Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sant Samaj

Sant Samaj

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕਰਨਾ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਰਿਕਾਰਡ ਮੰਗਣਾ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੇ ਸਬੰਧ 'ਚ ਸੰਤ ਸਮਾਜ ਵੱਲੋਂ ਅੱਜ ਦਿੱਲੀ ਵਿਖੇ ਬੈਠਕ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਇਸ ਬੈਠਕ ’ਚ ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਸਾਹਿਬ ਸਿੰਘ ਮਾਰਕੰਡਾ ਸਣੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਨੇ ਆਪਣੇ ਵਿਚਾਰ ਰੱਖੇ।
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੰਤ ਸਮਾਜ ਦੀ ਪੂਰਨ ਹਿਮਾਇਤ ਦਾ ਐਲਾਨ ਕਰਦੇ ਹੋਏ ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਗਏ ਸਮਾਜਿਕ ਅਤੇ ਧਾਰਮਿਕ ਕੰਮਾਂ ਕਰਕੇ ਸੰਤ ਸਮਾਜ ਇਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦੀ ਸਰਕਾਰ ਨੇ ਸਿੱਖ ਜਗਤ ਨੂੰ ਸਿੱਖ ਯਾਦਗਾਰਾਂ, ਦਰਬਾਰ ਸਾਹਿਬ ਦੇ ਸੁੰਦਰੀਕਰਨ, ਹਰ ਧਰਮ ਨਾਲ ਸੰਬੰਧਿਤ ਇਤਿਹਾਸਕ ਸਥਾਨਾਂ ਦੀ ਬਿਹਤਰੀ, ਸੰਗਤਾਂ ਨੂੰ ਹਰ ਧਾਰਮਿਕ ਸਥਾਨ ਦੀ ਯਾਤਰਾ ਕਰਵਾਉਣੀ ਅਤੇ ਹੋਰ ਬਹੁਤ ਕਾਰਜ ਕੀਤੇ ਹਨ।
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਪਾਠ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪਰਵਾਹ ਚਲਿਆ ਅਤੇ ਉਹਨਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸੰਤ ਬਾਬਾ ਇੰਦਰਜੀਤ ਸਿੰਘ ਜੀ ਵਲੋਂ ਗੁਰਸ਼ਬਦ ਕਥਾ ਸਰਵਨ ਕਰਾਇਆ ਗਿਆ ਅਤੇ ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਜਥਿਆਂ ਤੋਂ ਇਲਾਵਾ 15 ਦੇ ਕਰੀਬੀ ਰਾਗੀ ਜੱਥਿਆਂ ਨੇ ਇਲਾਹੀ ਕੀਰਤਨ ਦਾ ਗੁਣਗਾਨ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਤਖ਼ਤਾਂ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਪਰਦਾਵਾਂ, ਨਿਹੰਗ ਜਥੇਬੰਦੀਆਂ, ਨਿਰਮਲਿਆਂ ਅਤੇ ਉਦਾਸੀ ਸੰਪਰਦਾਵਾਂ ਦੇ ਨੁਮਾਇੰਦਿਆਂ ਵੱਲੋਂ ਨਿੱਘਿਆਂ ਸ਼ਰਧਾਂਜਲੀਆਂ ਦਿੱਤਿਆਂ ਗਈਆਂ ਉੱਥੇ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਆਪਣੀ ਹਾਜ਼ਰੀ ਲਵਾ ਕੇ ਬਾਪੂ ਜੀ ਪ੍ਰਤੀ ਸ਼ਰਧਾ ਭਾਵਨਾ ਪ੍ਰਗਟ ਕੀਤੀ।
ਸੰਤ ਸਮਾਜ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਕੇਜਰੀਵਾਲ ਤੇ ਉਸ ਦੇ ਸਹਿਯੋਗੀਆਂ ਨੇ ਪੰਥ ਦੀ ਕੀਤੀ ਤੌਹੀਨ ਲਈ ਮੁਆਫ਼ੀ ਮੰਗ ਦਿਆਂ ਅੱਗੇ ਤੋਂ ਤੌਬਾ ਨਾ ਕੀਤੀ ਤਾਂ ਉਨ੍ਹਾਂ ਨੂੰ ਸਿੱਖ ਪੰਥ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ, ਕੇਜਰੀਵਾਲ ਪੰਥ ਵੱਲੋਂ ਦਿੱਤੇ ਜਾਣ ਵਾਲੇ ਮੂੰਹ ਤੋੜ ਜਵਾਬ ਤੇ ਨਿਕਲਣ ਵਾਲੇ ਸਿੱਟਿਆਂ ਲਈ ਖੁਦ ਜ਼ਿੰਮੇਵਾਰ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਅਕਾਲੀ ਦਲ ਸਾਝਾਂ ਅਤੇ ਹੋਰ ਕੁਝ ਜੱਥੇਬੰਦੀਆਂ ਵੱਲੋਂ 10 ਨਵੰਬਰ ਨੂੰ ਸੱਦੇ ਪੰਥਕ ਇਕੱਠ ਦੇ ਮੱਦੇ ਨਜ਼ਰ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨਾਲ ਗੁਪਤ ਬੈਠਕਾਂ ਕੀਤੀਆਂ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਮਗਰੋਂ ਪੈਦਾ ਹੋਏ ਹਾਲਾਤ ‘ਤੇ ਵੀ ਸੰਤ ਸਮਾਜ ਨੇ ਜਰੂਰੀ ਇਕੱਤਰਤਾ ਸੱਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਕੀਤੀ ਬੇਅਦਬੀ ਦੇ ਵਿਰੋਧ ਵਿੱਚ ਰੋਸ ਵਜੋਂ ਸੰਤ ਸਮਾਜ ਨੇ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦਿਆਂ 15 ਅਕਤੂਬਰ ਨੂੰ ਮਾਲਵਾ ਖੇਤਰ ਦੇ 7 ਜ਼ਿਲਿ੍ਹਆਂ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਹੈ ।
ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਵਿਰੁੱਧ ਸੰਤ ਸਮਾਜ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ।ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਗਿਆਨੀ ਗੁਰਬਚਨ ਸਿੰਘ ਦੇ ਫੈਸਲੇ ਨੂੰ ਦੁਬਾਰਾ ਵਿਚਾਰਨ ਲਈ ਕਮੇਟੀ ਬਣਾਉਣ ਲਈ ਕੀਤੇ ਐਲਾਨ ਨੂੰ ਦਿੱਤੀ ਸਹਿਮਤੀ ਕਰਨ ਸੰਤ ਸਮਾਜ ਵਿੱਚ ਵਖਰੇਵੇਂ ਪੈਦਾ ਹੋ ਗਏ ਹਨ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜ ਜੱਥੇਦਾਰਾਂ ਵੱਲੋਂ, ਸਰਸੇ ਦੇ ਬਦਨਾਮ ਸੌਦਾ ਸਾਧ ਨੂੰ ਮਾਫ ਕਰਨ ਦੇ ਗੈਰ ਸਿਧਾਂਤਕ ਅਤੇ ਕੌਮਘਾਤੀ ਫੈਸਲੇ ਖਿਲਾਫ ਸਿੱਖ ਕੌਮ ਵਿੱਚ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।