੀ ਜਾ ਰਹੀ ਹੈ।
ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਦੀ ਸੰਚਾਲਕ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਕਿਸੇ ਸਿੱਟੇ 'ਤੇ ਨਹੀਂ ਪਹੁੰਚੀ।
'ਤਿੰਨ ਜੂਨ ਤੋਂ ਲੈ ਕੇ ਛੇ ਜੂਨ ਤੱਕ ਲਗਾਤਾਰ ਤਿੰਨ ਦਿਨ ਤੇ ਤਿੰਨ ਰਾਤਾਂ ਜੁਝਾਰੂ ਸਿਘਾਂ ਵਲੋਂ ਫੌਜ ਦੇ ਕਹਿਰੀ ਹਮਲਿਆਂ ਨੂੰ ਪਛਾੜ ਕੇ ਰੱਖਿਆ ਗਿਆ। ਸੈਂਕੜੇ ਕਮਾਂਡੋਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ ਪਰਕਰਮਾ ਉਨ੍ਹਾਂ ਲਈ ਕਤਲਗਾਹ ਸਾਬਤ ਹੋਈ। ਅਖ਼ੀਰ ਛਿਥੇ ਪਏ ਫੌਜੀ ਕਮਾਂਡਰਾਂ ਵਲੋਂ ਛੇ ਜੂਨ ਦੀ ਸਵੇਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ ਅਤੇ ਗੋਲੇ ਮਾਰ ਮਾਰ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਹੁਣ ਸਿਰਫ਼ ਸੰਤ ਭਿੰਡਰਾਂਵਾਲਿਆਂ ਕੋਲ ਗਿਣਤੀ ਦੇ ਜੁਝਾਰੂ ਹੀ ਰਹਿ ਗਏ ਸਨ, ਉਹ ਵੀ ਲਗਭਗ ਜ਼ਖ਼ਮੀ ਹਾਲਤ ਵਿਚ। ਅੰਤ ਇਨ੍ਹਾਂ ਜੁਝਾਰੂਆਂ ਵਲੋਂ ਅਰਦਾਸਾ ਸੋਧ ਕੇ ਭਾਰਤੀ ਫੌਜ ਨਾਲ ਨੰਗੇ ਧੜ ਲੜਨ ਦਾ ਫੈਸਲਾ ਕੀਤਾ ਗਿਆ। [.....]
ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਦੀ ਪਵਿੱਤਰ ਲਈ ਜੂਝ ਕੇ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੱਤਰ ਭਾਈ ਈਸ਼ਰ ਸਿੰਘ ਦਾ ਅੱਜ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਉਟਾਹੁਹੁ 'ਚ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ ।
ਘੱਲੂਘਾਰਾ 1984 ਦੀ ਸਾਲਾਨਾ ਵਰੇਗੰਢ ਮੌਕੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਆਂ ਦੀ ਤਸਵੀਰ ਲੁਿਧਆਣਾ ਵਿੱਚ ਲੱਗੇ ਫਲੈਕਸ ਤੋਂ ਉਤਾਰਨ ਵਾਲੇ ਅਤੇ ਸਿੱਖ ਗੁਰੂਆਂ ਖ਼ਿਲਾਫ਼ ਆਪਣੇ ਫੇਸਬੁੱਕ ਖਾਤੇ ’ਤੇ ਅਪਸ਼ਬਦ ਲਿਖਣ ਵਾਲੇ ਤੀਕਸ਼ਣ ਮੇਹਤਾ ’ਤੇ ਦੀ ਲਧਿਅਣਾ ਜੇਲ ਵਿੱਚ ਕੈਦੀਆਂ ਵੱਲੋਂ ਚੰਗੀ ਭੁਗਤ ਸਾਵਰੀ ਗਈ।
ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਸੈਨ ਫਰਾਂਸਿਸਕੋ ਡਾਊਨ ਟਾਊਨ 'ਚ ਸਜਾਏ ਗਏ ਨਗਰ ਕੀਰਤਨ 'ਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ।
ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਹਰਾ ਸਿੰਘ ਤੇ ਹੋਰ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਮਦਮੀ ਟਕਸਾਲ ਜਥਾ ਭਿੰਡਰਾਂ ਸੰਗਰਾਵਾਂ ਅਤੇ ਸ਼ਬਦ ਗੁਰੂ ਪ੍ਰਚਾਰ ਸੰਤ ਸਮਾਜ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸੰਗਰਾਵਾਂ ਵਿਖੇ ਕਰਵਾਇਆ ਗਿਆ ।
ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਜੂਨ 1984 ਦੇ ਮਹਾਨ ਸ਼ਹੀਦ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਭਾਈ ਠਾਹਰਾ ਸਿੰਘ, ਜਨਰਲ ਭਾਈ ਸੁਬੇਗ ਸਿੰਘ ਅਤੇ ਹੋਰ ਸਮੂਹ ਸਿੰਘਾਂ ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਟਕਸਾਲ ਮੁੱਖੀ ਹਰਨਾਮ ਸਿੰਘ ਦੀ ਅਗਵਾਈ ਵਿੱਚ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ।
« Previous Page — Next Page »