ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਸ਼ੋਮਣੀ ਕਮੇਟੀ ਦੀ ਕਾਰਜ਼ਕਾਰਨੀ ਦੀ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਦੌਰਾਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਹਮਾਇਤੀ ਧਿਰਾਂ ਵੱਲੌਂ 1ਜਨਵਰੀ ਨੂੰ ਵੱਡਾ ਪੰਥਕ ਇਕੱਠ ਕਰਕੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੁੰ ਮੰਗ ਪੱਤਰ ਸੰਤ ਸਮਾਜ ਵੱਲੋਂ ਨਾਨਕਸਰ ਵਿਖੇ ਕੀਤੀ ਗਈ ਸਰਬ ਸਾਂਝੀ ਮੀਟਿੰਗ ਦੀ ਤਸਵੀਰ ਸੰਤ ਸਮਾਜ ਵੱਲੋਂ ਨਾਨਕਸਰ ਵਿਖੇ ਕੀਤੀ ਗਈ ਸਰਬ ਸਾਂਝੀ ਮੀਟਿੰਗ ਦੀ ਤਸਵੀਰ ਦੇਣ ਤੋਂ ਬਾਅਦ ਅੱਜ ਬਿਕ੍ਰਮੀ ਕੈਲੰਡਰ ਦੇ ਹਮਾਇਤੀ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਦੀ ਅਗਵਾਈ ਹੇਠ ਅਤੇ ਸਿੱਖ ਧਰਮ ਦੀਆਂ ਵੱਖ-ਵੱਖ ਸਿਰਮੌਰ ਜਥੇਬੰਦੀਆਂ, ਟਕਸਾਲਾਂ ਅਤੇ ਸੰਪਰਦਾਵਾਂ ਦੇ ਸਾਂਝੇ ਸੱਦੇ ’ਤੇ ਸਿੱਖ ਕੌਮ ਵਿੱਚ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਪਏ ਭੰਬਲਭੂਸੇ ਨੂੰ ਖਤਮ ਕਰਨ ਲਈ ਇੱਕ ਸਰਬ ਸਾਂਝੀ ਮੀਟਿੰਗ ਨਾਨਕਸਰ ਸੰਪਰਦਾਇ ਦੇ ਹੈੱਡ ਕੁਆਰਟਰ ਠਾਠ ਨਾਨਕਸਰ ਵਿਖੇ ਬੁਲਾਈ ਗਈ।
ਅੱਜ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਫਿਰ ਆਪਣਾ ਪੈਤੜਾ ਦੁਰਾਉਦਿਆਂ ਕਿਹਾ ਕਿ ਉਹ ਨਾਨਕਸ਼ਾਹੀ ਕੈਲੰਡਰ ‘ਤੇ ਪਹਿਲਾਂ ਦੀ ਤਰ੍ਹਾਂ ਅੱਜ ਵੀ ਕਾਇਮ ਹਨ ਤੇ ਭਵਿੱਖ ਵਿੱਚ ਵੀ ਰਹਿਣਗੇ। ਜਿੱਥੋਂ ਤੱਕ ਜਥੇਦਾਰੀ ਦਾ ਸੁਆਲ ਹੈ, ਰੁਤਬੇ ਦੇ ਮੁਕਾਬਲੇ ਉਹ ਅਸੂਲਾਂ ਦੇ ਪਹਿਰੇਦਾਰ ਹਨ ਤੇ ਅੱਗੇ ਲਈ ਵੀ ਰਹਿਣਗੇ।
ਅੱਜ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਦੀਆਂ ਹਮਾਇਤੀ ਧਿਰਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੁ ਹੋਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸਾਹਮਣੇ ਆਪਣਾ ਪੱਖ ਰੱਖਣ ਤੋਂ ਬਾਅਦ ਨਾਨਕਸ਼ਾਹੀ ਕੈਲੰਡਰ ਦੀ ਵਿਰੋਧੀ ਧਿਰ ਦਮਦਮੀ ਟਕਸਾਮ ਅਤੇ ਸੰਤ ਸਮਾਜ ਨੇ 5 ਜਨਵਰੀ ਨੂੰ ਨਾਨਕਸਰ ਵਿਖੇ ਅਗਲੀ ਰਣਨੀਤੀ ‘ਤੇ ਵਿਚਾਰਾਂ ਰਕਨ ਲਈ ਮੀਟਿੰਗ ਬੁਲਾਈ ਗਈ ਹੈ।
ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਬਾਦਲ ਦਲ, ਸੰਤ ਸਮਾਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵਿਚਕਾਰ ਚੱਲਦੇ ਤਨਾਅ ਅਤੇ ਜੱਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਜੱਥੇਦਾਰ ਨੰਦਗੜ੍ਹ ਵਿਚਾਕਰ ਫੌਨ ‘ਤੇ ਗੱਲਬਾਤ ਹੋਣ ਤੋਂ ਬਾਅਦ ਇੱਕ ਆਰਜ਼ੀ ਤੌਰ ‘ਤੇ ਇਹ ਮੁੱਦਾ ਮਾਘੀ ਤਕ ਸ਼ਾਂਤ ਹੋ ਗਿਆ ਹੈ।
ਨਾਨਕਸ਼ਾਹੀ ਕੈਲੰਡਰ ਮੁੱਦੇ ‘ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਅਤੇ ਸੰਤ ਸਮਾਜ ਵਿੱਚ ਟਕਰਾਅ ਦੇ ਚੱਲਦਿਆਂ ਅੱਜ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਾਹਮਣੇ ਸੰਤ ਸਮਾਜ ਨੇ ਜੱਥੇਦਾਰ ਨੰਦਗੜ੍ਹ ਨੂੰ ਆਪਣੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਖ ਦਿੱਤੀ ਹੈ।ਉਪ ਮੁੱਖ ਮੰਤਰੀ ਨੇ ਅੱਜ ਦਿੱਲੀ ਵਿੱਚ ਸ਼ਾਮ 6 ਵਜੇ ਸੰਤ ਸਮਾਜ ਦੇ ਆਗੂਆਂ ਨਾਲ ਮੀਟਿੰਗ ਕੀਤੀ।
ਦਮਦਮੀ ਦਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੀ ਅਗਵਾਈ 'ਚ ਸੰਤ ਸਮਾਜ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖ ਅਹੁਦੇਦਾਰਾਂ ਸਮੇਤ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਫ਼ਦ ਨੇ ਸਿੱਖ ਕੌਮ ਨਾਲ ਸਬੰਧਿਤ ਅਹਿਮ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਬੇਬਾਕੀ ਨਾਲ ਬੋਲਣ ਅਤੇ ਆਰ. ਐੱਸ ਐੱਸ ਦੀਆਂ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦੀ ਜਨਤਕ ਆਲੋਚਨਾ ਕਰਨ ਵਤਲੇ ਤਖਤ ਸ਼ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਨੂੰ ਅਹੁਦੇ ਤੋਂ ਹਟਾਣ ਦੀ ਲੱਗਭੱਗ ਤਿਆਰੀ ਹੋ ਚੁੱਕੀ ਹੈ ਅਤੇ ਇਸ ਸਬੰਧੀ ਅੱਜ ਦਿੱਲੀ ਵਿੱਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਤ ਸਮਾਜ ਦੇ ਆਗੂਆਂ ਨਾਲ ਮੀਟਿੰਗ ਕਰਨੀ ਹੈ।
ਬਿਕ੍ਰਮੀ ਕੈਲੰਡਰ ਨੂੰ ਲਾਗੂ ਕਰਨ ਲਈ ਅੱਜ ਸਵੇਰੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦੀ ਅਗਵਾਈ 'ਚ ਵੱਖ-ਵੱਖ ਸੰਪਰਦਾਵਾਂ, ਨਾਨਕਸਰ, ਰਾੜ੍ਹਾ ਸਾਹਿਬ, ਨਿਰਮਲੇ, ਬੁੱਢਾ ਦਲ, ਨਿਹੰਗ ਸਿੰਘ ਜਥੇਬੰਦੀਆਂ, ਤਰਨਾ ਦਲ, ਹਰੀਆਂ ਵੇਲਾਂ, ਭੁੱਚੋ, ਜਵੱਦੀ ਟਕਸਾਲ, ਨਾਨਕਸਰ ਕਲੇਰਾਂ, ਰਤਵਾੜਾ ਸਾਹਿਬ, ਬੱਧਨੀਂ ਵਾਲੇ ਆਦਿ ਦੇ ਸੈਂਕੜੇ ਮੈਂਬਰਾਂ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਨੂੰ ਆਪਣਾ ਮੰਗ ਪੱਤਰ ਭੇਟ ਕੀਤਾ।
ਨਾਨਕਸ਼ਾਹੀ ਕੈਲੰਡਰ ਦੀ ਜਗਾ ਪੁਰਨ ਰੂਪ ਵਿੱਚ ਬਿਕ੍ਰਮੀ ਕੈਲੰਡਰ ਨੂੰ ਲਾਗੂ ਕਰਮ ਲਈ ਇਸਦੀ ਹਮਾਇਤੀ ਧਿਰਾਂ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ ਅਤੇ ਇਨ੍ਹਾਂ ਨੂੰ ਮੌਜੂਦਾ ਪੰਜਾਬ ਦੀ ਸੱਤਾ ਅਤੇ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਬਾਦਲ ਦਲ ਦੀ ਪੂਰੀ ਤਰਾਂ ਸਰਪ੍ਰਸਤੀ ਹਾਸਲ ਹੈ।
« Previous Page — Next Page »