ਸੰਤ ਭਿੰਡਰਾਂਵਾਲਿਆਂ ਦੇ ਨਗਰ ਤੋਂ ਬਾਪੂ ਸੂਰਤ ਸਿੰਘ ਦੇ ਨਗਰ ਤੱਕ ਵੰਗਾਰ ਮਾਰਚ 21 ਜੁਲਾਈ ਨੂੰ ਹੋਵੇਗਾ

ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਦੀ ਸੰਚਾਲਕ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਕਿਸੇ ਸਿੱਟੇ ‘ਤੇ ਨਹੀਂ ਪਹੁੰਚੀ।
ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ, ਵੀਹਵੀਂ ਸਦੀ ਦੀ ਅਣਸਾਵੀਂ ਜੰਗ —ਰਾਜਵਿੰਦਰ ਸਿੰਘ ਰਾਹੀ

‘ਤਿੰਨ ਜੂਨ ਤੋਂ ਲੈ ਕੇ ਛੇ ਜੂਨ ਤੱਕ ਲਗਾਤਾਰ ਤਿੰਨ ਦਿਨ ਤੇ ਤਿੰਨ ਰਾਤਾਂ ਜੁਝਾਰੂ ਸਿਘਾਂ ਵਲੋਂ ਫੌਜ ਦੇ ਕਹਿਰੀ ਹਮਲਿਆਂ ਨੂੰ ਪਛਾੜ ਕੇ ਰੱਖਿਆ ਗਿਆ। ਸੈਂਕੜੇ ਕਮਾਂਡੋਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ ਪਰਕਰਮਾ ਉਨ੍ਹਾਂ ਲਈ ਕਤਲਗਾਹ ਸਾਬਤ ਹੋਈ। ਅਖ਼ੀਰ ਛਿਥੇ ਪਏ ਫੌਜੀ ਕਮਾਂਡਰਾਂ ਵਲੋਂ ਛੇ ਜੂਨ ਦੀ ਸਵੇਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ ਅਤੇ ਗੋਲੇ ਮਾਰ ਮਾਰ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਹੁਣ ਸਿਰਫ਼ ਸੰਤ ਭਿੰਡਰਾਂਵਾਲਿਆਂ ਕੋਲ ਗਿਣਤੀ ਦੇ ਜੁਝਾਰੂ ਹੀ ਰਹਿ ਗਏ ਸਨ, ਉਹ ਵੀ ਲਗਭਗ ਜ਼ਖ਼ਮੀ ਹਾਲਤ ਵਿਚ। ਅੰਤ ਇਨ੍ਹਾਂ ਜੁਝਾਰੂਆਂ ਵਲੋਂ ਅਰਦਾਸਾ ਸੋਧ ਕੇ ਭਾਰਤੀ ਫੌਜ ਨਾਲ ਨੰਗੇ ਧੜ ਲੜਨ ਦਾ ਫੈਸਲਾ ਕੀਤਾ ਗਿਆ। […..]
ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ

ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਦੀ ਪਵਿੱਤਰ ਲਈ ਜੂਝ ਕੇ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੱਤਰ ਭਾਈ ਈਸ਼ਰ ਸਿੰਘ ਦਾ ਅੱਜ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਉਟਾਹੁਹੁ ‘ਚ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ ।
ਸੰਤ ਭਿੰਡਰਾਂਵਾਲ਼ਿਆਂ ਦੀ ਤਸਵੀਰ ਲਾਹੁਣ ਅਤੇ ਗੁਰੂ ਸਹਿਬਾਨ ਬਾਰੇ ਭੈੜੀ ਸ਼ਬਦਾਵਾਲੀ ਵਰਤਣ ਵਾਲੇ ਦਾ ਜੇਲ ਵਿੱਚ ਕੈਦੀਆਂ ਵੱਲੋਂ ਕੁਟਾਪਾ

ਘੱਲੂਘਾਰਾ 1984 ਦੀ ਸਾਲਾਨਾ ਵਰੇਗੰਢ ਮੌਕੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਆਂ ਦੀ ਤਸਵੀਰ ਲੁਿਧਆਣਾ ਵਿੱਚ ਲੱਗੇ ਫਲੈਕਸ ਤੋਂ ਉਤਾਰਨ ਵਾਲੇ ਅਤੇ ਸਿੱਖ ਗੁਰੂਆਂ ਖ਼ਿਲਾਫ਼ ਆਪਣੇ ਫੇਸਬੁੱਕ ਖਾਤੇ ’ਤੇ ਅਪਸ਼ਬਦ ਲਿਖਣ ਵਾਲੇ ਤੀਕਸ਼ਣ ਮੇਹਤਾ ’ਤੇ ਦੀ ਲਧਿਅਣਾ ਜੇਲ ਵਿੱਚ ਕੈਦੀਆਂ ਵੱਲੋਂ ਚੰਗੀ ਭੁਗਤ ਸਾਵਰੀ ਗਈ।
1984 ਦੇ ਸਿੱਖ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਸੈਨ ਫਰਾਂਸਿਸਕੋ ਡਾਊਨ ਟਾਊਨ ‘ਚ ਸਜਾਏ ਗਏ ਨਗਰ ਕੀਰਤਨ ‘ਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ।
ਸੰਗਰਾਵਾਂ ਵਿੱਚ ਸੰਤ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਹਰਾ ਸਿੰਘ ਤੇ ਹੋਰ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਮਦਮੀ ਟਕਸਾਲ ਜਥਾ ਭਿੰਡਰਾਂ ਸੰਗਰਾਵਾਂ ਅਤੇ ਸ਼ਬਦ ਗੁਰੂ ਪ੍ਰਚਾਰ ਸੰਤ ਸਮਾਜ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਦੀ ਅਗਵਾਈ ‘ਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸੰਗਰਾਵਾਂ ਵਿਖੇ ਕਰਵਾਇਆ ਗਿਆ ।
ਦਮਦਮੀ ਟਕਸਾਲ ਮਹਿਤਾ ਵਿੱਖੇ ਸ਼ਹੀਦ ਸੰਤ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਜੂਨ 1984 ਦੇ ਮਹਾਨ ਸ਼ਹੀਦ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਭਾਈ ਠਾਹਰਾ ਸਿੰਘ, ਜਨਰਲ ਭਾਈ ਸੁਬੇਗ ਸਿੰਘ ਅਤੇ ਹੋਰ ਸਮੂਹ ਸਿੰਘਾਂ ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਟਕਸਾਲ ਮੁੱਖੀ ਹਰਨਾਮ ਸਿੰਘ ਦੀ ਅਗਵਾਈ ਵਿੱਚ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ।
ਸ਼੍ਰੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਹੋਈ ਝੜਪ ਵਿੱਚ ਸੱਤ ਜ਼ਖਮੀ, ਪੱਚੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਅਤੇ ਘੱਲ਼ੂਘਾਰੇ ਨਾਲ ਸਬੰਧਿਤ ਹੋਰ ਸ਼ਹੀਦ ਸਿੰਘਾਂ ਦੇ ਮਾਨਏ ਜਾ ਰਹੇ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰਾਂ ਅਤੇ ਪ੍ਰਕਰਮਾ ਵਿੱਚ ਨਾਅਰੇ ਲਾ ਰਹੇ ਸਿੱਖ ਨੌਜਵਾਨਾਂ ਵਿੱਚਕਾਰ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾਂ ਦੁਪਹਿਰ ਇੱਕ ਵਜੇ ਤੋਂ ਬਾਅਦ ਵਾਪਰੀ ਜਿਸ ਵਿੱਚ ਸੱਤ ਵਿਅਕਤੀ ਜ਼ਖਮੀ ਹੋ ਗਏ ਹਨ।
ਸੰਤ ਭਿੰਡਰਾਂਵਲ਼ਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹੋਇਆ ਸ਼ਹੀਦੀ ਸਮਾਗਮ

ਅੱਜ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦ ਸਿੰਘਾਂ ਜਿੰਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ 6 ਜੂਨ 1984 ਨੂੰ ਕੀਤੇ ਹਮਲੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਲਈ ਜੂਝਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ, ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕੀਤਾ ਗਿਆ।
ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ 7 ਜੂਨ ਨੂੰ ਮਨਾਇਆ ਜਾਵੇਗਾ: ਗਿਆਨੀ ਰਾਮ ਸਿੰਘ

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪਾਵਨ ਸ਼ਹੀਦੇ ਦਿਹਾੜੇ ‘ਤੇ ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਵੱਲੋਂ ਕਰਵਾਏ ਗਏ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਫੌਜੀ ਹਮਲੇ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ , ਜਨਰਲ ਸ਼ਬੇਗ ਸਿੰਘ ਸਮੇਤ ਸ਼ਹੀਦ ਹੋਏ ਸਮੁਹ ਸਿੰਘਾਂ ਦੀ ਯਾਦ ਨੂੰ ਸਮਰਪਿਤ 31ਵਾਂ ਘੱਲੂਘਾਰਾ ਦਿਵਸ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸ਼ਹੀਦਾਂ ਸੰਗਰਾਵਾਂ ਵਿਖੇ 7 ਜੂਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ।
