ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਕਰੀਬੀ ਰਿਸ਼ਤੇਦਾਰ ਅਤੇ ਚਰਚਿਤ ਸ਼ਰਾਬ ਕਾਰੋਬਾਰੀ ਚੱਢਾ ਪਰਿਵਾਰ ਦੀ ਫ਼ੈਕਟਰੀ ਵੱਲੋਂ ਬਿਆਸ ...
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਆਰ.ਐਸ.ਐਸ. ਦੇ ਪੰਜਾਬ ਦੇ ਸਹਿ-ਸੰਚਾਲਕ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਹਰ ਕੀਮਤ ’ਤੇ ਸਜ਼ਾ ਦਿਵਾਈ ਜਾਵੇਗੀ।
ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਕਪਿਲ ਮਿਸ਼ਰਾ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਦਿੱਲੀ ਜਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੰਤ ਸੀਚੇਵਾਲ ਨੂੰ ਉਚੇਚੇ ਤੌਰ ’ਤੇ ਮਿਲਣ ਲਈ ਪਿੰਡ ਸੀਚੇਵਾਲ ਪਹੁੰਚੇ। ਇਥੇ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਕਾਲੀ ਵੇਈਂ ਦੀ ਸਫਾਈ ਅਤੇ ਇਲਾਕੇ ਵਿਚ ਘੱਟ ਕੀਮਤ ਉੱਤੇ ਵਾਟਰ ਟਰੀਟਮੈਂਟ ਪਲਾਂਟ ਲਾਗਵਾਉਣ ਬਾਰੇ ਵਿਸਥਾਰ ਵਿਚ ਦੱਸਿਆ।
ਵਾਤਾਵਰਣ ਦੀ ਸਿੱਖ ਦ੍ਰਿਸ਼ਟੀਕੋਣ ਅਨੁਸਾਰ ਸੰਭਾਲ ਕਰਨ ਵਾਲੇ ਵਾਤਾਵਰਣ ਪ੍ਰੇਮੀ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਗੁਰੂ ਨਾਨਕ ਸਾਿਹਬ ਦੀ ਚਰਨ ਛੋਹ ਪ੍ਰਾਪਤ ਵੇਈ ਨਦੀ ਦੀ ਕੀਤੀ ਸੰਭਾਲ ਨੂੰ ਵੇਖ ਕੇ ਇੰਗਲੈਂਡ ਤੋਂ ਆਏ 8 ਧਰਮਾਂ ਦੇ ਆਗੁ ਬਹੁਤ ਪ੍ਰਭਾਵਿਤ ਹੋਏ।ਪਵਿੱਤਰ ਕਾਲੀ ਵੇਈਂ ਦਾ ਦੌਰਾ ਕਰਦਿਆਂ ਉਨ੍ਹਾਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵੇਈਂ ਦੀ ਕਰਵਾਈ ਕਾਰ ਸੇਵਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਦੁਨੀਆਂ ਵਿੱਚ ਇਹ ਪਹਿਲੀ ਮਿਸਾਲ ਹੈ ਜਿੱਥੇ ਲੋਕਾਂ ਨੇ ਰਲ ਕੇ ਕਿਸੇ ਨਦੀ ਨੂੰ ਸਾਫ ਕੀਤਾ ਹੋਵੇ।
ਪੰਜਾਬ ਵਿੱਚ ਵੱਡੇ ਪੱਧਰ ‘ਤੇ ਪਸਰੇ ਨਸ਼ਿਆਂ ਦੇ ਵਪਾਰ ਅਤੇ ਵਰਤੋਂ ਕਾਰਨ ਤਬਾਹੀ ਦੇ ਕੰਢੇ ਪਹੁੰਚੇ ਪੰਜਾਬ ਦਾ ਭਲਾ ਲੋਚਣ ਵਾਲਿਆਂ ਲਈ ਇਹ ਖਬਰ ਕੁਝ ਸਕੂਨ ਦੇਣ ਲਈ ਵਾਲੀ ਹੈ ਕਿ ਕੁਝ ਸੁਹਿਰਦ ਧਿਰਾਂ ਵੱਲੋਂ ਪੰਜਾਬ ਨੂਮ ਨਸ਼ਿਆਂ ਤੋਂ ਮੁਕਤ ਕਰਨ ਲਈ ਲੱਕ ਬੰਨ ਲਿਆ ਹੈ।